CM ਮਾਨ ਦੇ ਘਰ ਬਾਹਰ ਬੇਰੁਜ਼ਗਾਰ ਅਧਿਆਪਕਾਂ ਦਾ ਪ੍ਰਦਰਸ਼ਨ, ਪੁਲਿਸ ਨਾਲ ਹੋਈ ਝੜਪ 
Published : Jul 13, 2022, 7:10 pm IST
Updated : Jul 13, 2022, 7:10 pm IST
SHARE ARTICLE
 Unemployed teachers protest outside CM Mann's house, clash with police
Unemployed teachers protest outside CM Mann's house, clash with police

ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰਾਂ ਨੇ ਕਿਹਾ ਕਿ ਸਾਨੂੰ ਰੁਜ਼ਗਾਰ ਦਿਓ ਜਾਂ ਗੋਲੀ ਮਾਰ ਦਿਓ

 

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਬੇਰੁਜ਼ਗਾਰ ਅਧਿਆਪਕਾਂ ਨੇ ਅੱਜ ਰੋਸ ਮੁਜਾਹਰਾ ਕੀਤਾ ਤੇ ਉਹਨਾਂ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧਮ ਤੋਂ ਰੋਕਣ ਲਈ ਪੁਲਿਸ ਨੇ ਬੈਰੀਕੇਡਿੰਗ ਵੀ ਕੀਤੀ ਸੀ ਪਰ ਉਹਨਾਂ ਨੇ ਫਿਰ ਵੀ ਬੈਰੀਕੇਡ ਪਾਰ ਕਰਕੇ ਮੁੱਖ ਮੰਤਰੀ ਰਿਹਾਇਸ਼ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ। ਇਹ ਦੇਖ ਕੇ ਪੁਲਿਸ ਨਾਲ ਉਹਨਾਂ ਦੀ ਹੱਥੋਪਾਈ ਵੀ ਹੋਈ।

 Unemployed teachers protest outside CM Mann's house, clash with police Unemployed teachers protest outside CM Mann's house, clash with policeUnemployed teachers protest outside CM Mann's house, clash with police Unemployed teachers protest outside CM Mann's house, clash with police

ਇਸ ਦੌਰਾਨ ਇੱਕ ਬੇਰੁਜ਼ਗਾਰ ਅਧਿਆਪਕ ਬੇਹੋਸ਼ ਵੀ ਹੋ ਗਿਆ। ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰਾਂ ਨੇ ਕਿਹਾ ਕਿ ਸਾਨੂੰ ਰੁਜ਼ਗਾਰ ਦਿਓ ਜਾਂ ਗੋਲੀ ਮਾਰ ਦਿਓ। ਇਸ ਪ੍ਰਦਰਸ਼ਨ ਦੀ ਅਗਵਾਈ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਕੀਤੀ ਗਈ। ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਨੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਕਲਮ ਸਭ ਤੋਂ ਪਹਿਲਾਂ ਰੁਜ਼ਗਾਰ ਦੇਣ ਲਈ ਚੱਲੇਗੀ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰਾਂ ਦੀ ਕੁੱਟਮਾਰ ਕੀਤੀ ਜਾ ਰਹੀ ਹੈ। 

 Unemployed teachers protest outside CM Mann's house, clash with policeUnemployed teachers protest outside CM Mann's house, clash with police

ਅਧਿਆਪਕਾਂ ਨੇ ਕਿਹਾ ਕਿ ਅਸੀਂ ਪਿਛਲੇ 5 ਸਾਲਾਂ ਤੋਂ ਸੰਘਰਸ਼ ਕਰ ਰਹੇ ਹਾਂ। 'ਆਪ' ਨੇ ਹਮੇਸ਼ਾ ਵਾਅਦਾ ਕੀਤਾ ਕਿ ਜੇਕਰ ਸਰਕਾਰ ਬਣੀ ਤਾਂ ਪਹਿਲ ਦੇ ਆਧਾਰ 'ਤੇ ਸਾਰੀਆਂ ਮੰਗਾਂ ਹੱਲ ਕੀਤੀਆਂ ਜਾਣਗੀਆਂ। ਕਈ ਵਾਰ ਮੀਟਿੰਗਾਂ ਹੋਈਆਂ ਪਰ ਸਰਕਾਰ ਬਣਨ ਤੋਂ ਬਾਅਦ ਕੋਈ ਸੁਣਵਾਈ ਨਹੀਂ ਹੋਈ। ਪਿਛਲੇ 5 ਸਾਲਾਂ ਵਿਚ ਜੋ ਸਾਡੇ ਨਾਲ ਪਹਿਲਾਂ ਹੋਇਆ ਉਹੀ ਹੁਣ ਵੀ ਹੋ ਰਿਹਾ ਹੈ। 
 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM
Advertisement