ਪਟਿਆਲਾ 'ਚ ਹੜ੍ਹ ਦੇ ਪਾਣੀ ’ਚ ਡੁੱਬਣ ਕਾਰਨ ਨਿਗਮ ਮੁਲਾਜ਼ਮ ਦੀ ਮੌਤ, ਘਰ ਕੋਲੋਂ ਮਿਲੀ ਲਾਸ਼

By : GAGANDEEP

Published : Jul 13, 2023, 7:56 am IST
Updated : Jul 13, 2023, 7:56 am IST
SHARE ARTICLE
PHOTO
PHOTO

ਕੁਦਰਤੀ ਆਫਤ ਨਾਲ ਹੁਣ ਤੱਕ 13 ਲੋਕਾਂ ਦੀ ਹੋਈ ਮੌਤ

 

ਪਟਿਆਲਾ : ਪੰਜਾਬ 'ਚ ਕੁਦਰਤੀ ਆਫਤ ਨੇ ਤਬਾਹੀ ਮਚਾਈ ਹੋਈ ਹੈ। ਹੁਣ ਤੱਕ 13 ਲੋਕਾਂ ਦੀ ਪਾਣੀ 'ਚ ਡੁੱਬਣ ਨਾਲ ਮੌਤ ਹੋ ਗਈ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਪਟਿਆਲਾ ਦੇ ਗੋਪਾਲ ਕਾਲੋਨੀ ਤੋਂ ਸਾਹਮਣੇ ਆਈ ਹੈ। ਇਥੇ ਨਗਰ ਨਿਗਮ ਮੁਲਾਜ਼ਮ ਦੀ ਹੜ੍ਹ ਦੇ ਪਾਣੀ ’ਚ ਡੁੱਬਣ ਕਾਰਨ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: ਅੱਖਾਂ ਦੀ ਰੌਸ਼ਨੀ ਵਧਾਉਣ ਲਈ ਖਾਓ ਇਹ ਚੀਜ਼ਾਂ, ਕਦੇ ਨਹੀਂ ਲੱਗੇਗੀ ਐਨਕ

ਮ੍ਰਿਤਕ ਦੀ ਪਹਿਚਾਣ ਅਜੈ ਸਹੋਤਾ ਵਜੋਂ ਹੋਈ । ਅਜੇ ਬੀਤੇ ਦਿਨ ਤੋਂ ਹੀ ਲਾਪਤਾ ਸੀ। ਪਰਿਵਾਰ ਵਲੋਂ ਉਸਦੀ ਵੱਖ-ਵੱਖ ਥਾਵਾਂ 'ਤੇ ਭਾਲ ਕੀਤੀ ਗਈ ਪਰ ਜਦੋਂ ਉਹ ਨਾ ਮਿਲਿਆ ਤਾਂ ਪੁਲਿਸ ਨੂੰ ਸੂਚਨਾ ਦਿਤੀ ਗਈ ਪੁਲਿਸ ਨੂੰ ਵੀ ਕੁਝ ਪਤਾ ਨਹੀਂ ਲੱਗ ਸਕਿਆ। ਬੁੱਧਵਾਰ ਨੂੰ ਕਾਲੋਨੀ ਵਿਚ ਪਾਣੀ ਦਾ ਪੱਧਰ ਘਟਣ ਤੋਂ ਬਾਅਦ ਅਜੇ ਦੀ ਲਾਸ਼ ਘਰ ਤੋਂ ਥੋੜ੍ਹੀ ਦੂਰੀ ’ਤੇ ਝਾੜੀ ਵਿਚ ਪਈ ਮਿਲੀ ਹੈ।

ਇਹ ਵੀ ਪੜ੍ਹੋ: ਬ੍ਰਿਜ ਭੂਸ਼ਨ ਕੇਸ 'ਚ ਇਸਤਰੀ ਪਹਿਲਵਾਨਾਂ ਦੀ ਪਹਿਲੀ ਜਿੱਤ ਲਈ ਵਧਾਈ ਪਰ ਅਗਲੀ ਲੜਾਈ ਵੀ ਘੱਟ ਔਖੀ ਨਹੀਂ!  

ਪੋਸਟਮਾਰਟਮ ਤੋਂ ਬਾਅਦ ਪਰਿਵਾਰ ਵਲੋਂ ਅਜੇ ਸਹੋਤਾ ਦਾ ਬਡੂੰਗਰ ਸ਼ਮਸ਼ਾਨ ਘਾਟ ਵਿਚ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਮੌਜੂਦ ਪਰਿਵਾਰਕ ਮੈਂਬਰ ਤੇ ਨਿਗਮ ਮੁਲਾਜ਼ਮਾਂ ਨੇ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਫਲੱਡ ਰਿਲੀਫ ਫੰਡ ਅਧੀਨ ਪਰਿਵਾਰ ਨੂੰ ਮਾਲੀ ਸਹਾਇਤਾ ਦਿੱਤੀ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement