Punjab Weather Update: ਪੰਜਾਬ 'ਚ ਹੁੰਮਸ ਨੇ ਪ੍ਰੇਸ਼ਾਨ ਕੀਤੇ ਲੋਕ, ਇਸ ਦਿਨ ਮੀਂਹ ਪੈਣ ਦੀ ਸੰਭਾਵਨਾ
Published : Jul 13, 2024, 8:20 am IST
Updated : Jul 13, 2024, 8:20 am IST
SHARE ARTICLE
Punjab Weather Update News
Punjab Weather Update News

Punjab Weather Update: ਪੰਜਾਬ 'ਚ ਮੀਂਹ ਦੀ ਰਫ਼ਤਾਰ ਪਈ ਮੱਠੀ

Punjab Weather Update News: ਪੰਜਾਬ 'ਚ ਮਾਨਸੂਨ ਦੇ ਮੁੜ ਸਰਗਰਮ ਹੋਣ ਤੋਂ ਬਾਅਦ ਤਾਪਮਾਨ 'ਚ ਭਾਰੀ ਗਿਰਾਵਟ ਆਈ ਹੈ। ਪੰਜਾਬ ਦਾ ਔਸਤ ਤਾਪਮਾਨ ਇੱਕ ਦਿਨ ਵਿੱਚ 6.5 ਡਿਗਰੀ ਹੇਠਾਂ ਆ ਗਿਆ ਹੈ, ਜੋ ਆਮ ਨਾਲੋਂ 3.3 ਡਿਗਰੀ ਘੱਟ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦੋ ਦਿਨਾਂ ਵਿੱਚ ਪੰਜਾਬ ਵਿੱਚ ਆਮ ਜਾਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ ਪਰ, ਇਸ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Food Recipes: ਔਰਤਾਂ ਫਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਜ ਕਰਨ ਇਸਤੇਮਾਲ

ਸ਼ੁੱਕਰਵਾਰ ਨੂੰ ਮਾਨਸੂਨ ਦੇ ਸਰਗਰਮ ਹੋਣ ਤੋਂ ਬਾਅਦ ਅੰਮ੍ਰਿਤਸਰ 'ਚ 19 ਮਿਲੀਮੀਟਰ, ਲੁਧਿਆਣਾ 'ਚ 2 ਮਿਲੀਮੀਟਰ, ਪਠਾਨਕੋਟ 'ਚ 13.5 ਮਿਲੀਮੀਟਰ, ਫਰੀਦਕੋਟ 'ਚ 1 ਮਿਲੀਮੀਟਰ ਮੀਂਹ ਪਿਆ, ਜਦਕਿ ਬਠਿੰਡਾ ਅਤੇ ਪਟਿਆਲਾ 'ਚ ਵੀ ਬਾਰਿਸ਼ ਹੋਈ। ਪੰਜਾਬ ਵਿਚ ਔਸਤ ਤਾਪਮਾਨ ਵਿੱਚ 6.5 ਡਿਗਰੀ ਦੀ ਗਿਰਾਵਟ ਤੋਂ ਬਾਅਦ ਪਠਾਨਕੋਟ ਦਾ ਤਾਪਮਾਨ 36.4 ਡਿਗਰੀ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: MLA Pargat Singh: ਸੁਖਬੀਰ ਬਾਦਲ ਤੇ ਡਾ. ਦਲਜੀਤ ਚੀਮਾ ਨੇ ਖ਼ੁਦ ਸੌਦਾ ਸਾਧ ਨੂੰ ਮਾਫ਼ੀ ਮਿਲਣ ਦੀ ਦਿਤੀ ਸੀ ਜਾਣਕਾਰੀ- ਪ੍ਰਗਟ ਸਿੰਘ  

ਜਦੋਂ ਕਿ ਵੀਰਵਾਰ ਸ਼ਾਮ ਨੂੰ ਅੰਮ੍ਰਿਤਸਰ ਵਿੱਚ ਤਾਪਮਾਨ 28.4 ਡਿਗਰੀ ਰਿਹਾ। ਜੂਨ ਦੇ ਆਖ਼ਰੀ ਦਿਨਾਂ ਵਿੱਚ ਮਾਨਸੂਨ ਦੀ ਆਮਦ ਤੋਂ ਬਾਅਦ ਵੀ ਹਾਲੇ ਤੱਕ ਭਾਰੀ ਮੀਂਹ ਨਹੀਂ ਪਿਆ ਹੈ। ਮੌਸਮ ਵਿਭਾਗ ਅਨੁਸਾਰ 1 ਤੋਂ 12 ਜੁਲਾਈ ਤੱਕ ਪੰਜਾਬ ਵਿੱਚ ਆਮ ਨਾਲੋਂ 13 ਫੀਸਦੀ ਘੱਟ ਮੀਂਹ ਪਿਆ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਹਵਾਵਾਂ ਹਿਮਾਚਲ ਅਤੇ ਰਾਜਸਥਾਨ ਵਿਚਕਾਰ ਸਹੀ ਦਬਾਅ ਨਹੀਂ ਬਣਾ ਪਾ ਰਹੀਆਂ ਹਨ।

ਇਹ ਵੀ ਪੜ੍ਹੋ:  Anant Ambani and Radhika Merchant : ਵਿਆਹ ਬੰਧਨ ਵਿੱਚ ਬੱਝੇ ਆਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ 

ਜਿਸ ਕਾਰਨ ਪੰਜਾਬ ਅਤੇ ਹਰਿਆਣਾ ਵਿੱਚ ਆਮ ਨਾਲੋਂ ਘੱਟ ਮੀਂਹ ਪੈ ਰਿਹਾ ਹੈ ਪਰ ਰਾਜਸਥਾਨ ਵਿੱਚ ਆਮ ਨਾਲੋਂ 35 ਫੀਸਦੀ ਵੱਧ ਮੀਂਹ ਦਰਜ ਕੀਤਾ ਗਿਆ ਹੈ। ਪੰਜਾਬ ਦੀ ਗੱਲ ਕਰੀਏ ਤਾਂ ਆਮ ਤੌਰ 'ਤੇ ਸੂਬੇ 'ਚ 56.5 ਮਿਲੀਮੀਟਰ ਵਰਖਾ ਹੁੰਦੀ ਹੈ ਪਰ ਹੁਣ ਤੱਕ ਸਿਰਫ਼ 49.2 ਮਿਲੀਮੀਟਰ ਬਾਰਿਸ਼ ਹੀ ਹੋਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Punjab Weather Update News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement