Punjab News: ਉਸ ਦੀ ਲਾਸ਼ ਖੇਤਾਂ ਵਿੱਚੋਂ ਮਿਲੀ ਹੈ
ਅਜਨਾਲਾ - ਪਿੰਡ ਖਤਰਾਏ ਕਲਾਂ ਦਾ ਇੱਕ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਗਿਆ, ਜਿਸ ਵੱਲੋਂ ਨਸ਼ੇ ਦੀ ਓਵਰਡੋਜ਼ ਲੈਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪੜ੍ਹੋ ਇਹ ਖ਼ਬਰ : Banga News: ਵਿਆਹ ਵਾਲੇ ਦਿਨ ਲਾੜੇ ਦੀ ਹੋਈ ਮੌਤ, ਅਮਰੀਕਾ ਤੋਂ PR ਹੋ ਕੇ ਵਿਆਹ ਕਰਵਾਉਣ ਲਈ ਆਇਆ ਸੀ ਪੰਜਾਬ
ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਪੁੱਤਰ ਕਰਨਦੀਪ ਸਿੰਘ (20) ਪੁੱਤਰ ਗੁਰਮੇਜ ਸਿੰਘ ਵਾਸੀ ਪਿੰਡ ਖਤਰਾਏ ਕਲਾਂ ਜੋ ਕਿ ਗਲਤ ਸੰਗਤ ਵਿੱਚ ਪੈ ਕੇ ਨਸ਼ੇ ਕਰਨ ਲੱਗ ਪਿਆ ਸੀ ਤੇ ਉਹ ਆਪਣੇ ਇੱਕ ਹੋਰ ਸਾਥੀ ਨਾਲ ਨੇੜਲੇ ਪਿੰਡ ਝੰਡੇਰ ਵਿਖੇ ਗਿਆ ਸੀ, ਜਿੱਥੇ ਉਸ ਵੱਲੋਂ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਉਸ ਦੀ ਮੌਤ ਹੋ ਗਈ ਤੇ ਉਸ ਦੀ ਲਾਸ਼ ਖੇਤਾਂ ਵਿੱਚੋਂ ਮਿਲੀ ਹੈ।
ਪੜ੍ਹੋ ਇਹ ਖ਼ਬਰ : Bollywood News: ਐਸ਼ਵਰਿਆ ਰਾਏ ਅਤੇ ਅਭਿਸ਼ੇਕ ਬੱਚਨ ਵਿਚਾਲੇ ਤਲਾਕ ਦੀਆਂ ਅਫਵਾਹਾਂ ਫਿਰ ਹੋਈਆਂ ਤੇਜ਼
ਉਨ੍ਹਾਂ ਅੱਗੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਹੀ ਨਸ਼ੇ ਦੀ ਲੱਤ ਲੱਗੀ ਸੀ ਤੇ ਪਰਿਵਾਰਕ ਮੈਂਬਰਾਂ ਵੱਲੋਂ ਕਈ ਵਾਰੀ ਉਸ ਨੂੰ ਸਮਝਾਇਆ ਵੀ ਸੀ ਪਰ ਉਹ ਨਸ਼ੇ ਦੇ ਦਲਦਲ ਚ ਪੂਰੀ ਤਰ੍ਹਾਂ ਧੱਸ ਗਿਆ ਸੀ ਤੇ ਆਖਰ ਇਸ ਨਸ਼ੇ ਨੇ ਹੀ ਉਸ ਦੀ ਜਾਨ ਲੈ ਲਈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Another youth succumbed to drugs, died due to overdose, stay tuned to Rozana Spokesman)