Banga News: ਵਿਆਹ ਵਾਲੇ ਦਿਨ ਲਾੜੇ ਦੀ ਹੋਈ ਮੌਤ, ਅਮਰੀਕਾ ਤੋਂ PR ਹੋ ਕੇ ਵਿਆਹ ਕਰਵਾਉਣ ਲਈ ਆਇਆ ਸੀ ਪੰਜਾਬ

By : GAGANDEEP

Published : Jul 13, 2024, 8:39 am IST
Updated : Jul 13, 2024, 12:23 pm IST
SHARE ARTICLE
The groom died on the wedding day Banga News
The groom died on the wedding day Banga News

Banga News: ਜੈ ਮਾਲਾ ਦੌਰਾਨ ਸਟੇਜ 'ਤੇ ਡਿੱਗਿਆ

The groom died on the wedding day Banga News: ਨਵਾਂ ਸ਼ਹਿਰ ਜ਼ਿਲ੍ਹੇ ਦੇ ਬੰਗਾ ਇਲਾਕੇ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਚੱਲਦੇ ਵਿਆਹ ਸਮਾਗਮ 'ਚ ਲਾੜੀ ਦੀਆਂ ਅੱਖਾਂ ਸਾਹਮਣੇ ਲਾੜੇ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਲੜਕਾ ਵਿਆਹ ਕਰਵਾਉਣ ਲਈ ਅਮਰੀਕਾ ਤੋਂ ਪੰਜਾਬ ਆਇਆ ਸੀ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਹੁੰਮਸ ਨੇ ਪ੍ਰੇਸ਼ਾਨ ਕੀਤੇ ਲੋਕ, ਇਸ ਦਿਨ ਮੀਂਹ ਪੈਣ ਦੀ ਸੰਭਾਵਨਾ  

ਮ੍ਰਿਤਕ ਦੀ ਪਹਿਚਾਣ ਵਿਪਨ ਕੁਮਾਰ ਵਜੋਂ ਹੋਈ ਹੈ। ਉਕਤ ਨੌਜਵਾਨ 2012 ਵਿੱਚ ਅਮਰੀਕਾ ਗਿਆ ਸੀ ਅਤੇ ਉਹ ਪੀ.ਆਰ. ਹੋ ਕੇ ਵਿਆਹ ਕਰਾਉਣ ਲਈ ਆਪਣੇ ਮਾਤਾ-ਪਿਤਾ ਨਾਲ ਪੰਜਾਬ ਵਾਪਸ ਆਇਆ ਹੋਇਆ ਸੀ। ਨੌਜਵਾਨ ਦੀ ਮੌਤ ਕਾਰਨ ਦੋਵਾਂ ਪਰਿਵਾਰਾਂ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਇਸ ਖ਼ਬਰ ਤੋਂ ਬਾਅਦ ਇਲਾਕੇ 'ਚ ਵੀ ਸੋਗ ਦੀ ਲਹਿਰ ਦੌੜ ਗਈ ਹੈ।

ਇਹ ਵੀ ਪੜ੍ਹੋ: Food Recipes: ਔਰਤਾਂ ਫਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਜ ਕਰਨ ਇਸਤੇਮਾਲ

ਦੱਸ ਦੇਈਏ ਕਿ ਇਹ ਦੁਖਦਾਈ ਘਟਨਾ ਉਦੋਂ ਵਾਪਰੀ ਜਦੋਂ ਉਕਤ ਮੈਰਿਜ ਪੈਲੇਸ ਵਿੱਚ ਜੈ ਮਾਲਾ ਦੀ ਰਸਮ ਹੋ ਰਹੀ ਸੀ। ਉਕਤ ਨੌਜਵਾਨ ਨੇ ਜਿਵੇਂ ਹੀ ਲਾੜੀ ਦੇ ਗਲ਼ ਵਿੱਚ ਹਾਰ ਪਾਇਆ ਤੇ ਤਸਵੀਰ ਕਰਵਾਉਣ ਲੱਗਾ ਤਾਂ ਕੁਝ ਕੁ ਮਿੰਟਾਂ ਬਾਅਦ ਹੀ ਉਹ ਸਟੇਜ 'ਤੇ ਡਿੱਗ ਪਿਆ। ਵਿਆਹ 'ਚ ਸ਼ਾਮਲ ਰਿਸ਼ਤੇਦਾਰਾਂ ਤੇ ਹੋਰ ਪੁੱਜੇ ਲੋਕਾਂ ਨੇ ਉਸ ਨੂੰ ਤੁਰੰਤ ਮੁਕੰਦਪੁਰ ਸਥਿਤ ਰਾਏ ਜਰਨਲ ਹਸਪਤਾਲ ਵਿਖੇ ਪਹੁੰਚਾਇਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from The groom died on the wedding day Banga News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement