ਜਰਨਲਿਸਟ ਪ੍ਰੈਸ ਕਲੱਬ ਰਜਿ. ਪੰਜਾਬ ਫਗਵਾੜਾ ਯੂਨਿਟ ਵਲੋਂ ਡਾ. ਲਹਿੰਬਰ ਰਾਮ ਸਨਮਾਨਤ 

By : KOMALJEET

Published : Jul 13, 2023, 4:49 pm IST
Updated : Jul 13, 2023, 4:49 pm IST
SHARE ARTICLE
Journalist Press Club Reg. Punjab Phagwara Unit  Honored Dr. Lahimbar Ram
Journalist Press Club Reg. Punjab Phagwara Unit Honored Dr. Lahimbar Ram

ਰਾਸ਼ਟਰੀ ਡਾਕਟਰ ਦਿਵਸ ਮੌਕੇ ਕਰਵਾਇਆ ਗਿਆ ਸਮਾਗਮ 

ਫਗਵਾੜਾ,13 ਜੁਲਾਈ (ਕੁਲਦੀਪ ਸਿੰਘ ਨੂਰ) : ਸਾਡੇ ਦੇਸ਼ ਵਿਚ ਡਾਕਟਰਾਂ ਨੂੰ ਰੱਬ ਦਾ ਦਰਜਾ ਦਿਤਾ ਜਾਂਦਾ ਹੈ ਕਿਉਂਕਿ ਡਾਕਟਰ ਲੋਕਾਂ ਨੂੰ ਜ਼ਿੰਦਗੀ ਦਿੰਦੇ ਹਨ। ਕੋਵਿਡ ਮਹਾਮਾਰੀ ਦੌਰਾਨ ਜਦੋਂ ਲੋਕ ਸਮਾਜਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰ ਰਹੇ ਸਨ ਤਾਂ ਇਨ੍ਹਾਂ ਡਾਕਟਰਾਂ ਨੇ ਅਪਣੀ ਜਾਨ ਜੋਖ਼ਮ ਵਿਚ ਪਾ ਕੇ ਮਰੀਜ਼ਾਂ ਦੀ ਜਾਨ ਬਚਾਉਣ ਲਈ ਦਿਨ-ਰਾਤ ਕੰਮ ਕੀਤਾ। ਰਾਸ਼ਟਰੀ ਡਾਕਟਰ ਦਿਵਸ ਇਨ੍ਹਾਂ ਸਾਰੇ ਡਾਕਟਰਾਂ ਦਾ ਸਨਮਾਨ ਕਰਨ ਦਾ ਦਿਨ ਹੈ।

ਇਸ ਦਿਨ ਨੂੰ ਮਨਾਉਣ ਲਈ ਜਰਨਲਿਸਟ ਪ੍ਰੈਸ ਕਲੱਬ ਰਜਿ ਪੰਜਾਬ ਫਗਵਾੜਾ ਯੂਨਿਟ ਵਲੋਂ ਪ੍ਰਧਾਨ ਡਾ. ਰਮਨ ਦੀ ਯੋਗ ਅਗਵਾਈ ਹੇਠ ਸਿਵਲ ਹਸਪਤਾਲ ਫਗਵਾੜਾ ਵਿਖੇ ਰਾਸ਼ਟਰੀ ਡਾਕਟਰ ਦਿਵਸ ਮਨਾਇਆ ਗਿਆ। ਇਸ ਮੌਕੇ ਬੋਲਦਿਆਂ ਪ੍ਰਧਾਨ ਡਾਕਟਰ ਰਮਨ ਨੇ ਦਸਿਆ ਕਿ ਇਹ ਰਾਸ਼ਟਰੀ ਡਾ. ਦਿਵਸ ਪਹਿਲੀ ਵਾਰ ਭਾਰਤ ਵਿਚ 1 ਜੁਲਾਈ 1991 ਨੂੰ ਡਾ: ਬਿਧਾਨ ਚੰਦਰ ਰਾਏ ਨੂੰ ਸਨਮਾਨਤ ਕਰਨ ਲਈ ਮਨਾਇਆ ਗਿਆ ਸੀ। ਡਾ: ਬੀ.ਸੀ. ਰਾਏ ਇਕ ਪ੍ਰਸਿੱਧ ਡਾਕਟਰ, ਅਧਿਆਪਕ, ਸੁਤੰਤਰਤਾ ਸੈਨਾਨੀ ਅਤੇ ਸਿਆਸਤਦਾਨ ਸਨ। 

ਉਨ੍ਹਾਂ ਬਹੁਤ ਸਾਰੇ ਲੋਕਾਂ ਦਾ ਇਲਾਜ ਕੀਤਾ, ਉਹਨਾਂ ਦੀਆਂ ਜਾਨਾਂ ਬਚਾਈਆਂ ਅਤੇ ਕਈਆਂ ਲਈ ਪ੍ਰੇਰਨਾ ਬਣੇ ਡਾ. ਬੀ.ਸੀ. ਰਾਏ ਨੂੰ ਉਨ੍ਹਾਂ ਦੇ ਕੰਮਾਂ ਅਤੇ ਪ੍ਰਾਪਤੀਆਂ ਲਈ ਭਾਰਤ ਰਤਨ ਨਾਲ ਸਨਮਾਨਤ ਕੀਤਾ ਗਿਆ। ਡਾ: ਬੀ.ਸੀ.ਰਾਏ ਦੀ ਯਾਦ ਵਿਚ 1 ਜੁਲਾਈ ਨੂੰ ਰਾਸ਼ਟਰੀ ਡਾਕਟਰ ਦਿਵਸ ਮਨਾਇਆ ਜਾਂਦਾ ਹੈ।  ਇਸ ਮੌਕੇ ਸਿਵਲ ਹਸਪਤਾਲ ਫਗਵਾੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਲਹਿੰਬਰ ਰਾਮ ਵਲੋਂ ਸਿਵਲ ਹਸਪਤਾਲ ਫਗਵਾੜਾ ਵਿਖੇ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ।

ਕੱਲਬ ਦੇ ਮੀਤ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਕਿਹਾ ਕਿ ਸਿਵਲ ਹਸਪਤਾਲ ਫਗਵਾੜਾ ਵਿਖੇ ਡਾਕਟਰ ਲਹਿੰਬਰ ਰਾਮ ਇਕ ਪ੍ਰਪੰਕ ਕੁਸ਼ਲ ਪ੍ਰਸ਼ਾਸਨਿਕ ਅਧਿਕਾਰੀ ਵਜੋਂ ਬੇਹਤਰੀਨ ਸੇਵਾਵਾ ਨਿਭਾ ਰਹੇ ਹਨ। ਉਨ੍ਹਾਂ ਵਲੋਂ ਸਿਵਲ ਹਸਪਤਾਲ ਫਗਵਾੜਾ ਵਿਖੇ ਆਉਣ ਵਾਲੇ ਮਰੀਜ਼ਾਂ ਅਤੇ ਸਿਵਲ ਹਸਪਤਾਲ ਫਗਵਾੜਾ ਵਿਖੇ ਜੇਰੇ ਇਲਾਜ ਮਰੀਜ਼ਾਂ ਦੇ ਇਲਾਜ 'ਚ  ਕਿਸੇ ਵੀ ਤਰ੍ਹਾਂ ਦੀ ਘਾਟ ਮਹਿਸੂਸ ਨਹੀਂ ਹੋਣ ਦਿਤੀ। ਇਸ ਤੋਂ ਇਲਾਵਾ ਉਨ੍ਹਾਂ ਕੋਰੋਨਾ ਕਾਲ ਦੌਰਾਨ ਵੀ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ 'ਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ।

ਇਸ ਮੌਕੇ ਡਾਕਟਰ ਲਹਿੰਬਰ ਰਾਮ ਨੇ ਕੱਲਬ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਡਾਕਟਰ ਰਮਨ, ਸੁਸ਼ੀਲ ਸ਼ਰਮਾ, ਕੁਲਦੀਪ ਸਿੰਘ ਨੂਰ, ਮੋਨਿਕਾ ਬੇਦੀ, ਬੀ.ਕੇ.ਰੱਤੂ, ਅਸ਼ੋਕ ਸ਼ਰਮਾ, ਅਸ਼ੀਸ਼ ਗਾਂਧੀ, ਅਜੇ ਕੋਛੜ, ਕਮਲਦੀਪ ਸਿੰਘ, ਹਰਦਿਆਲ ਸਿੰਘ ਹੈਪੀ, ਜੀਵਨ ਕੁਮਾਰ ਸੰਘਾ ਆਦਿ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Anmol Bishnoi Brother: ਹੁਣ ਗੈਂਗਸਟਰਾ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM
Advertisement