
ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਇਸ ਮੁੱਦੇ 'ਤੇ ਧਰਮਸੋਤ ਨੂੰ ਬਰਖ਼ਾਸਤ ਕਰਨ ਦੀ ਮੰਗ ਕਰਦੀ ਰਹੀ ਹੈ।
ਚੰਡੀਗੜ੍ਹ - ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਜੰਗਲਾਤ ਵਿਭਾਗ ਦੇ ਭ੍ਰਿਸ਼ਟਾਚਾਰ ਮਾਮਲੇ 'ਚ ਫੜੇ ਗਏ ਸਾਧੂ ਸਿੰਘ ਧਰਮਸੋਤ 'ਤੇ ਹੁਣ ਸਕਾਲਰਸ਼ਿਪ ਘੁਟਾਲੇ ਦਾ ਦੋਸ਼ ਵੀ ਲੱਗ ਸਕਦਾ ਹੈ। CM ਭਗਵੰਤ ਮਾਨ ਨੂੰ ਸਕਾਲਰਸ਼ਿਪ ਘੁਟਾਲੇ ਦੀਆਂ ਫਾਈਲਾਂ ਮਿਲੀਆਂ ਹਨ। ਆਮ ਆਦਮੀ ਪਾਰਟੀ (ਆਪ) ਸਰਕਾਰ ਵੀ ਇਸ ਮਾਮਲੇ ਵਿਚ ਕਾਰਵਾਈ ਦੀ ਤਿਆਰੀ ਕਰ ਰਹੀ ਹੈ। ਅਜਿਹੇ 'ਚ ਧਰਮਸੋਤ ਖਿਲਾਫ਼ ਨਵਾਂ ਮਾਮਲਾ ਦਰਜ ਹੋ ਸਕਦਾ ਹੈ। ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਇਸ ਮੁੱਦੇ 'ਤੇ ਧਰਮਸੋਤ ਨੂੰ ਬਰਖ਼ਾਸਤ ਕਰਨ ਦੀ ਮੰਗ ਕਰਦੀ ਰਹੀ ਹੈ।
sadhu singh dharamsot
ਪੰਜਾਬ ਵਿਚ ਕੇਂਦਰ ਦੀ ਮਦਦ ਨਾਲ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਿੱਤੀ ਜਾਂਦੀ ਹੈ। ਜਦੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ ਤਾਂ ਸਾਧੂ ਸਿੰਘ ਧਰਮਸੋਤ ਪੰਜਾਬ ਸਰਕਾਰ ਵਿੱਚ ਸਮਾਜਿਕ ਸੁਰੱਖਿਆ ਮੰਤਰੀ ਸਨ। ਉਨ੍ਹਾਂ 'ਤੇ ਦੋਸ਼ ਸਨ ਕਿ ਵਜ਼ੀਫੇ ਵੰਡਣ 'ਚ ਧਾਂਦਲੀ ਹੋਈ ਹੈ। 39 ਕਰੋੜ ਰੁਪਏ ਵੰਡਣ ਦਾ ਕੋਈ ਰਿਕਾਰਡ ਨਹੀਂ ਮਿਲਿਆ। ਸ਼ੱਕ ਜ਼ਾਹਰ ਕੀਤਾ ਗਿਆ ਸੀ ਕਿ ਇਹ ਰਕਮ ਉਨ੍ਹਾਂ ਨੇ ਕਾਲਜਾਂ ਦੇ ਨਾਂ 'ਤੇ ਕੱਢੀ ਗਈ ਸੀ ਜੋ ਮੌਜੂਦ ਨਹੀਂ ਹਨ। ਇੰਨਾ ਹੀ ਨਹੀਂ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ 16.91 ਕਰੋੜ ਰੁਪਏ ਹੋਰ ਜਾਰੀ ਕੀਤੇ ਗਏ, ਜਿਨ੍ਹਾਂ ਤੋਂ 8 ਕਰੋੜ ਰੁਪਏ ਵਸੂਲ ਕੀਤੇ ਜਾਣੇ ਸਨ।
Sadhu Singh Dharamsot
ਇਸ ਘੁਟਾਲੇ ਦੀ ਜਾਂਚ ਕੈਪਟਨ ਸਰਕਾਰ ਵੇਲੇ ਵੀ ਹੋਈ ਸੀ। ਉਦੋਂ ਦਾਅਵਾ ਕੀਤਾ ਗਿਆ ਸੀ ਕਿ ਧਰਮਸੋਤ ਨੂੰ ਘੁਟਾਲੇ ਤੋਂ ਕਲੀਨ ਚਿੱਟ ਮਿਲ ਗਈ ਹੈ। ਹਾਲਾਂਕਿ ਬਾਅਦ ਵਿਚ ਅਧਿਕਾਰੀਆਂ ਨੇ ਕਿਹਾ ਕਿ ਕਿਸੇ ਨੂੰ ਵੀ ਕਲੀਨ ਚਿੱਟ ਨਹੀਂ ਦਿੱਤੀ ਗਈ ਹੈ। ਸਰਕਾਰ ਅਤੇ ਅਧਿਕਾਰੀ ਪੂਰੇ ਮਾਮਲੇ ਨੂੰ ਘੇਰਦੇ ਰਹੇ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਵੀ ਧਰਮਸੋਤ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰਨ ਦੀ ਮੰਗ ਕਰਦੀ ਰਹੀ। ਜਦੋਂ ਕੈਪਟਨ ਨੂੰ ਸੀਐਮ ਦੀ ਕੁਰਸੀ ਤੋਂ ਹਟਾਇਆ ਗਿਆ ਤਾਂ ਕਾਂਗਰਸ ਨੇ ਧਰਮਸੋਤ ਨੂੰ ਦੁਬਾਰਾ ਮੰਤਰੀ ਨਹੀਂ ਬਣਾਇਆ।
Sadhu Singh Dharamsot and CM Bhagwant Mann
ਸਾਧੂ ਸਿੰਘ ਧਰਮਸੋਤ ਇਸ ਸਮੇਂ ਜੇਲ੍ਹ ਵਿਚ ਹਨ। ਸੀਐਮ ਭਗਵੰਤ ਮਾਨ ਦੀ ਸਰਕਾਰ ਨੇ ਉਨ੍ਹਾਂ ਨੂੰ ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਧਰਮਸੋਤ 'ਤੇ ਰੁੱਖਾਂ ਦੀ ਕਟਾਈ ਅਤੇ ਲਗਾਉਣ ਲਈ ਕਮਿਸ਼ਨ ਲੈਣ ਦਾ ਦੋਸ਼ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਮੰਤਰੀ ਕਾਰਜਕਾਲ ਦੌਰਾਨ ਜੰਗਲਾਤ ਵਿਭਾਗ ਵਿਚ ਵੀ ਵੱਡੇ ਘਪਲੇ ਹੋਏ ਸਨ।