
ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਮਰਨ ਵਾਲੇ ਨੌਜਵਾਨ ਫੁੱਟਪਾਥ 'ਤੇ ਖਾਣਾ ਖਾ ਰਹੇ ਸਨ
Punjab News: ਪੰਜਾਬ ਦੇ ਜਲੰਧਰ 'ਚ ਬੀਤੀ ਰਾਤ 11.30 ਵਜੇ ਇਕ ਤੇਜ਼ ਰਫਤਾਰ ਬੋਲੈਰੋ ਕਾਰ ਨੇ ਫੁੱਟਪਾਥ 'ਤੇ ਬੈਠੇ ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ ਜਦਕਿ 2 ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਪੁਲਿਸ ਮੁਲਾਜ਼ਮਾਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।
ਪੜ੍ਹੋ ਇਹ ਖ਼ਬਰ : Banga News: ਵਿਆਹ ਵਾਲੇ ਦਿਨ ਲਾੜੇ ਦੀ ਹੋਈ ਮੌਤ, ਅਮਰੀਕਾ ਤੋਂ PR ਹੋ ਕੇ ਵਿਆਹ ਕਰਵਾਉਣ ਲਈ ਆਇਆ ਸੀ ਪੰਜਾਬ
ਜਾਣਕਾਰੀ ਮੁਤਾਬਕ ਸ਼ੁੱਕਰਵਾਰ ਰਾਤ ਜਲੰਧਰ ਦੇ ਪਠਾਨਕੋਟ ਬਾਈਪਾਸ 'ਤੇ ਰਾਤ ਦਾ ਖਾਣਾ ਖਾਣ ਬੈਠੇ ਦੋ ਨੌਜਵਾਨਾਂ ਨੂੰ ਤੇਜ਼ ਰਫਤਾਰ ਬੋਲੈਰੋ ਪਿਕਅੱਪ ਨੇ ਕੁਚਲ ਦਿੱਤਾ। ਉਸ ਦੇ ਕੋਲ ਬੈਠੇ ਦੋ ਨੌਜਵਾਨ ਜ਼ਖ਼ਮੀ ਹੋ ਗਏ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਮਰਨ ਵਾਲੇ ਨੌਜਵਾਨ ਫੁੱਟਪਾਥ 'ਤੇ ਖਾਣਾ ਖਾ ਰਹੇ ਸਨ।
ਪੜ੍ਹੋ ਇਹ ਖ਼ਬਰ : Punjab Weather Update: ਪੰਜਾਬ 'ਚ ਹੁੰਮਸ ਨੇ ਪ੍ਰੇਸ਼ਾਨ ਕੀਤੇ ਲੋਕ, ਇਸ ਦਿਨ ਮੀਂਹ ਪੈਣ ਦੀ ਸੰਭਾਵਨਾ
ਕਾਰ ਦੀ ਰਫਤਾਰ ਇੰਨੀ ਜ਼ਿਆਦਾ ਸੀ ਕਿ ਟੱਕਰ ਤੋਂ ਬਾਅਦ ਇਕ ਨੌਜਵਾਨ ਕਈ ਫੁੱਟ ਦੂਰ ਜਾ ਡਿੱਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਰੋਡ ਸੇਫਟੀ ਫੋਰਸ ਮੌਕੇ 'ਤੇ ਪਹੁੰਚ ਗਈ।
ਪੜ੍ਹੋ ਇਹ ਖ਼ਬਰ : Food Recipes: ਔਰਤਾਂ ਫਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਜ ਕਰਨ ਇਸਤੇਮਾਲ
ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਘਟਨਾ ਵਾਲੀ ਥਾਂ ’ਤੇ ਪਹੁੰਚ ਗਈ। ਪੁਲਿਸ ਨੇ ਬੋਲੈਰੋ ਚਾਲਕ ਸ਼ੁਭਮ ਵਾਸੀ ਹਰਿਆਣਾ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਨੂੰ ਨੌਜਵਾਨਾਂ ਕੋਲੋਂ ਕੋਈ ਪਛਾਣ ਪੱਤਰ ਨਹੀਂ ਮਿਲਿਆ, ਜਿਸ ਕਾਰਨ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਬੋਲੈਰੋ ਚਾਲਕ ਪਠਾਨਕੋਟ ਵਿੱਚ ਸਾਮਾਨ ਛੱਡ ਕੇ ਵਾਪਸ ਆ ਰਿਹਾ ਸੀ। ਉਸ ਨੇ ਜਲੰਧਰ ਦੇ ਵਰਕਸ਼ਾਪ ਚੌਕ ਨੇੜੇ ਸਥਿਤ ਟੈਗੋਰ ਹਸਪਤਾਲ ਜਾਣਾ ਸੀ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਲਾਸ਼ਾਂ ਨੂੰ ਪਛਾਣ ਲਈ ਸਿਵਲ ਹਸਪਤਾਲ 'ਚ ਰਖਵਾਇਆ ਗਿਆ ਹੈ। ਦੋਵੇਂ ਮ੍ਰਿਤਕ ਨੌਜਵਾਨ ਮਜ਼ਦੂਰ ਸਨ। ਹਾਦਸਾ ਇੰਨਾ ਭਿਆਨਕ ਸੀ ਕਿ ਲੋਕਾਂ ਨੂੰ ਟੱਕਰ ਮਾਰਨ ਤੋਂ ਬਾਅਦ ਬੋਲੈਰੋ ਨੇ ਦੋ ਹੋਰ ਵਾਹਨਾਂ ਨੂੰ ਵੀ ਟੱਕਰ ਮਾਰ ਦਿੱਤੀ।
(For more Punjabi news apart from A driver from Haryana ran over 4 people in Punjab: 2 died, stay tuned to Rozana Spokesman)