ਕੁਲਤਾਰ ਸੰਧਵਾਂ ਨੇ ਏਸ਼ੀਆ ਬੁੱਕ ਆਫ ਰਿਕਾਰਡ ਹੋਲਡਰ ਸਾਈਕਲਿਸਟ ਗੁਰਪ੍ਰੀਤ ਕਮੋਂ ਨੂੰ ਕੀਤਾ ਸਨਮਾਨਿਤ 
Published : Jul 13, 2022, 4:11 pm IST
Updated : Jul 13, 2022, 4:19 pm IST
SHARE ARTICLE
 Kultar Singh Sandhwan Felicitates Asia Book Of Records Holder Cyclist Gurpreet Singh Kamow
Kultar Singh Sandhwan Felicitates Asia Book Of Records Holder Cyclist Gurpreet Singh Kamow

ਗੁਰਪ੍ਰੀਤ ਕਮੋਂ ਨੇ ਲੋਕਾਂ ਨੂੰ ਤੰਦਰੁਸਤ ਰਹਿਣ ਲਈ ਸਾਈਕਲ ਚਲਾਉਣ ਵਾਸਤੇ ਪ੍ਰੇਰਿਤ ਕੀਤਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਇੱਥੇ ਵਿਧਾਨ ਸਭਾ ਵਿਖੇ ਆਪਣੇ ਚੈਂਬਰ ਵਿੱਚ ਕੋਟਕਪੂਰਾ ਦੇ ਏਸ਼ੀਆ ਬੁੱਕ ਆਫ਼ ਰਿਕਾਰਡਜ਼ ਹੋਲਡਰ ਸਾਈਕਲਿਸਟ ਗੁਰਪ੍ਰੀਤ ਸਿੰਘ ਕਮੋਂ ਦਾ ਸਨਮਾਨ ਕੀਤਾ ਗਿਆ। ਗੁਰਪ੍ਰੀਤ ਕਮੋਂ ਨੇ ਲੋਕਾਂ ਨੂੰ ਤੰਦਰੁਸਤ ਰਹਿਣ ਖਾਤਰ ਸਾਈਕਲ ਚਲਾਉਣ ਵਾਸਤੇ ਪ੍ਰੇਰਿਤ ਕਰਨ ਲਈ 8 ਜੂਨ, 2020 ਤੋਂ 15 ਸਤੰਬਰ, 2020 ਤੱਕ ਲਗਾਤਾਰ 100 ਦਿਨ ਰੋਜ਼ਾਨਾ 100 ਕਿਲੋਮੀਟਰ ਸਾਈਕਲ ਚਲਾਇਆ ਅਤੇ ਉਨ੍ਹਾਂ ਦਾ ਨਾਮ 1 ਜੂਨ, 2022 ਨੂੰ ਏਸ਼ੀਆ ਬੁੱਕ ਆਫ਼ ਰਿਕਾਰਡਜ਼ ਵਿੱਚ ਦਰਜ ਹੋਇਆ ਹੈ। 

 Kultar Singh Sandhwan Felicitates Asia Book Of Records Holder Cyclist Gurpreet Singh KamowKultar Singh Sandhwan Felicitates Asia Book Of Records Holder Cyclist Gurpreet Singh Kamow

ਗੁਰਪ੍ਰੀਤ ਕਮੋਂ ਅਤੇ ਕੋਟਕਪੂਰਾ ਸਾਈਕਲ ਰਾਈਡਰਜ਼ ਨੂੰ ਇਸ ਵੱਕਾਰੀ ਪ੍ਰਾਪਤੀ ਲਈ ਵਧਾਈ ਦਿੰਦਿਆਂ ਸਪੀਕਰ ਨੇ ਕਿਹਾ ਕਿ ਗੁਰਪ੍ਰੀਤ ਕਮੋਂ ਦੀ ਪ੍ਰਾਪਤੀ ਨੌਜਵਾਨਾਂ ਅਤੇ ਸਾਈਕਲਿਸਟ ਬਣਨ ਦੇ ਚਾਹਵਾਨਾਂ ਲਈ ਪ੍ਰੇਰਨਾ-ਸਰੋਤ ਹੋਵੇਗੀ। ਉਨ੍ਹਾਂ ਕਿਹਾ ਕਿ ਕੇਵਲ ਕੋਟਕਪੂਰਾ ਦੇ ਲੋਕਾਂ ਨੂੰ ਹੀ ਨਹੀਂ, ਸਗੋਂ ਪੂਰੇ ਪੰਜਾਬ ਨੂੰ ਗੁਰਪ੍ਰੀਤ ਦੀ ਇਸ ਪ੍ਰਾਪਤੀ 'ਤੇ ਵੱਡਾ ਮਾਣ ਹੈ। ਉਨ੍ਹਾਂ ਕਿਹਾ ਕਿ ਉਹ ਸਾਈਕਲ ਸੁਪਰਸਟਾਰ ਵਜੋਂ ਉਭਰਨ ਦੀ ਸਮਰੱਥਾ ਰੱਖਦਾ ਹੈ। 

ਗੁਰਪ੍ਰੀਤ ਕਮੋਂ ਨੂੰ ਪ੍ਰਸ਼ੰਸਾ ਪੱਤਰ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕਰਦਿਆਂ ਸ. ਸੰਧਵਾਂ ਨੇ ਉਨ੍ਹਾਂ ਦੀ ਭਵਿੱਖੀ ਮੁਕਾਬਲਿਆਂ ਵਿੱਚ ਸਫਲਤਾ ਦੀ ਕਾਮਨਾ ਕੀਤੀ। ਦੱਸਣਯੋਗ ਹੈ ਕਿ ਗੁਰਪ੍ਰੀਤ ਸਿੰਘ ਕਮੋਂ ਨੇ ਸਾਲ 2021 ਵਿੱਚ ਨਿਰਧਾਰਤ ਸਮੇਂ ਅੰਦਰ 200 ਕਿਲੋਮੀਟਰ, 300, 400 ਅਤੇ 600 ਕਿਲੋਮੀਟਰ ਸਾਈਕਲ ਚਲਾ ਕੇ ‘ਸੁਪਰ ਰੈਨੇਡੋਅਰ’ ਦਾ ਖ਼ਿਤਾਬ ਹਾਸਲ ਕੀਤਾ ਸੀ। ਇਹ ਮੁਕਾਬਲਾ ਔਡੈਕਸ ਇੰਡੀਆ ਰੈਨੇਡੋਅਰਜ਼ (ਏ.ਆਈ.ਆਰ.) ਵੱਲੋਂ ਕਰਵਾਇਆ ਗਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement