ਭ੍ਰਿਸ਼ਟਾਚਾਰ ਵਿਰੁਧ ਮੁਹਿੰਮ: ਵਿਜੀਲੈਂਸ ਵਲੋਂ ਰਿਸ਼ਵਤਖੋਰੀ ਦੇ ਵੱਖ-ਵੱਖ ਮਾਮਲਿਆਂ ਵਿਚ ਇਕ ਮਹੀਨੇ ਅੰਦਰ 19 ਮੁਲਜ਼ਮ ਗ੍ਰਿਫ਼ਤਾਰ
Published : Jul 13, 2023, 7:16 pm IST
Updated : Jul 13, 2023, 7:16 pm IST
SHARE ARTICLE
PUNJAB VIGILANCE NABS 19 ACCUSED IN BRIBERY CASES IN A MONTH
PUNJAB VIGILANCE NABS 19 ACCUSED IN BRIBERY CASES IN A MONTH

ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਲਈ ਪੰਜ ਵਿਜੀਲੈਂਸ ਇਨਕੁਆਰੀਜ਼ ਕੀਤੀਆਂ ਦਰਜ

 

ਚੰਡੀਗੜ੍ਹ: ਸੂਬੇ ਵਿਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਜੂਨ 2023 ਵਿਚ ਰਿਸ਼ਵਤਖੋਰੀ ਦੇ 17 ਵੱਖ-ਵੱਖ ਮਾਮਲਿਆਂ ਵਿਚ 19 ਸਰਕਾਰੀ ਮੁਲਾਜ਼ਮਾਂ/ਪ੍ਰਾਈਵੇਟ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਸੁਰੱਖਿਆ ਅਤੇ ਸਹਾਇਤਾ ਲਈ ਵਚਨਬੱਧ: ਡਾ. ਬਲਜੀਤ ਕੌਰ 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦਸਿਆ ਕਿ ਵਿਜੀਲੈਂਸ ਬਿਊਰੋ ਵਲੋਂ ਸਿਸਟਮ ‘ਚੋਂ ਭ੍ਰਿਸ਼ਟਾਚਾਰ ਦਾ ਸਫ਼ਾਇਆ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ। ਇਸ ਤੋਂ ਇਲਾਵਾ ਵਿਜੀਲੈਂਸ ਵਲੋਂ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸੂਬੇ ਦੀਆਂ ਵੱਖ-ਵੱਖ ਅਦਾਲਤਾਂ ਵਿਚ ਚੱਲ ਰਹੇ ਵੱਢੀਖੋਰੀ ਦੇ ਕੇਸਾਂ ਵਿਚੋਂ ਕੋਈ ਵੀ ਦੋਸ਼ੀ ਸਜ਼ਾ ਤੋਂ ਬਚ ਨਾ ਸਕੇ।

ਇਹ ਵੀ ਪੜ੍ਹੋ: ‘ਡਾਕੂ ਹਸੀਨਾ’ ਦੀ ਕਹਾਣੀ ਵੱਡੇ ਪਰਦੇ 'ਤੇ ਕਰੇਗੀ ਐਂਟਰੀ!  

ਉਨ੍ਹਾਂ ਦਸਿਆ ਕਿ ਵਿਜੀਲੈਂਸ ਨੇ ਪਿਛਲੇ ਮਹੀਨੇ ਦੌਰਾਨ 10 ਵੱਖ-ਵੱਖ ਕੇਸਾਂ ਵਿਚ ਟਰੈਪ ਲਗਾ ਕੇ 14 ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਮੌਕੇ ‘ਤੇ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਸੱਤ ਪੁਲਿਸ ਮੁਲਾਜ਼ਮ, ਦੋ ਮਾਲ ਪਟਵਾਰੀ ਅਤੇ ਪੰਜ ਹੋਰ ਵਿਭਾਗਾਂ ਨਾਲ ਸਬੰਧਤ ਹਨ।

ਇਹ ਵੀ ਪੜ੍ਹੋ: ਹੜ੍ਹ ਦੇ ਪਾਣੀ ਵਿਚ ਡੁੱਬਣ ਕਾਰਨ ਸੇਵਾਮੁਕਤ ਸਹਾਇਕ ਥਾਣੇਦਾਰ ਦੀ ਮੌਤ

ਉਨ੍ਹਾਂ ਦਸਿਆ ਕਿ ਜੂਨ ਮਹੀਨੇ ਵਿਜੀਲੈਂਸ ਵੱਲੋਂ 21 ਵਿਜੀਲੈਂਸ ਕੇਸਾਂ ਦੇ ਚਲਾਨ ਵੱਖ ਵੱਖ ਅਦਾਲਤਾਂ ਵਿਚ ਪੇਸ਼ ਕੀਤੇ ਗਏ ਹਨ। ਇਸ ਤੋਂ ਇਲਾਵਾ ਵਿਜੀਲੈਂਸ ਵਲੋਂ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿਰੁਧ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਲਈ ਪੰਜ ਵਿਜੀਲੈਂਸ ਇਨਕੁਆਰੀਜ਼ ਵੀ ਰਜਿਸਟਰ ਕੀਤੀਆਂ ਗਈਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement