ਪੰਜਾਬ 'ਚ ਪੀਐਮ ਮੋਦੀ ਦੇ ਕੰਟਰੋਲ ਵਾਲੀ ਸਰਕਾਰ ਬਣਨ ਤੋਂ ਰੋਕਣ ਲਈ 'ਆਪ' ਨੂੰ ਪਾਓ ਵੋਟਾਂ: ਰਾਘਵ ਚੱਢਾ
Published : Jul 13, 2021, 6:49 pm IST
Updated : Jul 13, 2021, 6:50 pm IST
SHARE ARTICLE
Raghav Chadha
Raghav Chadha

ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਆਕਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਨਾਲ ਹੋਏ ਗੱਠਜੋੜ ਦੇ ਬਹੁਤ ਸਾਰੇ ਸਬੂਤ ਹਨ

ਚੰਡੀਗੜ੍ਹ: 'ਵਿਧਾਨ ਸਭਾ 2017 ਦੀਆਂ ਚੋਣਾਂ ਵੇਲੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੁੱਕਮਾਂ 'ਤੇ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ਆਪਣੀਆਂ ਵੋਟਾਂ ਕਾਂਗਰਸ ਪਾਰਟੀਆਂ ਨੂੰ ਪਾਈਆਂ ਸਨ, ਜਿਸ ਦਾ ਖੁਲਾਸਾ ਅਕਾਲੀ ਦਲ ਬਾਦਲ ਦੇ ਰਾਜ ਸਭਾ ਮੈਂਬਰ ਨਰੇਸ ਗੁਜਰਾਲ ਨੇ ਇੱਕ ਅਖਬਾਰ ਨੂੰ ਦਿੱਤੀ ਮੁਲਾਕਾਤ ਵਿੱਚ ਕੀਤਾ ਹੈ।'

Bhagwant MannBhagwant Mann

ਹੋਰ ਪੜ੍ਹੋ: ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਇਹ ਪ੍ਰਗਟਾਵਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਦਿੱਲੀ ਦੇ ਵਿਧਾਇਕ ਤੇ ਪੰਜਾਬ ਮਾਮਲਿਆਂ ਦਾ ਸਹਿ ਇੰਚਾਰਜ ਰਾਘਵ ਚੱਢਾ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕ ਨਰਿੰਦਰ ਮੋਦੀ ਦੇ ਕੰਟਰੋਲ ਵਾਲੀਆਂ  ਪਾਰਟੀਆਂ ਦੀ ਸਚਾਈ ਜਾਣ ਚੁੱਕੇ ਹਨ ਅਤੇ 2022 'ਚ ਤੀਜੇ ਵਿਕਲਪ ਦੀ ਚੋਣ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਬਣਾਉਣਗੇ।

PM narendra modiPM narendra modi

ਹੋਰ ਪੜ੍ਹੋ: ਬੇਅੰਤ ਕੌਰ ਦੇ ਪਰਿਵਾਰ ਨੇ ਕੀਤੇ ਵੱਡੇ ਖੁਲਾਸੇ, ਕਿਹਾ ਉਨ੍ਹਾਂ ਦੀ ਧੀ ’ਤੇ ਲਗਾਏ ਜਾ ਰਹੇ ਝੂਠੇ ਇਲਜ਼ਾਮ

ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਆਕਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਨਾਲ ਹੋਏ ਗੱਠਜੋੜ ਦੇ ਬਹੁਤ ਸਾਰੇ ਸਬੂਤ ਹਨ ਅਤੇ ਹੁਣ ਇਹ ਸਬੂਤ ਵਾਰੀ ਵਾਰੀ ਲੋਕਾਂ ਸਾਹਮਣੇ ਉਜਾਗਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਨਰੇਸ ਗੁਜਰਾਲ ਤੋਂ ਇਲਾਵਾ ਪੰਜਾਬ ਪ੍ਰਦੇਸ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨਾਂ ਪ੍ਰਤਾਪ ਸਿੰਘ ਬਾਜਵਾ ਅਤੇ ਸਮਸੇਰ ਸਿੰਘ ਦੂਲੋਂ ਸਮੇਤ ਸਾਬਕਾ ਕਾਂਗਰਸੀ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਕੈਪਟਨ ਅਮਰਿੰਦਰ ਸਿੰਘ ਉਤੇ ਬਾਦਲਾਂ ਨਾਲ ਰਲੇ ਹੋਣ ਦੇ ਦੋਸ ਲਾਏ ਹਨ। ਇੱਥੋਂ ਤੱਕ ਕਿ ਕਾਂਗਰਸ ਦੇ ਵਿਧਾਇਕ ਰਾਜਾ ਵੜਿੰਗ ਨੇ ਕਾਂਗਰਸ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ 'ਤੇ ਅਕਾਲੀ ਦਲ ਦੇ ਸਮਰਥਕਾਂ ਨੂੰ ਵੱਡੀਆਂ ਗਰਾਂਟਾਂ ਦੇਣ ਦੇ ਦੋਸ ਸਬੂਤਾਂ ਸਮੇਤ ਲਾਏ ਹਨ।

shiromani akali dalShiromani akali dal

ਹੋਰ ਪੜ੍ਹੋ: ਖ਼ੁਦ 4 ਬੱਚਿਆਂ ਦੇ ਪਿਤਾ ਹੋ ਕੇ ਰਵੀ ਕਿਸ਼ਨ ਸੰਸਦ ਵਿਚ ਦੱਸਣਗੇ 2 ਤੋਂ ਵੱਧ ਬੱਚਿਆਂ ਦੇ ਨੁਕਸਾਨ

ਮਾਨ ਨੇ ਕਿਹਾ ਬਾਦਲਾਂ ਤੋਂ ਬਾਅਦ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣਨ ਨਾਲ ਕੁੱਝ ਵੀ ਨਹੀਂ ਬਦਲਿਆ। ਰੇਤ ਮਾਫੀਆ, ਟਰਾਂਸਪੋਰਟ ਮਾਫੀਆ, ਸਰਾਬ ਮਾਫੀਆ, ਨਸਾ ਮਾਫੀਆ ਆਦਿ ਉਸੇ ਤਰ੍ਹਾਂ ਚੱਲ ਰਿਹਾ ਹੈ। ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਦੋਸੀ, ਸਾਜਿਸਘਾੜੇ ਅਤੇ ਸੰਗਤ 'ਤੇ ਗੋਲੀ ਚਲਾਉਣ ਵਾਲੇ ਸਭ ਆਜਾਦ ਘੁੰਮਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਬਦਲਣ ਨਾਲ ਕੇਵਲ ਪੱਗਾਂ ਦੇ ਰੰਗ ਬਦਲੇ ਹਨ ਜਾਂ ਪੰਜਾਬ ਦੇ ਲੋਕਾਂ ਵੱਲੋਂ ਪੁਲੀਸ ਤੋਂ ਕੁੱਟ ਖਾਣ ਦੀ ਥਾਂ ਬਦਲੀ ਹੈ। ਪਹਿਲਾਂ ਪੰਜਾਬ ਦੇ ਲੋਕ ਆਪਣੇ ਹੱਕ ਮੰਗਦੇ ਹੋਏ ਬਠਿੰਡਾ ਵਿੱਚ ਕੁੱਟ ਖਾਂਦੇ ਸਨ ਅਤੇ ਹੁਣ ਪਟਿਆਲਾ 'ਚ ਡਾਂਗਾਂ ਖਾਂਦੇ ਹਨ।

Raghav Chadda Raghav Chadda

ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਗੱਠਜੋੜ ਨੂੰ ਦੇਖ ਲਿਆ ਹੈ ਅਤੇ ਪੰਜਾਬ ਵਾਸੀ ਸਰਕਾਰ ਬਦਲਣ ਲਈ ਤਤਪਰ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਹਿ 'ਤੇ ਸੂਬੇ'ਚ ਅਕਾਲੀ ਦਲ ਬਾਦਲ, ਬਹੁਜਨ ਸਮਾਜ ਪਾਰਟੀ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਪਾਰਟੀ ਦਾ ਗੱਠਜੋੜ ਕਾਇਮ ਕੀਤਾ ਜਾ ਰਿਹਾ ਹੈ ਤਾਂ ਜੋ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੰਜਾਬ 'ਚ ਬਣਨ ਤੋਂ ਰੋਕਿਆ ਜਾ ਸਕੇ ਕਿਉਂਕਿ ਇਨਾਂ ਸਾਰੀਆਂ ਪਾਰਟੀ ਦਾ ਕੰਟਰੋਲ ਕੇਂਦਰ ਸਰਕਾਰ ਕੋਲ ਸੀਬੀਆਈ, ਈਡੀ ਅਤੇ ਹੋਰ ਏਜੰਸੀਆਂ ਰੂਪ ਵਜੋਂ ਸੁਰੱਖਿਅਤ ਹੈ। ਚੱਢਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ 2022 ਦੀਆਂ ਚੋਣਾਂ ਸਮੇਂ ਪੰਜਾਬ 'ਚ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਨਰਿੰਦਰ ਮੋਦੀ ਦੇ ਕੰਟਰੋਲ ਵਾਲੀ ਸਰਕਾਰ ਬਣਨ ਤੋਂ ਰੋਕਣ ਲਈ ਆਮ ਆਦਮੀ ਪਾਰਟੀ ਨੂੰ ਜਰੂਰ ਵੋਟਾਂ ਪਾਉਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement