ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਹੜ੍ਹ ਪ੍ਰਭਾਵਤ ਖੇਤਰਾਂ 'ਚ ਰਾਹਤ ਕੈਂਪਾਂ ਦੀ ਗਿਣਤੀ ਵਧਾਈ

By : KOMALJEET

Published : Jul 13, 2023, 8:07 pm IST
Updated : Jul 13, 2023, 8:07 pm IST
SHARE ARTICLE
CM Bhagwant Mann
CM Bhagwant Mann

ਜਲੰਧਰ 'ਚ 51, ਫ਼ਿਰੋਜ਼ਪੁਰ 'ਚ 36 ਅਤੇ ਕਪੂਰਥਲਾ 'ਚ 8 ਰਾਹਤ ਕੈਂਪ ਬਣਾਏ

- 18 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੂੰ ਸੁਰੱਖਿਅਤ ਥਾਂਵਾਂ 'ਤੇ ਪਹੁੰਚਾਇਆ

- ਹੜ੍ਹ ਪ੍ਰਭਾਵਿਤਾਂ ਨੂੰ 23,600 ਸੁੱਕੇ ਭੋਜਨ ਦੇ ਪੈਕੇਟ ਵੰਡੇ

- ਸਿਹਤ ਵਿਭਾਗ ਵਲੋਂ 186 ਮੈਡੀਕਲ ਕੈਂਪ ਸਥਾਪਿਤ, 315 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਤ ਖੇਤਰਾਂ 'ਚ ਲੋਕਾਂ ਦੀ ਸਿਹਤ ਦਾ ਖਿਆਲ ਰੱਖਣ 'ਚ ਜੁਟੀਆਂ


ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿਚ ਰਾਹਤ ਕਾਰਜਾਂ ਦੇ ਕੰਮ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼ਾਂ ਤੋਂ ਬਾਅਦ ਰਾਹਤ ਕੈਂਪਾਂ ਦੀ ਗਿਣਤੀ 127 ਤੋਂ ਵਧਾ ਕੇ 183 ਕਰ ਦਿਤੀ ਗਈ ਹੈ। ਇਸ ਦੇ ਨਾਲ ਹੀ ਹੜ੍ਹ ਪ੍ਰਭਾਵਟਾਂ ਤਕ ਖਾਣ-ਪੀਣ ਦਾ ਸਾਮਾਨ ਅਤੇ ਲੋੜੀਂਦੀਆਂ ਦਵਾਈਆਂ ਆਦਿ ਪਹੁੰਚਾਉਣ ਦਾ ਕੰਮ ਵੀ ਤੇਜ਼ ਕਰ ਦਿਤਾ ਗਿਆ ਹੈ।

ਇਕ ਬੁਲਾਰੇ ਨੇ ਦੱਸਿਆ ਕਿ 13 ਜੁਲਾਈ ਸਵੇਰੇ 8 ਵਜੇ ਤੱਕ 14 ਜ਼ਿਲ੍ਹਿਆਂ ਦੇ 1159 ਪਿੰਡ ਹੜ੍ਹ ਪ੍ਰਭਾਵਤ ਹੋਏ ਹਨ। ਇਸ ਤੋਂ ਇਲਾਵਾ ਕੁਝ ਸ਼ਹਿਰ ਅਤੇ ਕਸਬੇ ਵੀ ਹੜ੍ਹਾਂ ਦੀ ਮਾਰ ਹੇਠ ਆਏ ਹਨ। ਇਨ੍ਹਾਂ ਹੜ੍ਹ ਪ੍ਰਭਾਵਿਤਾਂ ਲਈ ਕੁੱਲ 183 ਰਾਹਤ ਕੈਂਪਾਂ ਦੀ ਸਥਾਪਨਾ ਕੀਤੀ ਗਈ ਹੈ। 25 ਕੈਂਪ ਪਟਿਆਲਾ ਵਿਚ, 16 ਰੂਪਨਗਰ ਵਿਚ ਅਤੇ 7 ਕੈਂਪ ਮੋਗਾ ਵਿਚ ਚੱਲ ਰਹੇ ਹਨ। ਇਸੇ ਤਰ੍ਹਾਂ ਲੁਧਿਆਣਾ ‘ਚ 3, ਮੋਹਾਲੀ ‘ਚ 22, ਐਸਬੀਐਸ ਨਗਰ ‘ਚ 2, ਸੰਗਰੂਰ ‘ਚ 3, ਫ਼ਿਰੋਜ਼ਪੁਰ 'ਚ 36, ਹੁਸ਼ਿਆਰਪੁਰ ‘ਚ 3, ਤਰਨ ਤਾਰਨ ‘ਚ 7, ਜਲੰਧਰ 'ਚ 51 ਅਤੇ ਕਪੂਰਥਲਾ ‘ਚ 8 ਰਾਹਤ ਕੈਂਪ ਸਥਾਪਤ ਕੀਤੇ ਗਏ ਹਨ।

ਉਨ੍ਹਾਂ ਦਸਿਆ ਕਿ ਸੂਬੇ ਦੇ 18802 ਹੜ੍ਹ ਪ੍ਰਭਾਵਟਾਂ ਨੂੰ ਸੁਰੱਖਿਅਤ ਥਾਂਵਾਂ 'ਤੇ ਪਹੁੰਚਾਇਆ ਜਾ ਚੁੱਕਾ ਹੈ। ਪਟਿਆਲਾ 'ਚ 13518, ਰੂਪਨਗਰ 'ਚ 2200, ਮੋਗਾ 'ਚ 155, ਲੁਧਿਆਣਾ 'ਚ 300, ਮੋਹਾਲੀ 'ਚ 1400, ਐਸਬੀਐਸ ਨਗਰ 'ਚ 200, ਫ਼ਤਹਿਗੜ੍ਹ ਸਾਹਿਬ 'ਚ 500, ਤਰਨ ਤਾਰਨ 'ਚ 19 ਅਤੇ ਜਲੰਧਰ ਜ਼ਿਲ੍ਹੇ 'ਚ 510 ਲੋਕਾਂ ਨੂੰ ਹੜ੍ਹ ਪ੍ਰਭਾਵਤ ਖੇਤਰਾਂ 'ਚੋਂ ਕੱਢ ਕੇ ਸੁਰੱਖਿਅਤ ਥਾਂ 'ਤੇ ਪਹੁੰਚਾਇਆ ਗਿਆ ਹੈ। ਇਸ ਵੇਲੇ ਜਿਹੜੇ 14 ਜ਼ਿਲ੍ਹੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਉਨ੍ਹਾਂ 'ਚ ਪਟਿਆਲਾ, ਜਲੰਧਰ, ਕਪੂਰਥਲਾ, ਪਠਾਨਕੋਟ, ਤਰਨ ਤਾਰਨ, ਫ਼ਿਰੋਜ਼ਪੁਰ, ਫ਼ਤਹਿਗੜ੍ਹ ਸਾਹਿਬ, ਫ਼ਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਮੋਗਾ, ਲੁਧਿਆਣਾ, ਮੋਹਾਲੀ ਅਤੇ ਸੰਗਰੂਰ ਦੇ ਨਾਂਅ ਸ਼ਾਮਲ ਹਨ।

ਇਹ ਵੀ ਪੜ੍ਹੋ: ਪਟਿਆਲਾ ਪ੍ਰਸ਼ਾਸਨ ਵਲੋਂ ਸੱਪਾਂ ਨਾਲ ਨਜਿੱਠਣ ਲਈ ਹੈਲਪ ਲਾਈਨ ਨੰਬਰ ਜਾਰੀ

ਪਸ਼ੂ ਪਾਲਣ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਕੁੱਲ 630 ਪਸ਼ੂਆਂ ਦਾ ਇਲਾਜ ਕੀਤਾ ਗਿਆ ਹੈ ਅਤੇ 2896 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਆਦਾਤਰ ਜ਼ਿਲ੍ਹਿਆਂ ਨੇ ਆਪਣੀ ਐਚ.ਐਸ. ਟੀਕਾਕਰਨ ਮੁਹਿੰਮ ਪੂਰੀ ਕਰ ਲਈ ਹੈ। ਰਾਹਤ ਕਾਰਜਾਂ ਵਿਚ ਲੱਗੀਆਂ ਟੀਮਾਂ ਲੋੜਵੰਦ ਪਸ਼ੂਆਂ ਦਾ ਇਲਾਜ, ਫੀਡ ਸਪਲਾਈ ਅਤੇ ਚਾਰਾ ਆਦਿ ਮੁਹੱਈਆ ਕਰਵਾਉਣ ਲਈ 24 ਘੰਟੇ ਕੰਮ ਕਰ ਰਹੀਆਂ ਹਨ।
ਓਧਰ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਮੁਸ਼ਤੈਦੀ ਨਾਲ ਹੜ੍ਹ ਪ੍ਰਭਾਵਤ ਖੇਤਰਾਂ ਵਿਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 315 ਰੈਪਿਡ ਰਿਸਪਾਂਸ ਟੀਮਾਂ (ਆਰਆਰਟੀ) ਹੜ੍ਹ ਪ੍ਰਭਾਵਤ ਖੇਤਰਾਂ ਵਿਚ ਲੋਕਾਂ ਦੀ ਸਿਹਤ ਦਾ ਖਿਆਲ ਰੱਖਣ ਵਿਚ ਜੁਟੀਆਂ ਹੋਈਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਤ ਖੇਤਰਾਂ ਵਿਚ 186 ਮੈਡੀਕਲ ਕੈਂਪ ਲਗਾਏ ਹਨ ਅਤੇ ਹੁਣ ਤੱਕ ਕੁੱਲ ਓਪੀਡੀ 6235 ਹੈ।

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਖਾਣ ਪੀਣ ਦਾ ਸਾਮਾਨ ਪੁੱਜਦਾ ਕਰਨ ਲਈ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੇ ਕੰਮ ਹੋਰ ਤੇਜ਼ ਕਰ ਦਿਤਾ ਹੈ।ਸੁੱਕੇ ਭੋਜਨ ਦੇ 40,000 ਪੈਕੇਟ ਤਿਆਰ ਕੀਤੇ ਜਾ ਰਹੇ ਹਨ ਜਦੋਂਕਿ 23,600 ਸੁੱਕੇ ਭੋਜਨ ਦੇ ਪੈਕੇਟ ਵੰਡੇ ਜਾ ਚੁੱਕੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement