
ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇੱਕ ਡਾਇਰੀ ਬਰਾਮਦ ਕੀਤੀ ਹੈ ਜਿਸ ਵਿਚ ਦਲਜੀਤ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਈ ਸੁਰਾਗ ਹਨ।
ਚੰਡੀਗੜ੍ਹ :ਵਿਜੀਲੈਂਸ ਨੇ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਗਿਲਜੀਆਂ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਦਲਜੀਤ ਸਿੰਘ 'ਤੇ ਡੀ.ਐੱਫ.ਓ. ਦੀ ਬਦਲੀ, ਟ੍ਰੀ ਗਾਰਡ ਅਤੇ ਬੂਟੇ ਲਾਉਣ ‘ਚ ਘੁਟਾਲੇ ਕਰਨ ਦੇ ਦੋਸ਼ ਹਨ। ਉਸ ਨੂੰ ਭਲਕੇ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਗਿਲਜੀਆਂ ਪਿਛਲੀ ਕਾਂਗਰਸ ਸਰਕਾਰ 'ਚ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਕੈਬਨਿਟ ਵਿਚ ਜੰਗਲਾਤ ਮੰਤਰੀ ਰਹਿ ਚੁੱਕੇ ਹਨ। ਵਿਜੀਲੈਂਸ ਸੂਤਰਾਂ ਮੁਤਾਬਕ ਸੰਗਤ ਸਿੰਘ ਗਿਲਜੀਆਂ ਦਾ ਸਾਰਾ ਕੰਮ ਦਲਜੀਤ ਸਿੰਘ ਗਿਲਜੀਆਂ ਹੀ ਦੇਖਦਾ ਸੀ। ਵਿਜੀਲੈਂਸ ਨੂੰ ਸ਼ੱਕ ਹੈ ਕਿ ਦਿਲਜੀਤ ਹੀ ਗਿਲਜੀਆਂ ਦੇ ਕਮਿਸ਼ਨ ਵਾਲੇ ਕੰਮ ਦੇਖਦਾ ਸੀ।
ਦਲਜੀਤ ਗਿਲਜੀਆਂ ਦੇ ਗ੍ਰਿਫ਼ਤ 'ਚ ਆਉਣ ਤੋਂ ਬਾਅਦ ਹੁਣ ਸੰਗਤ ਸਿੰਘ ਗਿਲਜੀਆਂ 'ਤੇ ਵੀ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇੱਕ ਡਾਇਰੀ ਬਰਾਮਦ ਕੀਤੀ ਹੈ ਜਿਸ ਵਿਚ ਦਲਜੀਤ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਈ ਸੁਰਾਗ ਹਨ।
Vigilance Bureau Punjab
ਜੰਗਲਾਤ ਠੇਕੇਦਾਰ ਹਰਮਿੰਦਰ ਸਿੰਘ ਹੰਮੀ ਨੇ ਰੁਪਏ ਦਿੱਤੇ ਸਨ। ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਮੋਹਾਲੀ ਜ਼ਿਲ੍ਹੇ ਦੇ ਪਿੰਡ ਨਾਡਾ ਵਿਖੇ ਖੈਰ ਦੇ ਦਰੱਖਤਾਂ ਦੀ ਕਟਾਈ ਲਈ ਪਰਮਿਟ ਜਾਰੀ ਕਰਨ ਲਈ ਕੁਲਵਿੰਦਰ ਸਿੰਘ ਰਾਹੀਂ 5 ਲੱਖ ਰੁਪਏ ਰਿਸ਼ਵਤ ਵਜੋਂ ਲਏ ਸਨ। ਉਸ ਨੇ ਇਸ ਵਿਭਾਗ ਦੇ ਰੇਂਜ ਅਫਸਰ, ਬਲਾਕ ਅਫਸਰ ਅਤੇ ਗਾਰਡ ਨੂੰ ਵੀ ਰਿਸ਼ਵਤ ਦਿੱਤੀ ਸੀ।
ਸਾਬਕਾ ਮੰਤਰੀ ਗਿਲਜੀਆਂ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੇ ਡੀ.ਐਫ.ਓਜ਼ ਨਾਲ ਠੇਕੇਦਾਰਾਂ ਦੀ ਮੀਟਿੰਗ ਕਰਵਾਈ ਸੀ ਅਤੇ ਹਦਾਇਤ ਕੀਤੀ ਸੀ ਕਿ ਪੌਦਿਆਂ ਦੀ ਸੁਰੱਖਿਆ ਲਈ ਟ੍ਰੀ ਗਾਰਡਾਂ ਦੀ ਖਰੀਦ ਕੁਝ ਠੇਕੇਦਾਰਾਂ ਤੋਂ ਹੀ ਕੀਤੀ ਜਾਵੇਗੀ।ਇੱਕ ਟ੍ਰੀ ਗਾਰਡ ਦੀ ਕੀਮਤ 2800/- ਸੀ ਜਿਸ ਵਿਚੋਂ ਗਿਲਜ਼ੀਆ ਦਾ ਹਿੱਸਾ ਰਿਸ਼ਵਤ ਵਜੋਂ 800/- ਸੀ। ਉਸ ਸਮੇਂ ਵੱਡੀ ਗਿਣਤੀ ਵਿਚ ਟ੍ਰੀ ਗਾਰਡ ਖਰੀਦੇ ਗਏ ਸਨ ਅਤੇ ਵੱਡੀ ਰਕਮ ਰਿਸ਼ਵਤ ਵਜੋਂ ਵਸੂਲੀ ਗਈ ਸੀ।
ਗਿਲਜੀਆਂ ਦੇ ਕਾਰਜਕਾਲ ਦੌਰਾਨ ਅਮਿਤ ਚੌਹਾਨ ਨੂੰ ਡੀਐਫਓ ਰੋਪੜ ਨਿਯੁਕਤ ਕੀਤਾ ਗਿਆ ਸੀ। ਉਸ ਸਮੇਂ ਬੇਲਾ ਨੇੜਲੇ ਪਿੰਡ ਜੀਦਾ ਵਿੱਚ 486 ਏਕੜ ਜ਼ਮੀਨ ਵਿੱਚੋਂ ਇੱਕ ਮਹੀਨੇ ਵਿੱਚ ਹੀ ਨਾਜਾਇਜ਼ ਮਾਈਨਿੰਗ ਕੀਤੀ ਗਈ ਸੀ। ਪਿੰਡ ਵਿਚ ਕਰੀਬ 50 ਫੁੱਟ ਡੂੰਘੇ ਟੋਏ ਪੁੱਟੇ ਗਏ ਹਨ ਅਤੇ ਸਰਪੰਚਾਂ ਅਤੇ ਕੁਝ ਹੋਰ ਵਿਅਕਤੀਆਂ ਦੀ ਮਿਲੀਭੁਗਤ ਨਾਲ 40/50 ਕਰੋੜ ਰੁਪਏ ਦੀ ਨਾਜਾਇਜ਼ ਮਾਈਨਿੰਗ ਕੀਤੀ ਗਈ ਸੀ।