ਦਲਜੀਤ ਸਿੰਘ ਗਰੇਵਾਲ ਭੋਲਾ ਕਾਂਗਰਸ ਛੱਡ ‘ਆਪ’ 'ਚ ਹੋਏ ਸ਼ਾਮਲ 
Published : Jul 13, 2021, 3:33 pm IST
Updated : Jul 13, 2021, 4:11 pm IST
SHARE ARTICLE
 Daljit Singh Grewal Bhola quits Congress and joins AAP
Daljit Singh Grewal Bhola quits Congress and joins AAP

ਦਲਜੀਤ ਸਿੰਘ ਗਰੇਵਾਲ ਨੇ ਹਲਕਾ ਪੂਰਬੀ ਤੋਂ ਆਜ਼ਾਦ ਅਤੇ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਵਿਧਾਨ ਸਭਾ ਚੋਣਾਂ ਵੀ ਲੜੀਆਂ ਸਨ

ਚੰਡੀਗੜ - ਕਾਂਗਰਸ ਪਾਰਟੀ ਨੂੰ ਝਟਕਾ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਦਲਜੀਤ ਸਿੰਘ (ਭੋਲਾ) ਗਰੇਵਾਲ ਅੱਜ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਦਲਜੀਤ ਸਿੰਘ ਗਰੇਵਾਲ ਵੱਲੋਂ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਨਾਲ ਪੰਜਾਬ ਦੇ ਸਨਅਤੀ ਸ਼ਹਿਰ ਲੁਧਿਆਣਾ ਵਿੱਚ ਪਾਰਟੀ ਨੂੰ ਵੱਡੀ ਤਾਕਤ ਮਿਲੀ ਹੈ।

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਦਿੱਲੀ ਦੇ ਵਿਧਾਇਕ ਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਅਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਚੰਡੀਗੜ ਵਿਖੇ ਦਲਜੀਤ ਸਿੰਘ (ਭੋਲਾ) ਗਰੇਵਾਲ ਅਤੇ ਉਨਾਂ ਦੇ ਸਾਥੀਆਂ ਦਾ ਰਸਮੀ ਤੌਰ 'ਤੇ ਸਵਾਗਤ ਕੀਤਾ।
ਆਪ ਵਿੱਚ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਹਰ ਵਰਗ ਦੇ ਲੋਕ ਆਪ ਵਿੱਚ ਸ਼ਾਮਲ ਹੋ ਰਹੇ ਹਨ।

 Daljit Singh GrewalDaljit Singh Grewal

ਉਨਾਂ ਕਿਹਾ ਕਿ ਦਲਜੀਤ ਸਿੰਘ (ਭੋਲਾ) ਗਰੇਵਾਲ ਲੁਧਿਆਣਾ ਜ਼ਿਲੇ ਦੀ ਜਾਣੀ ਪਹਿਚਾਣੀ ਸਖ਼ਸ਼ੀਅਤ ਹਨ। ਗਰੇਵਾਲ ਲੰਮਾ ਸਮਾਂ ਲੁਧਿਆਣਾ ਨਗਰ ਨਿਗਮ ਦੇ ਕੌਸਲਰ ਰਹੇ ਹਨ ਅਤੇ ਉਨਾਂ ਦੀ ਪਤਨੀ ਬਲਵਿੰਦਰ ਕੌਰ ਗਰੇਵਾਲ ਵੀ ਕੌਸਲਰ ਵਜੋਂ ਸੇਵਾਵਾਂ ਨਿਭਾ ਰਹੇ ਹਨ। ਮਾਨ ਨੇ ਕਿਹਾ ਕਿ ਦਲਜੀਤ ਸਿੰਘ (ਭੋਲਾ) ਗਰੇਵਾਲ ਅਤੇ ਉਨਾਂ ਦੇ ਸਾਥੀਆਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਸਨਅਤੀ ਸ਼ਹਿਰ ਲੁਧਿਆਣਾ ਵਿੱਚ ਆਪ ਨੂੰ ਮਿਲੀ ਵੱਡੀ ਤਾਕਤ ਮਿਲੀ ਹੈ।
ਇਸ ਸਮੇਂ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸੂਬਾ ਵਿੱਚ ਸੱਤਾ ਪਰਿਵਰਤਨ ਕਰਨ ਦਾ ਮਨ ਬਣਾ ਲਿਆ ਹੈ ਅਤੇ ਲੋਕਾਂ ਦੇ ਫ਼ੈਸਲੇ ਅੱਗੇ ਕਾਂਗਰਸ ਪਾਰਟੀ, ਅਕਾਲੀ ਦਲ ਬਾਦਲ, ਭਾਜਪਾ ਅਤੇ ਬਸਪਾ  ਦਾ ਗਠਜੋੜ ਵੀ ਨਹੀਂ ਟਿਕ ਸਕੇਗਾ।

 Daljit Singh GrewalDaljit Singh Grewal

ਉਨਾਂ ਕਿਹਾ ਦਲਜੀਤ ਸਿੰਘ ਗਰੇਵਾਲ ਨੂੰ ਲੁਧਿਆਣਾ ਦੇ ਲੋਕ ਪਿਆਰ ਕਰਦੇ ਹਨ ਅਤੇ ਉਨਾਂ ਦੇ ਸਹਿਯੋਗ ਨਾਲ ਪੰਜਾਬ ਵਿੱਚ ਇਸ ਵਾਰ ਆਮ ਲੋਕਾਂ ਦੀ ਸਰਕਾਰ ਜ਼ਰੂਰ ਬਣੇਗੀ। ਇਸ ਸਮੇਂ ਦਲਜੀਤ ਸਿੰਘ (ਭੋਲਾ) ਗਰੇਵਾਲ ਨੇ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਪੰਜਾਬ ਅਤੇ ਲੋਕ ਮਾਰੂ ਨੀਤੀਆਂ ਕਰਕੇ ਕਾਂਗਰਸ ਪਾਰਟੀ ਨੂੰ ਛੱਡ ਦੇ ਆਮ ਆਦਮੀ ਪਾਰਟੀ ਵਿੱਚ ਸੇਵਾ ਕਰਨ ਦਾ ਫ਼ੈਸਲਾ ਕੀਤਾ ਹੈ। ਉਨਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਰ ਸਮੇਂ ਆਮ ਲੋਕਾਂ ਦੇ ਹਿੱਤਾਂ ਲਈ ਕੰਮ ਕੀਤਾ ਹੈ ਅਤੇ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ 'ਤੇ ਲੋਕਾਂ ਨੂੰ ਲਾਭ ਮਿਲੇਗਾ।

SHARE ARTICLE

ਏਜੰਸੀ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement