
ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਟਵੀਟ ਕਰਕੇ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ 'ਤੇ ਲੈਂਦਿਆਂ ਭਗਵੰਤ ਮਾਨ ਵੱਲੋਂ ਬੀਤੇ ਦਿਨ ਦਿੱਤੇ ਬਿਆਨ ਦਾ ਕਰਾਰਾ ਜਵਾਬ ਦਿੱਤਾ ਹੈ।
ਚੰਡੀਗੜ੍ਹ: ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਟਵੀਟ ਕਰਕੇ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ 'ਤੇ ਲੈਂਦਿਆਂ ਭਗਵੰਤ ਮਾਨ ਵੱਲੋਂ ਬੀਤੇ ਦਿਨ ਦਿੱਤੇ ਬਿਆਨ ਦਾ ਕਰਾਰਾ ਜਵਾਬ ਦਿੱਤਾ ਹੈ। ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਇਕ ਵੀਡੀਓ ਸਾਂਝੀ ਕੀਤੀ ਹੈ। ਵੀਡੀਓ ਵਿਚ ਸੰਜੇ ਸਿੰਘ ਅਤੇ ਭਗਵੰਤ ਮਾਨ ਨਵਜੋਤ ਸਿੱਧੂ ਦੀਆਂ ਤਾਰੀਫਾਂ ਕਰਦੇ ਨਜ਼ਰ ਆ ਰਹੇ ਹਨ।
Navjot Sidhu
ਹੋਰ ਪੜ੍ਹੋ: ਖ਼ੁਦ 4 ਬੱਚਿਆਂ ਦੇ ਪਿਤਾ ਹੋ ਕੇ ਰਵੀ ਕਿਸ਼ਨ ਸੰਸਦ ਵਿਚ ਦੱਸਣਗੇ 2 ਤੋਂ ਵੱਧ ਬੱਚਿਆਂ ਦੇ ਨੁਕਸਾਨ
ਨਵਜੋਤ ਸਿੱਧੂ ਨੇ ਲਿਖਿਆ, ‘ਸਾਡੀ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ ਪੰਜਾਬ ਲਈ ਮੇਰੀ ਸੋਚ ਅਤੇ ਕੰਮ ਨੂੰ ਹਮੇਸ਼ਾਂ ਮਾਨਤਾ ਦਿੱਤੀ ਹੈ। ਇਹ ਚਾਹੇ 2017 ਤੋਂ ਪਹਿਲਾਂ ਬੇਅਦਬੀ, ਨਸ਼ਾ, ਕਿਸਾਨੀ, ਭ੍ਰਿਸ਼ਟਾਚਾਰ ਅਤੇ ਪੰਜਾਬ ਦੇ ਲੋਕਾਂ ਦਰਪੇਸ਼ ਬਿਜਲੀ ਸੰਕਟ ਹੋਵੇ ਜਾਂ ਅੱਜ ਜਦ ਮੈਂ 'ਪੰਜਾਬ ਮਾਡਲ' ਦੇ ਰਿਹਾ ਹਾਂ’।
Tweet
ਹੋਰ ਪੜ੍ਹੋ: ਟਵਿੱਟਰ ਨੇ 24 ਘੰਟਿਆਂ ‘ਚ ਹਟਾਈਆਂ ਇੰਗਲੈਂਡ ਦੇ ਫੁੱਟਬਾਲ ਖਿਡਾਰੀਆਂ ਵਿਰੁੱਧ 1000 ਨਸਲਵਾਦੀ ਪੋਸਟਾਂ
ਸਿੱਧੂ ਨੇ ਕਿਹਾ ਕਿ ਉਹਨਾਂ ਨੂੰ ਪਤਾ ਹੈ ਕਿ - ਅਸਲ 'ਚ ਪੰਜਾਬ ਲਈ ਕੌਣ ਲੜ ਰਿਹਾ ਹੈ। ਜੇਕਰ ਵਿਰੋਧੀ ਧਿਰ ਨੇ ਮੈਨੂੰ ਸਵਾਲ ਕਰਨ ਦੀ ਹਿੰਮਤ ਕੀਤੀ ਹੈ ਤਾਂ ਵੀ ਉਹ ਮੇਰੇ 'ਪੰਜਾਬ ਪੱਖੀ ਏਜੰਡੇ' ਨੂੰ ਅੱਖੋਂ ਪਰੋਖੇ ਨਹੀਂ ਕਰ ਸਕਦੀ ... ਅਰਥਾਤ ਉਸ ਨੇ ਕੰਧ 'ਤੇ ਲਿਖਿਆ ਪੜ੍ਹ ਲਿਆ ਹੈ !!’ ਇਸ ਤੋਂ ਕੁਝ ਹੀ ਦੇਰ ਬਾਅਦ ਸਿੱਧੂ ਨੇ ਟਵੀਟ ਕੀਤਾ ਕਿ ਵਿਰੋਧੀ ਇਹ ਕਹਿਣ ਵਿਚ ਲੱਗੇ ਹੋਏ ਹਨ ਕਿ ਜੇਕਰ ਸਿੱਧੂ ਕਾਂਗਰਸ ਵਿਚ ਰਹਿੰਦੇ ਹਨ ਤਾਂ ਮੁਸ਼ਕਿਲ ਹੋਵੇਗੀ ਪਰ ਜੇਕਰ ਉਹ ‘ਆਪ’ ਨਾਲ ਆ ਜਾਂਦੇ ਹਨ ਤਾਂ ਫਿਰ ਕੋਈ ਗੱਲ ਹੀ ਨਹੀਂ ਹੈ।
Bhagwant Mann
ਹੋਰ ਪੜ੍ਹੋ: ਇਟਲੀ ਦੇ ਸਿੱਖਾਂ ਵਲੋਂ ਕਰੀਬ 3 ਕਰੋੜ ਰੁਪਏ 'ਚ ਬਣਾਈ ਜਾਵੇਗੀ ਲੰਗਰ ਹਾਲ ਦੀ ਸ਼ਾਨਦਾਰ ਇਮਾਰਤ
ਦਰਅਸਲ ਭਗਵੰਤ ਮਾਨ ਨੇ ਬੀਤੇ ਦਿਨ ਪ੍ਰੈੱਸ ਕਾਨਫਰੰਸ ਦੌਰਾਨ ਨਵਜੋਤ ਸਿੱਧੂ ਨੂੰ ਚੈਲੰਜ ਕਰਦਿਆਂ ਕਿਹਾ ਸੀ ਕਿ ਸਿੱਧੂ ਬਿਜਲੀ ਸਮਝੌਤਿਆਂ ਨੂੰ ਲੈ ਕੇ ਰੋਜ਼ ਕਿੰਨੇ ਟਵੀਟ ਕਰਦੇ ਹਨ ਅਤੇ ਹੁਣ ਉਹ ਇਕ ਹੋਰ ਟਵੀਟ ਕਰਨ। ਉਹਨਾਂ ਨੇ ਸਿੱਧੂ ਨੂੰ ਕਾਂਗਰਸ ਵੱਲੋਂ ਬਿਜਲੀ ਕੰਪਨੀਆਂ ਕੋਲੋਂ ਲਏ ਕਰੋੜਾਂ ਰੁਪਏ ਬਾਰੇ ਟਵੀਟ ਕਰਨ ਲਈ ਕਿਹਾ ਸੀ। ਉਹਨਾਂ ਕਿਹਾ ਕਿ ਸਿੱਧੂ ਇਹ ਵੀ ਗੱਲ ਯਾਦ ਰੱਖਣ ਕਿ ਇਹ ਟਵੀਟ ਸਿੱਧਾ ਰਾਹੁਲ ਗਾਂਧੀ ਕੋਲ ਜਾਵੇਗਾ।