ਜਬਰ-ਜਨਾਹ ਦੇ ਦੋਸ਼ ਤਹਿਤ ਸਿਮਰਜੀਤ ਸਿੰਘ ਬੈਂਸ ਵਿਰੁਧ ਮੁਕੱਦਮਾ ਦਰਜ
Published : Jul 13, 2021, 12:24 am IST
Updated : Jul 13, 2021, 12:24 am IST
SHARE ARTICLE
image
image

ਜਬਰ-ਜਨਾਹ ਦੇ ਦੋਸ਼ ਤਹਿਤ ਸਿਮਰਜੀਤ ਸਿੰਘ ਬੈਂਸ ਵਿਰੁਧ ਮੁਕੱਦਮਾ ਦਰਜ

ਗਿ੍ਰਫ਼ਤਾਰੀ ਲਈ ਅਕਾਲੀ ਦਲ ਵਲੋਂ ਲੁਧਿਆਣਾ ਪੁਲਿਸ ਨੂੰ ਦੋ ਦਿਨ ਦਾ ਅਲਟੀਮੇਟਮ
 

ਪ੍ਰਮੋਦ ਕੌਸ਼ਲ
ਲੁਧਿਆਣਾ, 12 ਜੁਲਾਈ: ਜਬਰ ਜਿਨਾਹ ਦੇ ਇਲਜ਼ਾਮਾਂ ਵਿਚ ਘਿਰੇ ਲੁਧਿਆਣਾ ਦੇ ਹਲਕਾ ਆਤਮ ਨਗਰ ਤੋਂ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵਿਰੁਧ ਲੁਧਿਆਣਾ ਪੁਲਿਸ ਵਲੋਂ ਅਦਾਲਤੀ ਹੁਕਮਾਂ ਤੋਂ ਬਾਅਦ ਸੰਗੀਨ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਧਰ, ਬੈਂਸ ਦੀ ਗਿ੍ਰਫ਼ਤਾਰੀ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਪੁਲਿਸ ਕਮਿਸ਼ਨਰ ਦਫ਼ਤਰ ਦਾ ਘਿਰਾਉ ਕਰਨ ਦੀ ਕੋਸ਼ਿਸ਼ ਕਰਦਿਆਂ ਜ਼ਬਰਦਸਤ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਅਕਾਲੀ ਆਗੂਆਂ ਨੇ ਲੁਧਿਆਣਾ ਪੁਲਿਸ ਨੂੰ ਮੰਗਲਵਾਰ ਸ਼ਾਮ ਤਕ ਬੈਂਸ ਦੀ ਗ੍ਰਿਫ਼ਤਾਰੀ ਦਾ ਅਲਟੀਮੇਟਮ ਦਿੰਦਿਆਂ ਐਲਾਨ ਕੀਤਾ ਹੈ ਕਿ ਜੇਕਰ ਅਜਿਹਾ ਨਹੀਂ ਹੋਇਆ ਤੇ ਬੁੱਧਵਾਰ ਨੂੰ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਦੇ ਬਾਹਰ ਧਰਨਾ ਦਿਤਾ ਜਾਵੇਗਾ। 
ਨਾਲ ਹੀ ਅਕਾਲੀ ਆਗੂਆਂ ਨੇ ਨਵਜੋਤ ਸਿਧੂ ਅਤੇ ਸੁਖਪਾਲ ਖਹਿਰਾ ਦੇ ਨਾਲ ਆਮ ਆਦਮੀ ਪਾਰਟੀ ਨੂੰ ਸ਼ਬਦੀ ਵਾਰ ਕਰਦਿਆਂ ਘੇਰਦੇ ਹੋਏ ਪੁੱਛਿਆ ਕਿ ਇਹ ਸਾਰੇ ਪੰਜਾਬੀਆਂ ਨੂੰ ਦਸਣ ਕਿ ਉਹ ਇਸ ਮਾਮਲੇ ’ਤੇ ਚੁੱਪ ਕਿਉਂ ਹਨ ਅਤੇ ਦਸਣ ਕਿ ਕੀ ਉਹ ਬਲਾਤਕਾਰ ਦੇ ਮੁਲਜ਼ਮ ਦੇ ਨਾਲ ਹਨ ਅਤੇ ਨਹੀਂ ਚਾਹੁੰਦੇ ਕਿ ਪੀੜਤ ਨੂੰ ਨਿਆਂ ਮਿਲੇ ? ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਆਗੂਆਂ ਰਣਜੀਤ ਸਿੰਘ ਢਿੱਲੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ ਤੇ ਹੀਰਾ ਸਿੰਘ ਗਾਬੜੀਆ ਨੇ ਇਹ ਵੀ ਮੰਗ ਕੀਤੀ ਕਿ ਸਿਮਰਜੀਤ ਸਿੰਘ ਬੈਂਸ ਦੀ ਵਿਧਾਨ ਸਭਾ ਦੀ ਮੈਂਬਰੀ ਵੀ ਰੱਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਵਿਚ ਵਖਰੇ ਤੌਰ ’ਤੇ ਕਾਰਵਾਈ ਕਰਨਗੇ। ਸਾਬਕਾ ਮੰਤਰੀ ਸ਼ਰਨਜੀਤ ਢਿੱਲੋਂ ਨੇ ਪ੍ਰਸਿੱਧ ਵਕੀਲ ਤੇ ਸੀਨੀਅਰ ਅਕਾਲੀ ਆਗੂ ਹਰੀਸ਼ ਰਾਏ ਢਾਂਡਾ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਢਾਂਡਾ ਦੇ ਯਤਨਾਂ ਨਾਲ ਸਿਮਰਜੀਤ ਬੈਂਸ ਵਿਰੁਧ ਕੇਸ ਦਰਜ ਹੋਇਆ ਹੈ। ਢਾਂਡਾ, ਜੋ ਪੀੜਤ ਦੇ ਵਕੀਲ ਹਨ, ਨੇ ਕਿਹਾ ਕਿ ਉਹ ਇਸ ਕੇਸ ਨੂੰ ਇਸ ਦੇ ਤਰਕਸੰਗਤ ਨਤੀਜੇ ਤਕ ਲੈ ਕੇ ਜਾਣਗੇ। ਇਸ ਮੌਕੇ ਰਣਜੀਤ ਸਿੰਘ ਢਿੱਲੋਂ, ਮਨਪ੍ਰੀਤ ਸਿੰਘ ਇਯਾਲੀ, ਦਰਸ਼ਨ ਸਿੰਘ ਸ਼ਿਵਾਲਿਕ, ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਹਰਭਜਨ ਸਿੰਘ ਡਾਂਗ, ਵਿਜੇ ਦਾਨਵ ਤੇ ਹਰਚਰਨ ਸਿੰਘ ਗੋਹਲਵੜੀਆ ਹਾਜ਼ਰ ਸਨ।

ਨੇ ਦਸਿਆ ਕਿ ਕਿਵੇਂ ਪੁਲਿਸ ਨੇ ਸਥਾਨਕ ਪੁਲਿਸ ਵਲੋਂ ਲੋਕ ਇਨਸਾਫ਼ ਪਾਰਟੀ ਦੇ ਆਗੂ ਵਿਰੁਧ ਜਬਰ ਜਨਾਹ ਦਾ ਕੇਸ ਦਰਜ ਕਰਨ ਦੇ ਹੁਕਮ ਦੇਣ ਦੇ ਪੰਜ ਦਿਨਾਂ ਬਾਅਦ ਵੀ ਕੇਸ ਦਰਜ ਨਹੀਂ ਕੀਤਾ।

ਡੱਬੀ

Ldh_Parmod_12_1: ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਰੁਧ  ਦਰਜ ਹੋਏ ਜਬਰ ਜਿਨਾਹ ਹੇ ਮਾਮਲੇ ਤੋਂ ਬਾਅਦ ਗਿ੍ਰਫ਼ਤਾਰੀ ਦੀ ਮੰਗ ਨੂੰ ਲੈ ਕੇ ਧਰਨੇ ਤੇ ਬੈਠੇ ਅਕਾਲੀ ਦਲ ਦੇ ਆਗੂ।  (ਫੋਟੋ: ਚੰਦਰ ਮੋਹਣ ਗੋਲਡੀ)

SHARE ARTICLE

ਏਜੰਸੀ

Advertisement

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM

5 year old child killed in hoshiarpur : ਪ੍ਰਵਾਸੀ ਨੇ ਕਿਉਂ ਮਾਰਿਆ ਮਾਸੂਮ ਬੱਚਾ?hoshiarpur Child Muder Case

12 Sep 2025 3:26 PM

Manjinder lalpura usma kand : ਦੇਖੋ ਇਸ ਕੁੜੀ ਨਾਲ MLA lalpura ਨੇ ਕੀ ਕੀਤਾ ਸੀ ! ਕੈਮਰੇ ਸਾਹਮਣੇ ਦੱਸੀ ਗੱਲ

12 Sep 2025 3:26 PM
Advertisement