Ashwani Sharma ਨੇ BJP ਪੰਜਾਬ ਦੇ Working President ਵਜੋਂ ਸੰਭਾਲਿਆ ਅਹੁਦਾ
Published : Jul 13, 2025, 1:25 pm IST
Updated : Jul 13, 2025, 1:25 pm IST
SHARE ARTICLE
Ashwani Sharma takes over as the Working President of BJP Punjab Latest News in Punjabi
Ashwani Sharma takes over as the Working President of BJP Punjab Latest News in Punjabi

ਪੰਜਾਬ ਪ੍ਰਧਾਨ ਸੁਨੀਲ ਜਾਖੜ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿਤੀ ਮੁਬਾਰਕਬਾਦ

Ashwani Sharma takes over as the Working President of BJP Punjab Latest News in Punjabi ਚੰਡੀਗੜ੍ਹ : ਅਸ਼ਵਨੀ ਸ਼ਰਮਾ ਨੇ ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ। ਚੰਡੀਗੜ੍ਹ ਦੇ ਸੈਕਟਰ-37 ਵਿਖੇ ਹੋਏ ਸਮਾਗਮ ਵਿਚ ਉਨ੍ਹਾਂ ਨੇ ਅਹੁਦਾ ਸੰਭਾਲਿਆ। ਇਸ ਮੌਕੇ 'ਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਤੋਂ ਇਲਾਵਾ ਹੋਰ ਭਾਜਪਾ ਆਗੂ ਅਤੇ ਵਰਕਰ ਮੌਜੂਦ ਸਨ, ਜਿਨ੍ਹਾਂ ਨੇ ਅਸ਼ਵਨੀ ਸ਼ਰਮਾ ਨੂੰ ਅਹੁਦਾ ਸੰਭਾਲਣ 'ਤੇ ਮੁਬਾਰਕਬਾਦ ਦਿਤੀ। ਉਨ੍ਹਾਂ ਆਸ ਪ੍ਰਗਟਾਈ ਕਿ ਅਸ਼ਵਨੀ ਸ਼ਰਮਾ ਦੇ ਕਾਰਜਕਾਰੀ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਪੰਜਾਬ ਭਾਜਪਾ ਹੋਰ ਮਜ਼ਬੂਤ ਹੋਵੇਗੀ।

ਦੱਸ ਦਈਏ ਕਿ ਭਾਜਪਾ ਨੇ ਪੰਜਾਬ ਦੇ ਵਿਧਾਨ ਸਭਾ ਹਲਕਾ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਪਿਛਲੇ ਦਿਨੀਂ ਪੰਜਾਬ ਭਾਜਪਾ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਸੀ। ਪੰਜਾਬ ਭਾਜਪਾ ਦੇ ਪ੍ਰਧਾਨ ਦਾ ਅਹੁਦਾ ਸੁਨੀਲ ਜਾਖੜ ਕੋਲ ਹੀ ਰਹੇਗਾ। ਅਸ਼ਵਨੀ ਸ਼ਰਮਾ ਹੁਣ ਸੁਨੀਲ ਜਾਖੜ ਦੇ ਨਾਲ ਕੰਮ ਕਰਨਗੇ।

ਜ਼ਿਕਰਯੋਗ ਹੈ ਕਿ ਅਸ਼ਵਨੀ ਸ਼ਰਮਾ ਪਹਿਲਾਂ ਜਨਵਰੀ-2020 ਤੋਂ ਜੁਲਾਈ-2023 ਤਕ ਪੰਜਾਬ ਪ੍ਰਧਾਨ ਰਹਿ ਚੁੱਕੇ ਹਨ। ਭਾਜਪਾ ਦੀ ਕੌਮੀ ਲੀਡਰਸ਼ਿਪ ਵਲੋਂ ਪੰਜਾਬ ਵਿਚ ਸਾਲ-2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਜਥੇਬੰਧਕ ਢਾਂਚੇ ਦੀ ਮਜ਼ਬੂਤੀ ਲਈ ਕਾਰਜ ਕੀਤੇ ਜਾ ਰਹੇ ਹਨ।

ਇਸ ਸਬੰਧੀ ਅਸ਼ਵਨੀ ਸ਼ਰਮਾ ਨੇ ਭਾਜਪਾ ਲੀਡਰਸ਼ਿਪ ਵਲੋਂ ਇਹ ਜ਼ਿੰਮੇਵਾਰੀ ਸੌਂਪਣ ’ਤੇ ਹਾਈ ਕਮਾਂਡ ਦਾ ਧਨਵਾਦ ਕੀਤਾ ਤੇ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਵਾਅਦਾ ਕੀਤਾ।

(For more news apart from stay tuned to Rozana Spokesman.)

SHARE ARTICLE

ਏਜੰਸੀ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement