Amritsar News : ਦਿਲ ਦੀ ਅਤਿ ਦੁਰਲਭ ਬਿਮਾਰੀ ਦਾ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਕੀਤਾ ਸਫ਼ਲ ਇਲਾਜ

By : BALJINDERK

Published : Jul 13, 2024, 7:52 pm IST
Updated : Jul 13, 2024, 7:52 pm IST
SHARE ARTICLE
ਡਾਕਟਰ ਬੱਚੀ ਦੀ ਬਿਮਾਰੀ ਬਾਰੇ ਜਾਣਕਾਰੀ ਦਿੰਦੇ ਹੋਏ
ਡਾਕਟਰ ਬੱਚੀ ਦੀ ਬਿਮਾਰੀ ਬਾਰੇ ਜਾਣਕਾਰੀ ਦਿੰਦੇ ਹੋਏ

Amritsar News : 13 ਸਾਲਾਂ ਬੱਚੀ ਦਾ ਸਰਜਰੀ ਦੇ ਤੁਰੰਤ ਬਾਅਦ ਰੰਗ ਨੀਲੇ ਤੋਂ ਹੋਇਆ ਗੁਲਾਬੀ

Amritsar News :  ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਦੇ ਦਿਲ ਦੇ ਰੋਗਾਂ ਦੇ ਵਿਭਾਗ ਨੇ ਇਕ 13 ਸਾਲਾਂ ਬੱਚੀ ਦੇ ਦਿਲ ਦੀ ਅਤਿ ਦੁਰਲਭ ਘਾਤਕ ਬਿਮਾਰੀ ਦੀ ਸਫ਼ਲ ਸਰਜਰੀ ਕਰਕੇ ਪੰਜਾਬ ਬਲਕਿ ਪੂਰੇ ਵਿਸ਼ਵ 'ਚ ਅੰਮ੍ਰਿਤਸਰ ਦਾ ਨਾਂ ਉੱਚਾ ਕੀਤਾ ਹੈ।  ਇਹ ਇਤਿਹਾਸ ਰਚਣ ਵਾਲੇ ਕਾਰਡੀਓਲੋਜਿਸਟ ਡਾ: ਪਰਮਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਿਮਰਜੀਤ ਕੌਰ (13 ਸਾਲ)  ਅੰਮ੍ਰਿਤਸਰ ਨੂੰ ਜਦੋਂ ਉਸ ਦੇ ਮਾਪੇ ਇਲਾਜ ਲਈ ਹਸਪਤਾਲ ਲੈ ਕੇ ਆਏ ਤਾਂ ਇਕੋ-ਕਾਰਡੀਓਗ੍ਰਾਫ਼ੀ ਕਰਨ 'ਤੇ ਪਤਾ ਲੱਗਾ ਕਿ ਉਸ ਦੇ ਦਿਲ 'ਚ ਛੇਕ ਹੈ।

ਇਹ ਵੀ ਪੜੋ:ਜ਼ਿਮਨੀ ਚੋਣਾਂ : ‘ਇੰਡੀਆ’ ਗਠਜੋੜ ਨੇ 10 ਸੀਟਾਂ ਜਿੱਤੀਆਂ, ਭਾਜਪਾ ਦੇ ਖਾਤੇ ’ਚ ਸਿਰਫ਼ 2 ਸੀਟਾਂ ਪਈਆਂ, ਇਕ ਸੀਟ ’ਤੇ ਆਜ਼ਾਦ ਉਮੀਦਵਾਰਾਂ ਜੇਤੂ  

ਕਾਰਡੀਅਕ ਸੀ. ਟੀ. ਸਕੈਨ ਕਰਨ 'ਤੇ ਇਸ ਦੀ ਪੁਸ਼ਟੀ ਹੋ ਗਈ ਕਿ ਉਕਤ ਬੱਚੀ ਜਮਾਂਦਰੂ ਤੌਰ 'ਤੇ 'ਰਾਈਟ ਪਲਮਨਰੀ ਆਰਟਰੀ ਟੂ ਲੈਫ਼ਟ ਏਟਰੀਅਮ ਫ਼ਿਜ਼ੂਲਾ' ਬਿਮਾਰੀ ਨਾਲ ਪੀੜਤ ਸੀ। ਜਿਸ ਦੇ ਚੱਲਦਿਆਂ ਉਸ ਦੀ ਪਲਮਨਰੀ ਆਰਟੀ 'ਚੋਂ ਇਕ ਨਾੜੀ ਨਿਕਲ ਕੇ ਦਿਲ ਦੇ ਖੱਬੇ ਪਾਸੇ ਚਲੀ ਗਈ ਸੀ, ਜਿਸ ਨਾਲ ਉਸ ਦੇ ਦਿਲ 'ਚ ਗੰਦਾ ਖੂਨ ਆਕਸੀਜਨ ਯੁਕਤ ਚੰਗੇ ਖੂਨ 'ਚ ਮਿਕਸ ਹੋ ਰਿਹਾ ਸੀ। ਸਰੀਰ ਦੇ ਅੰਗਾਂ 'ਚ ਆਕਸੀਜਨ ਦੀ ਸਪਲਾਈ ਨਾ ਹੋਣ ਕਰਕੇ ਜਿੱਥੇ ਸਰੀਰਕ ਪੱਖੋਂ ਉਸ 'ਚ ਵਾਧਾ ਨਹੀਂ ਹੋ ਰਿਹਾ ਸੀ, ਉੱਥੇ ਹੀ ਉਸ ਦੇ ਪੂਰੇ ਸਰੀਰ ਦਾ ਰੰਗ ਵੀ ਨੀਲਾ ਪੈ ਚੁੱਕਿਆ ਸੀ। ਉਨ੍ਹਾਂ ਕਿਹਾ ਕਿ ਅਜਿਹੇ ਮਰੀਜ਼ਾਂ ਦੀ ਜ਼ਿੰਦਗੀ ਦੇ ਚੌਥੇ ਦਹਾਕੇ ਤਕ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਜਾਂਦੀ ਹੈ। 

ਇਹ ਵੀ ਪੜੋ:Punjab News : ਜਲੰਧਰ 'ਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ, ਲੋਕਾਂ ਨੇ ਲਗਾਈ ਮੋਹਰ : ਮੰਤਰੀ ਹਰਪਾਲ ਸਿੰਘ ਚੀਮਾ

ਡਾ. ਪਰਮਿੰਦਰ ਸਿੰਘ ਨੇ ਦੱਸਿਆ ਕਿ ਸੰਨ 1950 'ਚ ਐਲਐਨ ਫ਼ਰਿਡਰਿਚ ਨਾਂ ਦੇ ਅਮਰੀਕੀ ਵਿਗਿਆਨੀ ਨੇ ਇਸ ਬਿਮਾਰੀ ਬਾਰੇ ਜਾਣਕਾਰੀ ਜਨਤਕ ਕੀਤੀ ਸੀ ਅਤੇ ਉਸ ਤੋਂ ਬਾਅਦ ਹੁਣ ਤਕ ਇਸ ਘਾਤਕ ਬਿਮਾਰੀ ਦੇ ਪੂਰੇ ਵਿਸ਼ਵ 'ਚ 100 ਤੋਂ ਵੀ ਘੱਟ ਕੇਸ ਰਜਿਸਟਰਡ ਹੋਏ ਹਨ।
ਡਾ. ਪਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਬਿਮਾਰੀ ਦੇ ਇਲਾਜ ਲਈ ਮੇਜਰ ਬਾਈਪਾਸ ਸਰਜਰੀ ਦੀ ਜ਼ਰੂਰਤ ਹੁੰਦੀ ਹੈ, ਪਰ ਉਨ੍ਹਾਂ ਆਪਣੀ ਸਹਿਯੋਗੀ ਡਾਕਟਰਾਂ ਦੀ ਟੀਮ ਦੇ ਸਹਿਯੋਗ ਨਾਲ ਨਵੀਂ ਤਕਨੀਕ ਦੇ ਚੱਲਦਿਆਂ ਬਿਨਾ ਚੀਰਫਾੜ ਕੀਤੇ ਜਾਂ ਕੋਈ ਟਾਂਕਾ ਲਗਾਏ ਕੈਥੇਟਰ ਰਾਹੀਂ ਐਨਜੀਓਗ੍ਰਾਫ਼ੀ ਕਰਕੇ ਪੀ. ਡੀ. ਏ. ਡਿਵਾਈਸ ਲਗਾ ਕੇ ਦਿਲ ਦਾ ਛੇਕ ਬੰਦ ਕਰ ਦਿੱਤਾ। 

ਇਹ ਵੀ ਪੜੋ:EU News : ਸੋਸ਼ਲ ਮੀਡੀਆ X ਗਾਹਕਾਂ ਨੂੰ ਦੇ ਰਿਹਾ ਹੈ 'ਧੋਖਾ'  

ਉਨ੍ਹਾਂ ਦੱਸਿਆ ਕਿ ਸਰਜਰੀ ਦੇ ਦੌਰਾਨ ਹੀ ਸਿਮਰਜੀਤ ਕੌਰ ਦਾ ਆਕਸੀਜਨ ਲੈਵਲ 70 ਫ਼ੀਸਦੀ ਤੋਂ ਵੱਧ ਕੇ 100 ਫ਼ੀਸਦੀ ਤਕ ਪਹੁੰਚ ਗਿਆ ਅਤੇ ਉਸ ਦਾ ਰੰਗ ਵੀ ਨੀਲੇ ਤੋਂ ਗੁਲਾਬੀ ਰੰਗ 'ਚ ਤਬਦੀਲ ਹੋ ਗਿਆ ਸੀ । ਉਨ੍ਹਾਂ ਇਹ ਵੀ ਦੱਸਿਆ ਕਿ ਆਯੂਸ਼ਮਾਨ ਕਾਰਡ ਦੀ ਬਦੌਲਤ ਉਕਤ ਬੱਚੀ ਦੇ ਵਾਰਸਾਂ ਦਾ ਇਲਾਜ 'ਤੇ ਕੋਈ ਵੀ ਖ਼ਰਚ ਨਹੀਂ ਆਇਆ ਹੈ ਅਤੇ 14 ਜੁਲਾਈ ਨੂੰ ਉਸ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਜਾਵੇਗਾ।

(For more news apart from  Amritsar 13-year-old girl successfully treated for an extremely rare heart disease News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement