
Punjab News : ਕਿਹਾ - ਆਮ ਆਦਮੀ ਪਾਰਟੀ ਨੂੰ ਧੋਖਾ ਦੇਣ ਵਾਲਿਆਂ ਤੋਂ ‘ਆਪ’ ਉਮੀਦਵਾਰ 2022 ਦੇ ਮੁਕਾਬਲੇ 10 ਗੁਣਾ ਵੱਧ ਵੋਟਾਂ ਨਾਲ ਜਿੱਤੇ
Punjab News : ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਛੱਡ ਕੇ 'ਆਪ' ਵਿਧਾਇਕ ਸ਼ੀਤਲ ਅੰਗੁਰਾਲ ਨੇ ਵਿਧਾਨ ਸਭਾ ਤੋਂ ਅਸਤੀਫਾ ਦੇ ਕੇ ਭਾਜਪਾ 'ਚ ਸ਼ਾਮਲ ਹੋ ਗਏ ਸੀ, ਉਨ੍ਹਾਂ ਦੇ ਵਿਧਾਨਸਭਾ ਤੋਂ ਅਸਤੀਫਾ ਦੇਣ ਦੇ ਬਆਦ ਉਪ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਹਾਸਿਲ ਹੋਈ ਹੈ। ਜਿਸ ਦੇ ਚੱਲਦਿਆਂ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਲੱਡੂ ਵੰਡੇ ਗਏ ਹਨ।
ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੇ ਹਲਕੇ 'ਚ ਲੱਡੂ ਵੰਡ ਕੇ ਜਿੱਤ ਦਾ ਜਸ਼ਨ ਮਨਾਇਆ ਅਤੇ ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵਧਾਈ ਦਿੱਤੀ।
ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ 2022 ਵਿਚ ਵਿਧਾਇਕ ਬਣਿਆ ਉਹ 5000 ਵੋਟਾਂ ਨਾਲ ਉਥੋਂ ਤੋਂ ਜਿੱਤ ਪ੍ਰਾਪਤ ਕੀਤੀ ਸੀ ਅਤੇ ਅੱਜ ਉਨ੍ਹਾਂ ਦੇ ਜਾਣ ਤੋਂ ਬਾਅਦ ਇੱਥੇ ਉਪ ਚੋਣ ਹੋਈ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ 2022 ਦੇ ਮੁਕਾਬਲੇ 10 ਗੁਣਾ ਵੱਧ ਵੋਟਾਂ ਦੇ ਫ਼ਰਕ ਨਾਲ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ 13 ਵਿਧਾਨ ਸਭਾ ਸੀਟਾਂ 'ਤੇ ਚੋਣਾਂ ਹੋਏ ਸੀ, ਜਿਨ੍ਹਾਂ 'ਚ ਭਾਜਪਾ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
(For more news apart from Minister Harpal Singh Cheema distributed laddus on big victory of Aam Aadmi Party in Jalandhar News in Punjabi, stay tuned to Rozana Spokesman)