ਪੰਜਾਬ ਭਾਜਪਾ ਆਗੂਆਂ ਨੇ ਰਾਜਪੁਰਾ ਦੇ ਮਾਮਲੇ ਨੂੰ ਲੈ ਕੇ ਕੈਪਟਨ ਦੀ ਕੋਠੀ ਅੱਗੇ ਦਿਤਾ ਧਰਨਾ
Published : Jul 13, 2021, 12:22 am IST
Updated : Jul 13, 2021, 12:22 am IST
SHARE ARTICLE
image
image

ਪੰਜਾਬ ਭਾਜਪਾ ਆਗੂਆਂ ਨੇ ਰਾਜਪੁਰਾ ਦੇ ਮਾਮਲੇ ਨੂੰ ਲੈ ਕੇ ਕੈਪਟਨ ਦੀ ਕੋਠੀ ਅੱਗੇ ਦਿਤਾ ਧਰਨਾ

ਮੁੱਖ ਮੰਤਰੀ ਨੇ ਭਾਜਪਾ ਆਗੂਆਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ ਕੀਤਾ ਸ਼ਾਂਤ

ਚੰਡੀਗੜ੍ਹ, 12 ਜੁਲਾਈ (ਗੁਰਉਪਦੇਸ਼ ਭੁੱਲਰ): ਰਾਜਪੁਰਾ ਵਿਚ ਬੀਤੇ ਦਿਨ ਕਿਸਾਨਾਂ ਵਲੋਂ ਘਰ ਵਿਚ ਦੇਰ ਰਾਤ ਤਕ ਭਾਜਪਾ ਆਗੂਆਂ ਨੂੰ ਬੰਦੀ ਬਣਾ ਕੇ ਰੱਖਣ ਦੇ ਵਿਰੋਧ ਵਿਚ ਅੱਜ ਪੰਜਾਬ ਭਾਜਪਾ ਆਗੂਆਂ ਨੇ ਚੰਡੀਗੜ੍ਹ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਕੋਠੀ ਅੱਗੇ ਧਰਨਾ ਲਾ ਦਿਤਾ। ਇਸ ਦੀ ਅਗਵਾਈ ਖ਼ੁਦ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਲੀ ਸ਼ਰਮਾ ਕਰ ਰਹੇ ਸਨ ਤੇ ਉਨ੍ਹਾਂ ਨਾਲ ਹਰਜੀਤ ਗਰੇਵਾਲ, ਸੁਰਜੀਤ ਕੁਮਾਰ ਜਿਆਣੀ ਅਤੇ ਹੋਰ ਪ੍ਰਮੁੱਖ ਆਗੂ ਮੌਜੂਦ ਸਨ।
ਉਨ੍ਹਾਂ ਸਰਕਾਰ ਵਿਰੁਧ ਜ਼ੋਰਦਾਰ ਨਾਹਰੇਬਾਜ਼ੀ ਕੀਤੀ ਅਤੇ ਮੁੱਖ ਮੰਤਰੀ ਦੀ ਕੋਠੀ ਦੇ ਐਨ ਸਾਹਮਣੇ ਮੁੱਖ ਗੇਟ ਅੱਗੇ ਬੈਠ ਗਏ। ਇਸੇ ਦੌਰਾਨ ਮੁੱਖ ਮੰਤਰੀ ਨੇ ਖ਼ੁਦ ਭਾਜਪਾ ਆਗੂਆਂ ਨਾਲ ਗੱਲ ਕਰ ਕੇ ਉਨ੍ਹਾਂ ਨੂੰ ਕੋਠੀ ਦੇ ਅੰਦਰ ਬੁਲਾਇਆ। ਭਾਜਪਾ ਵਫ਼ਦ ਦੇ ਆਗੂਆਂ ਨੇ ਮੀਟਿੰਗ ਦੌਰਾਨ ਸੂਬੇ ਵਿਚ ਭਾਜਪਾ ਆਗੂਆਂ ’ਤੇ ਲਗਾਤਰ ਹੋ ਰਹੇ ਹਮਲਿਆਂ ਵਿਸ਼ੇਸ਼ ਤੌਰ ’ਤੇ ਅਰੁਨ ਨਾਰੰਗ ਵਿਧਾਇਕ ਤੋਂ ਬਾਅਦ ਹੁਣ ਰਾਜਪੁਰਾ ਦੀ ਘਟਨਾ ਦਾ ਖ਼ਾਸਾ ਜ਼ਿਕਰ ਕਰਦਿਆਂ ਕਿਹਾ ਕਿ ਭਾਜਪਾ ਆਗੂਆਂ ਦਾ ਘਰੋਂ ਨਿਕਲਣਾ ਮੁਸ਼ਕਲ ਕਰ ਦਿਤਾ ਗਿਆ ਹੈ ਅਤੇ ਕਿਸਾਨਾਂ ਦੀ ਆੜ ਵਿਚ ਸਿਆਸੀ ਪਾਰਟੀਆਂ ਦੇ ਮੈਂਬਰ ਅਜਿਹੇ ਹਮਲਾ ਕਰ ਰਹੇ ਹਨ। ਰਾਜ ਵਿਚ ਅਮਨ ਕਾਨੂੰਨ ਦੀ ਸਥਿਤੀ ਨਾਂ ਦੀ ਕੋਈ ਚੀਜ਼ ਨਹੀਂ ਅਤੇ ਪੁਲਿਸ ਵੀ ਅਣਪਛਾਤਿਆਂ ਵਿਰੁਧ ਮਾਮਲੇ ਦਰਜ ਕਰ ਕੇ ਖ਼ਾਨਾਪੂਰਤੀ ਕਰ ਰਹੀ ਹੈ। ਇਸ ਨਾਲ ਟਕਰਾਅ ਦੀ ਸਥਿਤੀ ਬਣ ਰਹੀ ਹੈ, ਜਿਸ ਨਾਲ ਸੂਬੇ ਵਿਚ ਗੜਬੜ ਹੋ ਸਕਦੀ ਹੈ। 
ਮੁੱਖ ਮੰਤਰੀ ਨੇ ਭਾਜਪਾ ਆਗੂਆਂ ਦੀ ਸਾਰੀ ਗੱਲਬਾਤ ਵਿਸਥਾਰ ਵਿਚ ਸੁਣੀ ਅਤੇ ਸਬੰਧਤ ਮਾਮਲਿਆਂ ਵਿਚ ਬਣਦੀ ਕਾਨੂੰਨੀ ਕਾਰਵਾਈ ਦਾ ਭਰੋਸਾ ਦਿਤਾ। ਉਨ੍ਹਾਂ ਮੌਕੇ ’ਤੇ ਹੀ ਉਚ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿਤੇ ਕਿ ਅਜਿਹੇ ਹਮਲੇ ਰੋਕਣ ਲਈ ਸਖ਼ਤ ਪ੍ਰਬੰਧ ਕੀਤੇ ਜਾਣ ਤੇ ਅਮਨ ਭੰਗ ਕਰਨ ਵਾਲਿਆਂ ਵਿਰੁਧ ਕਾਰਵਾਈ ਕੀਤੀ ਜਾਵੇ। ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਭਾਜਪਾ ਆਗੂ ਸ਼ਾਂਤ ਹੋ ਗਏ ਅਤੇ ਉਹ ਮੁੱਖ ਮੰਤਰੀ ਤੋਂ ਮਿਲੇ ਭਰੋਸੇ ਤੋਂ ਸੰਤੁਸ਼ਟ ਦਿਖੇ। ਮੁੱਖ ਮੰਤਰੀ ਨਾਲ ਮੀਟਿੰਗ ਖ਼ਤਮ ਹੋਣ ਬਾਅਦ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਾਡੀ ਗੱਲ ਮੁੱਖ ਮੰਤਰੀ ਸਾਹਿਬ ਨੇ ਬੜੀ ਗੰਭੀਰਤਾ ਨਾਲ ਸੁਣੀ ਹੈ ਤੇ ਕਾਰਵਾਈ ਦਾ ਭਰੋਸਾ ਦਿਤਾ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਮੁੱਖ ਮੰਤਰੀ ਦੇ ਰਵਈਏ ਬਾਅਦ ਲਗਦਾ ਹੈ ਕਿ ਭਾਜਪਾ ਆਗੂਆਂ ਦੀ ਸੁਰੱਖਿਆ ਲਈ ਭਵਿੱਖ ਵਿਚ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਅੱਗੇ ਦਾ ਪ੍ਰੋਗਰਾਮ ਹੁਣ ਸਰਕਾਰ ਦੀ ਕਾਰਵਾਈ ਦੇਖ ਕੇ ਉਲੀਕਿਆ ਜਾਵੇਗਾ ਤੇ ਹਮਲੇ ਬਰਦਾਸ਼ਤ ਨਹੀਂ ਹੋਣਗੇ। 

SHARE ARTICLE

ਏਜੰਸੀ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement