ਸੁਨੀਲ ਜਾਖੜ ਨੇ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਪੰਜਾਬ ਨੂੰ 218.40 ਕਰੋੜ ਰੁਪਏ ਜਾਰੀ ਕਰਨ ’ਤੇ PM ਦਾ ਕੀਤਾ ਧੰਨਵਾਦ
Published : Jul 13, 2023, 6:26 pm IST
Updated : Jul 13, 2023, 6:26 pm IST
SHARE ARTICLE
Sunil Jakhar
Sunil Jakhar

ਪੰਜਾਬ ਸਰਕਾਰ ਨੂੰ ਪ੍ਰਭਾਵਿਤ ਲੋਕਾਂ ਦੀਆਂ ਤਕਲੀਫ਼ਾਂ ਨੂੰ ਦੂਰ ਕਰਨ ਲਈ ਫ਼ੰਡਾਂ ਦੀ ਵਰਤੋਂ ਕਰਨ ਦੀ ਕੀਤੀ ਅਪੀਲ

 

ਚੰਡੀਗੜ੍ਹ:  ਹੜ੍ਹ ਪ੍ਰਭਾਵਿਤ ਪੰਜਾਬ ਨੂੰ ਸੂਬਾਈ ਆਫ਼ਤ ਨਾਲ ਨਜਿੱਠਣ ਲਈ ਫੰਡ ਜਾਰੀ ਕਰਨ ਲਈ ਮੌਜੂਦਾ ਦਿਸ਼ਾ-ਨਿਰਦੇਸ਼ਾਂ ਵਿਚ ਢਿੱਲ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹੋਏ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸੰਕਟ ਵਿਚ ਘਿਰੇ ਲੋਕਾਂ ਤਕ ਪਹੁੰਚ ਕਰਨ ਵਿਚ ਹੁਣ ਕੋਈ ਵੀ ਪਲ ਬਰਬਾਦ ਨਾ ਕਰਨ। ਉਨ੍ਹਾਂ ਕਿਹਾ ਕਿ ਪੇਂਡੂ ਅਤੇ ਸ਼ਹਿਰੀ ਖੇਤਰ ਵਿਚ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੂੰ ਬਿਨਾਂ ਦੇਰੀ 20,000 ਪ੍ਰਤੀ ਏਕੜ ਮੁਆਵਜਾ ਦਿਤਾ ਜਾਵੇ।

ਇਹ ਵੀ ਪੜ੍ਹੋ: ਦੋ ਦਿਨ ਦੇ ਦੌਰੇ ’ਤੇ ਫਰਾਂਸ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ; ਦਿਤਾ ਗਿਆ ਗਾਰਡ ਆਫ਼ ਆਨਰ

ਉਨ੍ਹਾਂ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕਰਦਾ ਹਾਂ ਕਿ ਉਹ ਹੜ੍ਹਾਂ ਦੇ ਮਾੜੇ ਪ੍ਰਭਾਵ ਵਾਲੇ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਕੇਂਦਰ ਦੁਆਰਾ ਦਿਤੇ ਫੰਡਾਂ ਨੂੰ ਤੁਰੰਤ ਵੰਡਣ ਅਤੇ ਇਸ ਸਮੇਂ ਗਿਰਦਾਵਰੀ ਦਾ ਇੰਤਜ਼ਾਰ ਨਾ ਕੀਤਾ ਜਾਵੇ। ਜਾਖੜ ਨੇ ਇਥੇ ਇਕ ਬਿਆਨ ਵਿਚ ਕਿਹਾ ਕਿ ਹਰੇਕ ਨੂੰ ਤੁਰੰਤ ਠੋਸ ਰਾਹਤ ਦੇਣਾ ਰਾਜ ਦੀ ਪ੍ਰਮੁੱਖ ਤਰਜੀਹ ਹੋਣੀ ਚਾਹੀਦੀ ਹੈ। ਦੱਸ ਦੇਈਏ ਕਿ ਕੇਂਦਰ ਨੇ ਭਾਰੀ ਮੀਂਹ ਅਤੇ ਇਸ ਨਾਲ ਜੁੜੀਆਂ ਕੁਦਰਤੀ ਆਫ਼ਤਾਂ ਦੇ ਮੱਦੇਨਜ਼ਰ ਸੂਬਿਆਂ ਨੂੰ ਤੁਰੰਤ ਫੰਡ ਮੁਹੱਈਆ ਕਰਵਾਉਣ ਲਈ ਮੌਜੂਦਾ ਦਿਸ਼ਾ-ਨਿਰਦੇਸ਼ਾਂ ਵਿਚ ਢਿੱਲ ਦੇ ਕੇ ਅੱਜ ਸੂਬਿਆਂ ਨੂੰ ਫੰਡ ਜਾਰੀ ਕੀਤੇ ਹਨ। ਪੰਜਾਬ ਨੂੰ ਇਸ ਮਕਸਦ ਲਈ 218.40 ਕਰੋੜ ਰੁਪਏ ਮਿਲੇ ਹਨ।

ਇਹ ਵੀ ਪੜ੍ਹੋ: ਬਜ਼ੁਰਗ ਦਾ ਸੜਕ ਕੰਢੇ ਸਸਕਾਰ ਕਰਨ ਲਈ ਮਜਬੂਰ ਹੋਇਆ ਪ੍ਰਵਾਰ

ਸੂਬਾ ਸਰਕਾਰ ਨੂੰ ਪੇਂਡੂ ਅਤੇ ਸ਼ਹਿਰੀ ਦੋਵਾਂ ਖੇਤਰਾਂ ਵਿਚ ਨਾਗਰਿਕਾਂ ਨੂੰ ਰਾਹਤ ਯਕੀਨੀ ਬਣਾਉਣ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਤੋਂ ਬਚਣ ਦੀ ਅਪੀਲ ਕਰਦਿਆਂ ਜਾਖੜ ਨੇ ਅੱਜ ਕੇਂਦਰ ਸਰਕਾਰ ਵੱਲੋਂ ਹਰ ਲੋੜੀਂਦੀ ਮੱਦਦ ਅਤੇ ਸਹਾਇਤਾ ਦਾ ਭਰੋਸਾ ਦਿਤਾ। ਜਾਖੜ ਨੇ ਅੱਗੇ ਕਿਹਾ ਕਿ ਇਹ ਗ੍ਰਹਿ ਮੰਤਰੀ ਅਮਿਤ ਸ਼ਾਹ ਹੀ ਸਨ, ਜਿਨ੍ਹਾਂ ਨੇ ਰਾਜ ਸਰਕਾਰ ਨੂੰ ਆਫ਼ਤ ਦੀ ਗੰਭੀਰਤਾ ਨੂੰ ਸਮਝਣ ਤੋਂ ਪਹਿਲਾਂ ਹੀ ਮੁੱਖ ਮੰਤਰੀ ਤਕ ਪਹੁੰਚ ਕੀਤੀ ਸੀ ਅਤੇ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿਤਾ ਸੀ।

ਇਹ ਵੀ ਪੜ੍ਹੋ: ਦੋ ਦਿਨ ਦੇ ਦੌਰੇ ’ਤੇ ਫਰਾਂਸ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ; ਦਿਤਾ ਗਿਆ ਗਾਰਡ ਆਫ਼ ਆਨਰ

ਜਾਖੜ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਲਾਪਰਵਾਹੀ ਵਾਲਾ ਅਤੇ ਗੈਰ-ਜ਼ਿੰਮੇਵਾਰਾਨਾ ਰਵੱਈਆ ਹੈ ਜਿਸ ਨੇ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿਚ ਹੜ੍ਹਾਂ ਦੀ ਸਥਿਤੀ ਨੂੰ ਹੋਰ ਵਿਗੜ ਦਿਤਾ ਹੈ। ਭਗਵੰਤ ਮਾਨ ਸਰਕਾਰ ਨੇ ਕਾਰਵਾਈ ਕਰਨ ਵਿਚ ਦੇਰ ਕੀਤੀ ਅਤੇ ਨਾਗਰਿਕਾਂ ਦੀਆਂ ਜਾਨਾਂ ਨੂੰ ਖ਼ਤਰੇ ਵਿਚ ਪਾਇਆ। ਜੋ ਰਾਜ ਦੀ ਮਸ਼ੀਨਰੀ ਦੇ ਕੰਮ ਕਰਨ ਵਿਚ ਇਕ ਚਿੰਤਾਜਨਕ ਪੈਟਰਨ ਨੂੰ ਦਰਸਾਉਂਦਾ ਹੈ। ਜਾਖੜ ਨੇ ਤੰਜ਼ ਕਸਦਿਆਂ ਕਿਹਾ ਉਸ ਨਾਜ਼ੁਕ ਸਮੇਂ ਵਿਚ ਮੁੱਖ ਮੰਤਰੀ ਪੰਚਕੂਲਾ ਵਿਚ ਵੋਟਾਂ ਮੰਗ ਰਹੇ ਸਨ, ਜਦਕਿ ਪੰਜਾਬ ਵਿਚ ਉਨ੍ਹਾਂ ਨੂੰ ਵੋਟਾਂ ਪਾਉਣ ਵਾਲਿਆਂ ਨੂੰ ਉਨ੍ਹਾਂ ਦੀ ਵੱਡੀ ਲੋੜ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement