ਖ਼ਬਰਾਂ |

ਤਾਜ਼ਾ |

Abohar News : ਕੱਪੜਾ ਵਪਾਰੀ ਸੰਜੇ ਵਰਮਾ ਨਮਿੱਤ ਹੋਈ ਅੰਤਿਮ ਅਰਦਾਸ

By : BALJINDERK

Published : Jul 13, 2025, 4:03 pm IST
Updated : Jul 13, 2025, 4:03 pm IST
SHARE ARTICLE
ਕੱਪੜਾ ਵਪਾਰੀ ਸੰਜੇ ਵਰਮਾ ਨਮਿੱਤ ਹੋਈ ਅੰਤਿਮ ਅਰਦਾਸ
ਕੱਪੜਾ ਵਪਾਰੀ ਸੰਜੇ ਵਰਮਾ ਨਮਿੱਤ ਹੋਈ ਅੰਤਿਮ ਅਰਦਾਸ

Abohar News : ਮੰਤਰੀ ਸੰਜੀਵ ਅਰੋੜਾ ਸਹਿਤ ਵੱਡੀ ਗਿਣਤੀ ‘ਚ ਸਖ਼ਸੀਅਤਾਂ ਨੇ ਭੇਂਟ ਕੀਤੀ ਸ਼ਰਧਾਂਜਲੀ

Abohar News in Punjabi : ਬੀਤੇ ਦਿਨੀਂ ਬਦਮਾਸ਼ਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਕੱਪੜਾ ਵਪਾਰੀ ਸੰਜੇ ਵਰਮਾ ਦੀ ਨਮਿੱਤ ਅੱਜ ਅੰਤਿਮ ਅਰਦਾਸ ਅਬੋਹਰ ਵਿਚ ਹੋਈ। ਇਸ ਦੁੱਖਦਾਈ ਮੌਕੇ ਉਦਯੋਗ ਮੰਤਰੀ ਸੰਜੀਵ ਅਰੋੜਾ ਸਹਿਤ ਵੱਡੀ ਗਿਣਤੀ ਵਿਚ ਸਖ਼ਸੀਅਤਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜੀ ਹੈ ਅਤੇ ਹਮੇਸ਼ਾ ਪਰਿਵਾਰ ਦੇ ਨਾਲ ਖੜੀ ਰਹੇਗੀ।

1

ਸ੍ਰੀ ਅਰੋੜਾ ਨੇ ਵਿਸ਼ਵਾਸ ਦਵਾਇਆ ਕਿ ਇਸ ਘਿਨੌਏ ਅਪਰਾਧ ਵਿੱਚ ਜੋ ਕੋਈ ਵੀ ਸ਼ਾਮਿਲ ਹੋਵੇਗਾ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਜਲਦ ਹੀ ਸਾਰੇ ਦੋਸ਼ੀ ਕਾਬੂ ਕਰਕੇ ਸਲਾਖਾਂ ਪਿੱਛੇ ਭੇਜੇ ਜਾਣਗੇ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇਗੀ । ਉਹਨਾਂ ਕਿਹਾ ਕਿ ਗੈਂਗਸਟਰਵਾਦ ਦੇ ਖਿਲਾਫ਼ ਪੰਜਾਬ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਹੈ।

1

ਇਸ ਮੌਕੇ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਸਾਬਕਾ ਵਿਧਾਇਕ ਸ੍ਰੀ ਅਰੁਣ ਨਾਰੰਗ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐਸਐਸਪੀ ਗੁਰਮੀਤ ਸਿੰਘ, ਟ੍ਰੇਡਰਜ ਕਮਿਸ਼ਨ ਦੇ ਮੈਂਬਰ ਅਤੁਲ ਨਾਗਪਾਲ ਆਦਿ ਵੀ ਹਾਜ਼ਰ ਸਨ।

(For more news apart from  Funeral prayers held for textile merchant Sanjay Verma News in Punjabi, stay tuned to Rozana Spokesman)

 

Location: India, Punjab, Abohar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM
Advertisement