
Abohar News : ਮੰਤਰੀ ਸੰਜੀਵ ਅਰੋੜਾ ਸਹਿਤ ਵੱਡੀ ਗਿਣਤੀ ‘ਚ ਸਖ਼ਸੀਅਤਾਂ ਨੇ ਭੇਂਟ ਕੀਤੀ ਸ਼ਰਧਾਂਜਲੀ
Abohar News in Punjabi : ਬੀਤੇ ਦਿਨੀਂ ਬਦਮਾਸ਼ਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਕੱਪੜਾ ਵਪਾਰੀ ਸੰਜੇ ਵਰਮਾ ਦੀ ਨਮਿੱਤ ਅੱਜ ਅੰਤਿਮ ਅਰਦਾਸ ਅਬੋਹਰ ਵਿਚ ਹੋਈ। ਇਸ ਦੁੱਖਦਾਈ ਮੌਕੇ ਉਦਯੋਗ ਮੰਤਰੀ ਸੰਜੀਵ ਅਰੋੜਾ ਸਹਿਤ ਵੱਡੀ ਗਿਣਤੀ ਵਿਚ ਸਖ਼ਸੀਅਤਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜੀ ਹੈ ਅਤੇ ਹਮੇਸ਼ਾ ਪਰਿਵਾਰ ਦੇ ਨਾਲ ਖੜੀ ਰਹੇਗੀ।
ਸ੍ਰੀ ਅਰੋੜਾ ਨੇ ਵਿਸ਼ਵਾਸ ਦਵਾਇਆ ਕਿ ਇਸ ਘਿਨੌਏ ਅਪਰਾਧ ਵਿੱਚ ਜੋ ਕੋਈ ਵੀ ਸ਼ਾਮਿਲ ਹੋਵੇਗਾ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਜਲਦ ਹੀ ਸਾਰੇ ਦੋਸ਼ੀ ਕਾਬੂ ਕਰਕੇ ਸਲਾਖਾਂ ਪਿੱਛੇ ਭੇਜੇ ਜਾਣਗੇ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇਗੀ । ਉਹਨਾਂ ਕਿਹਾ ਕਿ ਗੈਂਗਸਟਰਵਾਦ ਦੇ ਖਿਲਾਫ਼ ਪੰਜਾਬ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਹੈ।
ਇਸ ਮੌਕੇ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਸਾਬਕਾ ਵਿਧਾਇਕ ਸ੍ਰੀ ਅਰੁਣ ਨਾਰੰਗ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐਸਐਸਪੀ ਗੁਰਮੀਤ ਸਿੰਘ, ਟ੍ਰੇਡਰਜ ਕਮਿਸ਼ਨ ਦੇ ਮੈਂਬਰ ਅਤੁਲ ਨਾਗਪਾਲ ਆਦਿ ਵੀ ਹਾਜ਼ਰ ਸਨ।
(For more news apart from Funeral prayers held for textile merchant Sanjay Verma News in Punjabi, stay tuned to Rozana Spokesman)