ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 45 ਕਰੋੜ ਰੁਪਏ ਜਾਰੀ: ਰੰਧਾਵਾ
Published : Jul 13, 2021, 5:55 pm IST
Updated : Jul 13, 2021, 5:55 pm IST
SHARE ARTICLE
Sukhjinder Singh Randhawa
Sukhjinder Singh Randhawa

ਸਹਿਕਾਰੀ ਖੰਡ ਮਿੱਲਾਂ ਦੀ ਕੇਂਦਰ ਵੱਲ ਬਰਾਮਦ ਸਬਸਿਡੀ ਅਤੇ ਬਫਰ ਸਟਾਕ ਸਬਸਿਡੀ ਦੀ ਕਰੀਬ 11.57 ਕਰੋੋੜ ਰੁਪਏ ਬਕਾਇਆ ਖੜ੍ਹੀ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਲਈ 45 ਕਰੋੋੜ ਰੁਪਏ ਦੀ ਰਾਸ਼ੀ ਗੰਨਾ ਕਾਸ਼ਤਕਾਰਾਂ ਨੂੰ ਜਾਰੀ ਕਰ ਦਿੱਤੀ ਗਈ ਹੈ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਵਿੱਚ ਕੀਤਾ।

Capt. Amarinder SinghCapt. Amarinder Singh

ਹੋਰ ਪੜ੍ਹੋ: ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫੈਸਲਾ: 19 ਜੁਲਾਈ ਤੋਂ ਖੁੱਲ੍ਹਣਗੇ ਸਕੂਲ

ਰੰਧਾਵਾ ਨੇ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨਾਂ ਕਾਸ਼ਤਕਾਰਾਂ ਦੀ 2020-21 ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਸਰਕਾਰ ਵੱਲੋੋਂ 45 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਇਹ ਰਾਸ਼ੀ ਅੱਜ ਹੀ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਤਬਦੀਲ ਕਰ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਇਹ ਵੀ ਦੱਸਿਆ ਕਿ ਕੇਂਦਰ ਸਰਕਾਰ ਵੱਲੋੋਂ ਸਹਿਕਾਰੀ ਖੰਡ ਮਿੱਲਾਂ ਦੀ ਸਾਲ 2019-20 ਦੀ ਬਰਾਮਦ ਸਬਸਿਡੀ ਅਤੇ ਬਫਰ ਸਟਾਕ ਸਬਸਿਡੀ ਦੀ ਕਰੀਬ 11.57 ਕਰੋੋੜ ਰੁਪਏ ਦੀ ਅਦਾਇਗੀ ਅਜੇ ਤੱਕ ਜਾਰੀ ਨਾ ਕੀਤੇ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋੋਂ ਆਪਣੇ ਪੱਧਰ 'ਤੇ 45 ਕਰੋੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

Sukhjinder Singh RandhawaSukhjinder Singh Randhawa

ਹੋਰ ਪੜ੍ਹੋ: ਨਵਜੋਤ ਸਿੰਘ ਸਿੱਧੂ ਨੇ ਫਿਰ ਕੀਤਾ ਟਵੀਟ. ਭਗਵੰਤ ਮਾਨ ਨੂੰ ਦਿੱਤਾ ਕਰਾਰਾ ਜਵਾਬ

ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਲਈ ਸਰਕਾਰ ਵੱਲੋੋਂ ਸਾਲ 2021-22 ਦੇ ਬਜਟ ਵਿੱਚ 300 ਕਰੋੋੜ ਰੁਪਏ ਦਾ ਪ੍ਰਾਵਧਾਨ ਕੀਤਾ ਗਿਆ ਹੈ। ਰੰਧਾਵਾ ਨੇ ਕਿਹਾ ਕਿ ਸਹਿਕਾਰੀ ਖੰਡ ਮਿੱਲਾਂ ਦੀ ਖੰਡ ਸਬਸਿਡੀ ਅਤੇ ਬਫਰ ਸਟਾਕ ਕਲੇਮ ਵਜੋੋਂ ਬਣਦੀ ਕਰੀਬ 11.57 ਕਰੋੜ ਰੁਪਏ ਦੀ ਜਲਦੀ ਅਦਾਇਗੀ ਲਈ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਗੰਨੇ ਦੀ ਕੁੱਲ ਬਕਾਇਆ ਅਦਾਇਗੀ ਛੇਤੀ ਤੋਂ ਛੇਤੀ ਕੀਤੀ ਜਾ ਸਕੇ।

Punjab GovtPunjab Govt

ਹੋਰ ਪੜ੍ਹੋ: ਖ਼ੁਦ 4 ਬੱਚਿਆਂ ਦੇ ਪਿਤਾ ਹੋ ਕੇ ਰਵੀ ਕਿਸ਼ਨ ਸੰਸਦ ਵਿਚ ਦੱਸਣਗੇ 2 ਤੋਂ ਵੱਧ ਬੱਚਿਆਂ ਦੇ ਨੁਕਸਾਨ

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋੋਂ ਗੰਨਾ ਕਾਸ਼ਤਕਾਰਾਂ ਦੀ ਆਮਦਨ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨੇ ਦੀ ਬਿਜਾਈ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ ਕਰਨਾਲ  ਕੇਂਦਰ ਦੇ ਸਹਿਯੋੋਗ ਨਾਲ ਗੰਨੇ ਦੀਆਂ ਵੱਧ ਝਾੜ ਵਾਲੀਆਂ ਕਿਸਮਾਂ ਦੇ ਕਰੀਬ 16 ਲੱਖ ਪੌੌਦਿਆਂ ਦੀ ਪਨੀਰੀ ਤਿਆਰ ਕਰਕੇ ਗੰਨਾ ਕਾਸ਼ਤਕਾਰਾਂ ਨੂੰ ਦਿੱਤੀ ਗਈ ਹੈ। ਇਸ ਨਾਲ ਨਾ ਸਿਰਫ ਗੰਨੇ ਦੇ ਪ੍ਰਤੀ ਏਕੜ ਝਾੜ ਵਿੱਚ ਵਾਧਾ ਹੋਵੇਗਾ ਬਲਕਿ ਗੰਨਾ ਕਾਸ਼ਤਕਾਰਾਂ ਦੀ ਪ੍ਰਤੀ ਏਕੜ ਆਮਦਨ ਵਿੱਚ ਵੀ ਵਾਧਾ ਹੋੋਵੇਗਾ। ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਇਸੇ ਯੋੋਜਨਾ ਤਹਿਤ ਕਲਾਨੌੌਰ ਵਿਖੇ ਗੁਰੂ ਨਾਨਕ ਦੇਵ ਗੰਨਾ ਖੋਜ ਤੇ ਵਿਕਾਸ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ ਅਤੇ ਕਰੀਬ 15 ਏਕੜ ਵਿੱਚ ਬੀਜ ਫਾਰਮ ਤਿਆਰ ਕਰ ਦਿੱਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement