
Bathinda News : ਵਿਧਾਇਕ ਅਮੋਲਕ ਸਿੰਘ ਨੇ ਪਾਰਟੀ ’ਚ ਕੀਤਾ ਸਵਾਗਤ
Bathinda News in Punjabi : ਜੈਤੋ, ਪੰਜਾਬ ਦੀ ਸੱਤਾਧਾਰੀ ਪਾਰਟੀ ਨੂੰ ਅੱਜ ਉਦੋਂ ਵੱਡਾ ਬਲ ਮਿਲਿਆ, ਜਦੋਂ ਪਿੰਡ ਅਜਿੱਤਗਿੱਲ ਦੇ 50 ਤੋਂ ਵੱਧ ਪਰਿਵਾਰਾਂ ਨੇ ਸਿਆਸੀ ਕਾਟਾ ਬਦਲ ਕੇ ਆਮ ਆਦਮੀ ਪਾਰਟੀ ਦਾ ਦਾਮਨ ਫੜ੍ਹ ਲਿਆ। ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਨੇ ਸਭ ਨੂੰ ਇੱਕ ਸਮਾਗਮ ਦੌਰਾਨ ‘ਆਪ’ ਵਿੱਚ ਸ਼ਾਮਿਲ ਕਰਦਿਆਂ, ਰਸਮੀ ਸਵਾਗਤ ਕੀਤਾ।
ਅਮੋਲਕ ਸਿੰਘ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਅੱਜ ਉਨ੍ਹਾਂ ਦੀ ਪਾਰਟੀ ਵਿੱਚ ਪ੍ਰਵੇਸ਼ ਹੋਣ ਵਾਲਿਆਂ ’ਚੋਂ ਬਹੁਤੇ ਵਿਅਕਤੀ ਉਹ ਹਨ, ਜਿਨ੍ਹਾਂ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧ ਰਿਹਾ ਹੈ। ਉਨ੍ਹਾਂ ਕਿਹਾ ਕਿ ਛੋਟੇ ਜਿਹੇ ਪਿੰਡ ਦੇ ਬਾਸ਼ਿੰਦਿਆਂ ਵੱਲੋਂ ਵੱਡੀ ਗਿਣਤੀ ਵਿੱਚ ‘ਆਪ’ ਵਿੱਚ ਸ਼ਾਮਿਲ ਹੋਣ ਮਗਰੋਂ ਹੁਣ ਅਜਿੱਤਗਿੱਲ ’ਚੋਂ ਅਕਾਲੀ ਦਲ ਦਾ ਮੁਕੰਮਲ ਖਾਤਮਾ ਹੋ ਗਿਆ ਹੈ। ਵਿਧਾਇਕ ਨੇ ‘ਆਪ’ ਵਿੱਚ ਸ਼ਾਮਿਲ ਹੋਏ ਵਿਅਕਤੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਨਿੱਜੀ ਯੋਗਤਾ ਦੇ ਮੁਤਾਬਿਕ ਸਭ ਨੂੰ ਪਾਰਟੀ ਵਿੱਚ ਬਣਦਾ ਸਨਮਾਨ ਤੇ ਜ਼ਿੰਮੇਵਾਰੀ ਦਿੱਤੀ ਜਾਵੇਗੀ।
‘ਆਪ’ ਵਿੱਚ ਪ੍ਰਵੇਸ਼ ਹੋਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਕਹਿਣਾ ਸੀ ਕਿ ਉਹ ਲੰਮੇ ਅਰਸੇ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੀ ਲੁੱਟ-ਖਸੁੱਟ ਦੇ ਮੁਕਾਬਲੇ ‘ਆਪ’ ਦੀ ਪਾਰਦਰਸ਼ੀ ਸਰਕਾਰ ਦੇ ਕੰਮਾਂ ਨੇ ਉਨ੍ਹਾਂ ਨੂੰ ਇੰਨਾ ਕੁ ਕਾਇਲ ਕੀਤਾ ਕਿ ਉਨ੍ਹਾਂ ਆਮ ਆਦਮੀ ਪਾਰਟੀ ’ਚ ਸ਼ਮੂਲੀਅਤ ਕੀਤੀ ।
(For more news apart from Complete cleansing of Akali Dal from Ajitgill, hundreds of families join AAP News in Punjabi, stay tuned to Rozana Spokesman)