ਮੁੱਖ ਮੰਤਰੀ ਵਲੋਂ ਨਵੇਂ ਵਾਹਨਾਂ ਲਈ ਈ-ਰਜਿਸਟ੍ਰੇਸ਼ਨ ਸਰਟੀਫ਼ੀਕੇਟ ਸੇਵਾ ਦੀ ਸ਼ੁਰੂਆਤ
Published : Jul 13, 2022, 12:19 am IST
Updated : Jul 13, 2022, 12:19 am IST
SHARE ARTICLE
image
image

ਮੁੱਖ ਮੰਤਰੀ ਵਲੋਂ ਨਵੇਂ ਵਾਹਨਾਂ ਲਈ ਈ-ਰਜਿਸਟ੍ਰੇਸ਼ਨ ਸਰਟੀਫ਼ੀਕੇਟ ਸੇਵਾ ਦੀ ਸ਼ੁਰੂਆਤ


ਆਮ ਆਦਮੀ ਨੂੰ  ਉਸ ਦੇ ਘਰੇ ਸਮਾਰਟ ਰਜਿਸਟ੍ਰੇਸ਼ਨ ਸਰਟੀਫ਼ੀਕੇਟ ਪੁਜਦਾ ਕਰਨ ਲਈ ਚੁਕਿਆ ਗਿਆ ਇਤਿਹਾਸਕ ਕਦਮ

ਚੰਡੀਗੜ੍ਹ, 12 ਜੁਲਾਈ (ਭੁੱਲਰ): ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਬਿਨਾਂ ਕਿਸੇ ਅੜਿੱਕੇ ਤੋਂ ਸੁਚਾਰੂ ਤਰੀਕੇ ਨਾਲ ਹੋਣੀ ਯਕੀਨੀ ਬਣਾਉਣ ਦੀ ਦਿਸ਼ਾ ਵਿਚ ਵੱਡਾ ਕਦਮ ਚੁਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਨਵੀਂ ਨਾਗਰਿਕ ਸੇਵਾ ਦੀ ਸ਼ੁਰੂਆਤ ਕੀਤੀ ਜਿਸ ਤਹਿਤ ਸੂਬੇ ਭਰ ਵਿਚ ਆਮ ਆਦਮੀ ਨੂੰ  ਰਾਹਤ ਦੇਣ ਲਈ ਆਟੋ-ਮੋਬਾਈਲ ਡੀਲਰਾਂ ਰਾਹੀਂ ਨਵੇਂ ਵਾਹਨਾਂ ਦੀ ਈ-ਰਜਿਸਟ੍ਰੇਸ਼ਨ ਦੀ ਇਜਾਜ਼ਤ ਦਿਤੀ ਗਈ ਹੈ |
ਇਸ ਸੇਵਾ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ,''ਇਹ ਇਤਿਹਾਸਕ ਪਹਿਲਕਦਮੀ ਹੈ ਜਿਸ ਨਾਲ ਆਮ ਆਦਮੀ ਘਰ ਬੈਠੇ ਹੀ ਸਮਾਰਟ ਰਜਿਸਟ੍ਰੇਸ਼ਨ ਸਰਟੀਫ਼ੀਕੇਟ ਪ੍ਰਾਪਤ ਕਰਨ ਦੇ ਯੋਗ ਹੋਵੇਗਾ |U ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਵਾਹਨ ਖ਼ਰੀਦਣ ਦੇ ਇੱਛੁਕ ਪੰਜਾਬੀਆਂ ਲਈ ਇਹ ਸਹੂਲਤ ਵੱਡੀ ਰਾਹਤ ਹੋਵੇਗੀ | ਉਨ੍ਹਾਂ ਕਿਹਾ ਕਿ ਜਦੋਂ ਤੋਂ ਸੂਬੇ ਵਿਚ ਸੱਤਾ ਸੰਭਾਲੀ ਹੈ, ਉਦੋਂ ਤੋਂ ਹੀ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਈ ਲੋਕ-ਪੱਖੀ ਕਦਮ ਚੁਕੇ ਗਏ ਹਨ | ਭਗਵੰਤ ਮਾਨ ਨੇ ਕਿਹਾ ਕਿ ਨਵੇਂ ਵਾਹਨ ਵੇਚਣ ਵਾਲੇ ਪ੍ਰਾਈਵੇਟ ਡੀਲਰਾਂ ਨੂੰ  ਰਜਿਸਟ੍ਰੇਸ਼ਨ ਜਾਰੀ ਕਰਨ ਦਾ ਅਧਿਕਾਰ
ਦੇਣ ਦਾ ਉਦੇਸ਼ ਲੋਕਾਂ ਨੂੰ  ਵੱਡੀ ਰਾਹਤ ਦੇਣਾ ਹੈ ਤਾਂ ਜੋ ਉਨ੍ਹਾਂ ਨੂੰ  ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਲਈ ਰਿਜ਼ਨਲ ਟਰਾਂਸਪੋਰਟ ਅਥਾਰਟੀਆਂ ਤੇ ਸਬ-ਡਿਵੀਜ਼ਨਲ ਮੈਜਿਸਟਰੇਟਾਂ ਦੇ ਦਫ਼ਤਰਾਂ ਵਿਚ ਲੰਮੀਆਂ ਕਤਾਰਾਂ ਵਿਚ ਨਾ ਖੜਨਾ ਪਵੇ |
ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਦੇ ਸਮੇਂ, ਪੈਸੇ ਤੇ ਊਰਜਾ ਦੀ ਬੱਚਤ ਕਰਨ ਤੋਂ ਇਲਾਵਾ ਇਸ ਕਦਮ ਨਾਲ ਲੋਕਾਂ ਨੂੰ  ਸਾਫ਼-ਸੁਥਰਾ, ਪਾਰਦਰਸ਼ੀ, ਕੁਸ਼ਲ ਤੇ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹਈਆ ਕਰਨ ਵਿਚ ਮਦਦ ਮਿਲੇਗੀ | ਉਨ੍ਹਾਂ ਦਸਿਆ ਕਿ ਪ੍ਰਾਈਵੇਟ ਡੀਲਰ ਨਵੇਂ ਵਾਹਨ ਮਾਲਕਾਂ ਲਈ ਇਸ ਸਹੂਲਤ ਦੀ ਵਰਤੋਂ ਖ਼ਰੀਦਦਾਰਾਂ ਦੇ ਆਧਾਰ ਨੰਬਰ ਰਾਹੀਂ ਲਾਗਇਨ ਕਰ ਕੇ ਹਾਸਲ ਕਰਨਗੇ | ਭਗਵੰਤ ਮਾਨ ਨੇ ਕਿਹਾ ਕਿ ਲਾਗਇਨ ਮਗਰੋਂ ਡੀਲਰ ਨਵੇਂ ਵਾਹਨ ਦਾ ਡੇਟਾ/ਦਸਤਾਵੇਜ਼ ਅਪਲੋਡ ਕਰੇਗਾ ਅਤੇ ਪੜਤਾਲ (ਵੈਰੀਫ਼ਕੇਸ਼ਨ) ਮਾਲਕ ਦੇ ਆਧਾਰ ਨੰਬਰ ਨਾਲ ਕੀਤੀ ਜਾਵੇਗੀ |
ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਵਾਹਨ ਦੀ ਰਜਿਸਟ੍ਰੇਸ਼ਨ ਲਈ ਫ਼ੀਸ ਤੇ ਟੈਕਸ ਆਨਲਾਈਨ ਭਰੇ ਜਾਣਗੇ ਅਤੇ ਨਵੇਂ ਵਾਹਨ ਮਾਲਕ ਨੂੰ  ਰਜਿਸਟ੍ਰੇਸ਼ਨ ਨੰਬਰ ਮੌਕੇ ਉਤੇ ਹੀ ਮਿਲ ਜਾਵੇਗਾ | ਉਨ੍ਹਾਂ ਅੱਗੇ ਦਸਿਆ ਕਿ ਰਜਿਸਟ੍ਰੇਸ਼ਨ ਸਰਟੀਫ਼ੀਕੇਟ ਦੀ ਪ੍ਰਵਾਨਗੀ ਡੀਲਰ ਦੇ ਪੱਧਰ ਉਤੇ ਹੀ ਹੋ ਜਾਵੇਗੀ ਅਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟ ਵੀ ਡੀਲਰ ਹੀ ਲਗਾਏਗਾ | ਭਗਵੰਤ ਮਾਨ ਨੇ ਕਿਹਾ ਕਿ ਰਜਿਸਟ੍ਰੇਸ਼ਨ ਸਰਟੀਫ਼ੀਕੇਟ ਵਾਹਨ ਮਾਲਕ ਦੇ ਮੋਬਾਈਲ ਫ਼ੋਨ ਉਤੇ ਆਏ ਲਿੰਕ ਤੋਂ ਡਾਊਨਲੋਡ ਕੀਤਾ ਜਾ ਸਕੇਗਾ, ਜਦੋਂ ਕਿ ਰਜਿਸਟ੍ਰੇਸ਼ਨ ਸਰਟੀਫ਼ੀਕੇਟ ਦਾ ਸਮਾਰਟ ਕਾਰਡ ਸਿੱਧਾ ਮਾਲਕ ਦੇ ਪਤੇ ਉਤੇ ਭੇਜਿਆ ਜਾਵੇਗਾ |

 

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement