ਪੰਜਾਬ ਸਰਕਾਰ ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਸੁਰੱਖਿਆ ਅਤੇ ਸਹਾਇਤਾ ਲਈ ਵਚਨਬੱਧ: ਡਾ. ਬਲਜੀਤ ਕੌਰ
Published : Jul 13, 2023, 7:13 pm IST
Updated : Jul 13, 2023, 7:13 pm IST
SHARE ARTICLE
photo
photo

ਸਮਾਜਿਕ ਸੁਰੱਖਿਆ ਵਿਭਾਗ ਨੂੰ ਹੜ੍ਹਾਂ ਦੌਰਾਨ ਬਜੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਲਈ ਉਪਰਾਲੇ ਕਰਨ ਦੇ ਦਿੱਤੇ ਆਦੇਸ਼

 

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਬਜੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਲਈ ਸਮਾਜਿਕ ਸੁਰੱਖਿਆ ਵਿਭਾਗ ਨੂੰ ਉਪਰਾਲੇ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਵਿਭਾਗ ਬਜੁਰਗ ਨਾਗਰਿਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹੜ੍ਹਾਂ ਦੇ ਹਲਾਤਾਂ ਦੌਰਾਨ ਬਜੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਮਦਦ ਕੀਤੀ ਜਾਵੇ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪੱਧਰ ਤੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮੱਦਦ ਕਰਨ ਲਈ ਹੈਲਪਲਾਈਨ ਨੰਬਰ, ਕੰਟਰੋਲਰੂਮ ਸਥਾਪਿਤ ਕੀਤੇ ਗਏ ਹਨ ਅਤੇ ਨੋਡਲ ਅਫਸਰ ਲਗਾਏ ਗਏ ਹਨ।ਉਨ੍ਹਾਂ ਦੱਸਿਆ ਕਿ ਪੰਜਾਬ ਦੇ  ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ  ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ ਵੱਲੋਂ ਜ਼ਿਲ੍ਹਾ ਪ੍ਰਸਾਸ਼ਨ ਦੇ ਨੋਡਲ ਅਫਸਰਾਂ ਨਾਲ ਤਾਲਮੇਲ ਕਰਕੇ ਹੜ੍ਹਾਂ ਤੋਂ ਪ੍ਰਭਾਵਿਤ ਬਜੁਰਗਾਂ ਅਤੇ ਦਿਵਿਆਂਗਜਨਾਂ ਨੂੰ ਸਹਾਇਤਾ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਮੰਤਰੀ ਨੇ ਬਜੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਹੜ੍ਹਾਂ ਨਾਲ ਪ੍ਰਭਾਵਿਤ ਕਿਸੇ ਕਿਸਮ ਦੀ ਮੁਸ਼ਕਿਲ ਹੋਵੇ, ਤਾਂ ਹੈਲਪਲਾਈਨ ਨੰਬਰ 14567 ਤੇ ਸ਼ਿਕਾਇਤ ਭੇਜੀ ਜਾਵੇ ਤਾਂ ਜੋ ਵਿਭਾਗ ਵੱਲੋਂ ਤੁਰੰਤ ਰਾਹਤ ਲਈ ਕਾਰਵਾਈ ਕੀਤੀ ਜਾ ਸਕੇ।

ਮੰਤਰੀ ਨੇ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹਾਂ ਦੀ ਨਾਜ਼ੁਕ ਸਥਿਤੀ ਨੂੰ ਮੁੱਖ ਰੱਖਦੇ ਹੋਏ ਭਵਿੱਖ ਵਿੱਚ ਵੀ ਬਜੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਸੁਰੱਖਿਆ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇ।

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement