
ਬੀਤੇ ਦਿਨੀ ਪਾਰਟੀ ਨੇ ਕੀਤਾ ਸੀ ਬਾਹਰ
ਚੰਡੀਗੜ੍ਹ: ਰੋਪੜ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ।ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਉਨਾਂ ਨੂੰ ਇਲਾਕੇ ਦੇ ਲੋਕਾਂ ਦੀ ਆਵਾਜ਼ ਚੁੱਕਣ ਅਤੇ ਮੁੱਖ ਮੰਤਰੀ ਨੂੰ ਮੌਜੂਦਾ ਵਿਧਾਇਕ ਪ੍ਰਤੀ ਉਨ੍ਹਾਂ ਦੀਆਂ ਬੇਨਿਯਮੀਆਂ ਤੋਂ ਜਾਣੂ ਕਰਾਉਣ ਕਰਕੇ ਪਾਰਟੀ ਨੇ ਉਨ੍ਹਾਂ ਨੂੰ ਪਾਰਟੀ ਤੋਂ ਮੁਅੱਤਲ ਕੀਤਾ। ਕਿੰਨੇ ਸਮੇਂ ਲਈ ਮੁਅੱਤਲ ਕੀਤਾ, ਕੋਈ ਜ਼ਿਕਰ ਨਹੀਂ, ਪਰ ਉਹ ਇਲਾਕੇ ਦੇ ਲੋਕਾਂ ਦੀ ਆਵਾਜ਼ ਨੂੰ ਉਠਾਉਂਦੇ ਰਹਿਣਗੇ। ਪਿਛਲੇ 9 ਸਾਲਾਂ ਤੋਂ ਉਹ ਨਿਰੰਤਰ ਆਪਣੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਆਵਾਜ਼ ਚੁੱਕਦੇ ਰਹੇ ਹਨ ਤੇ ਅੱਗੋਂ ਵੀ ਚੁੱਕਦੇ ਰਹਿਣਗੇ।
ਦੱਸ ਦੇਈਏ ਕਿ ਬੀਤੇ ਦਿਨੀ ਆਮ ਆਦਮੀ ਪਾਰਟੀ ਨੇ ਸੰਦੋਆ ਨੂੰ ਪਾਰਟੀ ਵਿਚੋਂ ਬਾਹਰ ਕੱਢਿਆ ਸੀ।ਪਾਰਟੀ ਨੇ ਸੰਦੋਆ ਦੀਆ ਗਤੀਵਿਧੀਆਂ ਨੂੰ ਪਾਰਟੀ ਵਿਰੋਧੀ ਕਰਾਰ ਦਿੰਦੇ ਹੋਏ ਮੁਅਤੱਲ ਕੀਤਾ ਹੈ।