
ਪਿਛਲੇ ਪੰਜ ਸਾਲਾਂ ਤੋਂ ਰਹਿ ਰਿਹਾ ਸੀ ਕੈਨੇਡਾ
ਸਨੌਰ : ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।
Daya Singh
ਅਜਿਹਾ ਹੀ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ। ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਇਆ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦਇਆ ਸਿੰਘ ਪਿਛਲੇ 5 ਸਾਲਾਂ ਤੋਂ ਕੈਨੇਡਾ ’ਚ ਰਹਿ ਰਿਹਾ ਸੀ ਅਤੇ ਵਰਕ ਪਰਮਿਟ ’ਤੇ ਉੱਥੇ ਕੰਮ ਵੀ ਕਰ ਰਿਹਾ ਸੀ।
death
ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦਇਆ ਸਿੰਘ ਅਤੇ ਉਸ ਦਾ ਭਰਾ ਦੋਵੇਂ ਇਕੱਠੇ ਕੈਨੇਡਾ ’ਚ ਰਹਿ ਰਹੇ ਸਨ। ਉਨ੍ਹਾਂ ਦੇ ਮਾਤਾ-ਪਿਤਾ ਵੀ ਉਨ੍ਹਾਂ ਨੂੰ ਮਿਲਣ ਉੱਥੇ ਹੀ ਗਏ ਹੋਏ ਸਨ। ਬੀਤੀ ਰਾਤ ਦਇਆ ਸਿੰਘ ਆਪਣੇ ਕਮਰੇ ’ਚ ਸੁੱਤਾ ਪਿਆ ਸੀ।
ਇਸ ਦੌਰਾਨ ਜਦੋਂ ਸਵੇਰੇ ਪਰਿਵਾਰਕ ਮੈਂਬਰਾਂ ਨੇ ਦੇਖਿਆ ਤਾਂ ਜਾਂਚ ਤੋਂ ਬਾਅਦ ਪਤਾ ਲੱਗਾ ਕਿ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਚੁਕੀ ਸੀ। ਨੌਜਵਾਨ ਦੀ ਅਚਾਨਕ ਮੌਤ ’ਤੇ ਪਿੰਡ ’ਚ ਮਾਤਮ ਛਾ ਗਿਆ ਹੈ। ਮ੍ਰਿਤਕ ਨੌਜਵਾਨ ਪੰਜਾਬ ਦੇ ਹਲਕਾ ਸਨੌਰ ਦੇ ਉੱਘੇ ਕਸਬਾ ਬਲਬੇੜਾ ਦਾ ਰਹਿਣ ਵਾਲਾ ਸੀ।