ਸਥਿਤੀ ਵਿਚ ਸੁਧਾਰ ਹੋਣ ਨਾਲ ਪੀ.ਐਸ.ਪੀ.ਸੀ.ਐਲ. ਨੇ ਉਦਯੋਗਾਂ ਨੂੰ ਬਿਜਲੀ ਦੀ ਵਰਤੋਂ ਸਬੰਧੀ ਪਾਬੰਦੀਆਂ
Published : Jul 13, 2021, 12:16 am IST
Updated : Jul 13, 2021, 12:16 am IST
SHARE ARTICLE
image
image

ਸਥਿਤੀ ਵਿਚ ਸੁਧਾਰ ਹੋਣ ਨਾਲ ਪੀ.ਐਸ.ਪੀ.ਸੀ.ਐਲ. ਨੇ ਉਦਯੋਗਾਂ ਨੂੰ ਬਿਜਲੀ ਦੀ ਵਰਤੋਂ ਸਬੰਧੀ ਪਾਬੰਦੀਆਂ ਵਿਚ ਦਿਤੀ ਢਿੱਲ

ਹੋਰ ਛੋਟ ਦੇਣ ਲਈ ਤਿੰਨ ਦਿਨਾਂ ਬਾਅਦ ਸਥਿਤੀ ਦੀ ਕੀਤੀ ਜਾਵੇਗੀ ਸਮੀਖਿਆ

ਚੰਡੀਗੜ੍ਹ, 12 ਜੁਲਾਈ  (ਭੁੱਲਰ) : ਤਲਵੰਡੀ ਸਾਬੋ ਥਰਮਲ ਪਲਾਂਟ ਦੀਆਂ ਖਰਾਬ ਪਈਆਂ ਬਿਜਲੀ ਉਤਪਾਦਨ ਇਕਾਈਆਂ ਵਿਚੋਂ ਇਕ ਯੂਨਿਟ ਦੇ ਮੁੜ ਚਾਲੂ ਹੋਣ ਕਰ ਕੇ ਬਿਜਲੀ ਸਪਲਾਈ ਦੀ ਸਥਿਤੀ ਵਿਚ ਥੋੜ੍ਹਾ ਸੁਧਾਰ ਹੋਣ ਨਾਲ ਸੂਬਾ ਸਰਕਾਰ ਨੇ ਅੱਜ ਨਿਰੰਤਰ ਬਿਜਲੀ ਦੀ ਵਰਤੋਂ ਵਾਲੇ ਖਪਤਕਾਰਾਂ ਨੂੰ ਛੱਡ ਕੇ ਉਦਯੋਗਿਕ ਖਪਤਕਾਰਾਂ ’ਤੇ ਲਗਾਈਆਂ ਗਈਆਂ ਲਗਭਗ ਸਾਰੀਆਂ ਬਿਜਲੀ ਸਬੰਧੀ ਪਾਬੰਦੀਆਂ ਵਿਚ ਢਿੱਲ ਦੇਣ ਦਾ ਫ਼ੈਸਲਾ ਕੀਤਾ ਹੈ।
ਇਹ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਪਾਵਰ ਕਾਰਪੋਰੇਸਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ (ਸੀਐਮਡੀ) ਏ. ਵੇਣੂ ਪ੍ਰਸਾਦ ਨੇ ਦਸਿਆ ਕਿ ਕੇਂਦਰੀ ਅਤੇ ਸਰਹੱਦੀ ਜ਼ੋਨਾਂ ਵਿਚ ਪੈਂਦੇ ਜ਼ਿਲ੍ਹਿਆਂ ਦੇ ਸਾਰੇ ਉਦਯੋਗਿਕ ਖਪਤਕਾਰਾਂ ਨੂੰ ਅੱਜ ਤੋਂ ਪੂਰੀ ਸਮਰੱਥਾ ਨਾਲ ਕੰਮ ਕਰਨ ਦੀ ਆਗਿਆ ਦਿਤੀ ਗਈ ਹੈ। ਉਨ੍ਹਾਂ ਦਸਿਆ ਕਿ ਸਿਰਫ਼ ਨਿਰੰਤਰ ਚੱਲਣ ਵਾਲੇ ਉਦਯੋਗਾਂ ਜਿਨ੍ਹਾਂ ਵਿੱਚ ਟੈਕਸਟਾਈਲ, ਕੈਮੀਕਲ ਅਤੇ ਸਪਿਨਿੰਗ ਮਿੱਲਾਂ ਸ਼ਾਮਲ ਹਨ ਜੋ 24 ਘੰਟੇ ਚਲਦੀਆਂ ਹਨ, ਨੂੰ ਹਾਲੇ ਪਹਿਲਾਂ ਤੋਂ ਲਾਗੂ ਕੀਤੀਆਂ ਪਾਬੰਦੀਆਂ ਦੀ ਪਾਲਣਾ ਕਰਨੀ ਹੋਵੇਗੀ। ਉਨ੍ਹਾਂ ਕਿਹਾ ਕਿ ਹੋਰ ਫ਼ੈਸਲਾ ਲੈਣ ਤੋਂ ਪਹਿਲਾਂ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ’ਤੇ ਤਿੰਨ ਦਿਨਾਂ ਬਾਅਦ ਇਕ ਵਾਰ ਫਿਰ ਤੋਂ ਨਜ਼ਰਸਾਨੀ ਕੀਤੀ ਜਾਵੇਗੀ।
ਗੌਰਤਲਬ ਹੈ ਕਿ ਬਿਜਲੀ ਦੀ ਮੰਗ ਵਿਚ ਹੋਏ ਅਸਾਧਾਰਣ ਵਾਧੇ ਕਾਰਨ, ਪੀ.ਐਸ.ਪੀ.ਸੀ.ਐਲ. ਨੇ ਇਕ ਆਰਜੀ ਉਪਾਅ ਦੇ ਤੌਰ ’ਤੇ ਰਾਜ ਦੇ ਉਦਯੋਗਿਕ ਖਪਤਕਾਰਾਂ ’ਤੇ ਬੰਦਸ਼ਾਂ ਲਗਾਉਣ ਦੇ ਹੁਕਮ ਦਿਤੇ ਸਨ ਤਾਂ ਜੋ ਘਰੇਲੂ ਖਪਤਕਾਰਾਂ ਨੂੰ ਨਿਰੰਤਰ ਬਿਜਲੀ ਸਪਲਾਈ ਦੇਣ ਦੇ ਨਾਲ ਨਾਲ ਝੋਨੇ ਦੀ ਬਿਜਾਈ ਸਬੰਧੀ ਕਾਰਜਾਂ ਵਾਸਤੇ ਖੇਤੀਬਾੜੀ ਸੈਕਟਰ ਨੂੰ 8 ਘੰਟੇ ਬਿਜਲੀ ਸਪਲਾਈ ਮੁਹਈਆ ਕਰਵਾਈ ਜਾ ਸਕੇ। 

SHARE ARTICLE

ਏਜੰਸੀ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement