ਕੈਪਟਨ ਸਰਕਾਰ ਦੇ ਆਖ਼ਰੀ ਸਾਲ ਤੋਂ ਪਹਿਲਾਂ ਹੁਣ 6ਵੇਂ ਪੇਅ ਕਮਿਸ਼ਨ ’ਚ ਵੀ ਕੰਮ ਸ਼ੁਰੂ
Published : Aug 13, 2020, 10:49 am IST
Updated : Aug 13, 2020, 10:49 am IST
SHARE ARTICLE
captain amarinder singh
captain amarinder singh

J ਵਿੱਤ ਵਿਭਾਗ ਤੋਂ ਖ਼ਰਚਿਆਂ ਤੇ ਮੁਲਾਜ਼ਮਾਂ ਬਾਰੇ ਵੇਰਵੇ ਮੰਗੇ J ਕੱਚੇ ਕਾਮਿਆਂ ਦੇ ਮੁੱਦੇ ’ਤੇ 

ਚੰਡੀਗੜ੍ਹ, 12 ਅਗੱਸਤ (ਗੁਰਉਪਦੇਸ਼ ਭੁੱਲਰ) : ਸੂਬਾ ਸਰਕਾਰ ਵਲੋਂ ਨਵੇਂ ਭਰਤੀ ਮੁਲਾਜ਼ਮਾਂ ਨੂੰ ਕੇਂਦਰੀ ਪੇਅ ਸਕੇਲ ਦੇਣ ਦੇ ਫ਼ੈਸਲੇ ਬਾਅਦ ਹੁਣ ਪੰਜਾਬ ਸਰਕਾਰ ਵਲੋਂ ਗਠਿਤ 6ਵੇਂ ਪੇਅ ਕਮਿਸ਼ਨ ਨੇ ਵੀ ਇਕ ਵਾਰ ਮੁੜ ਹਰਕਮ ਵਿਚ ਆਉਂਦਿਆਂ ਅਪਣਾ ਕੰਮ ਸ਼ੁਰੂ ਕਰ ਦਿਤਾ ਹੈ। ਜ਼ਿਕਰਯੋਗ ਹੈ 6ਵੇਂ ਤਨਖ਼ਾਹ ਕਮਿਸ਼ਨ ਦੀ ਮਿਆਦ ਸਰਕਾਰ ਵਿੱਤੀ ਹਾਲਤ ਦੇ ਮੱਦੇਨਜ਼ਰ ਪਿਛਲੇ ਸਾਲਾਂ ਵਿਚ ਕਈ ਵਾਰ ਅੱਗੇ ਵਧਾ ਚੁੱਕੀ ਹੈ।

ਇਹ ਕਮਿਸ਼ਨ ਅਕਾਲੀ-ਭਾਜਪਾ ਸਰਕਾਰ ਦੇ ਆਖਰੀ ਸਮੇਂ ਗਠਿਤ ਹੋਇਆ ਸੀ। ਇਸ ਦੀ ਮਿਆਦ ਵਾਰ ਵਾਰ ਵਧਾਉਣ ਵਿਰੁਧ ਮੁਲਾਜ਼ਮਾਂ ਵਿਚ ਵੀ ਰੋਸ ਵਧ ਰਿਹਾ ਹੈ ਪਰ ਸਰਕਾਰ ਇਸ ਸਾਲ ਦੇ ਅੰਤ ਤਕ ਕਮਿਸ਼ਨ ਦੀ ਰੀਪੋਰਟ ਤਿਆਰ ਕਰਨ ਦੀ ਗੱਲ ਕਹਿ ਰਹੀ ਹੈ ਕਿਉਂਕਿ ਉਸ ਤੋਂ ਬਾਅਦ ਸਰਕਾਰ ਦੇ ਕਾਰਜਕਾਲ ਦਾ ਆਖਰੀ ਸਾਲ ਸ਼ੁਰੂ ਹੋ ਜਾਣਾ ਹੈ। 

ਪੇਅ ਕਮਿਸ਼ਨ ਨੇ ਅਪਣਾ ਕੰਮ ਅੱਗੇ ਵਧਾਉਣ ਤੋਂ ਪਹਿਲਾਂ ਹੁਣ ਸੂਬਾ ਸਰਕਾਰ ਵਿੱਤ ਵਿਭਾਗ ਨੂੰ ਪੱਤਰ ਲਿਖ ਕੇ ਵਿੱਤੀ ਹਾਲਤ ਬਾਰੇ ਜਾਣਕਾਰੀ ਮੰਗੀ ਹੈ। ਇਸ ਦੇ ਹਿਸਾਬ ਨਾਲ ਕਮਿਸ਼ਨ ਅਪਣੀਆਂ ਸਿਫ਼ਾਰਸ਼ਾਂ ਤਿਆਰ ਕਰਗੇਾ। ਸਾਰੇ ਵਿਭਾਗਾਂ ਵਿਚ ਹੋ ਰਹੇ ਖ਼ਰਚਿਆਂ ਦੇ ਵੀ ਕਮਿਸ਼ਨ ਨੇ ਵੇਰਵੇ ਮੰਗੇ ਹਨ। ਹਰ ਸ਼ੇ੍ਰਣੀ ਦੇ ਕਰਮਚਾਰੀਆਂ ਦੀ ਪੂਰੀ ਗਿਣਤੀ ਬਾਰੇ ਵੀ ਪੁੱਛਿਆ ਗਿਆ ਹੈ। ਪੰਜਵੇਂ ਪੇਅ ਕਮਿਸ਼ਨ ਵਲੋਂ ਕੀਤੀਆਂ ਸੋਧਾਂ ’ਤੇ ਸਿਫ਼ਾਰਸ਼ਾਂ ਦਾ ਵੀ 6ਵੇਂ ਪੇਅ ਕਮਿਸ਼ਨ ਦੇ ਅਧਿਕਾਰੀ ਅਧਿਐਨ ਕਰ ਰਹੇ ਹਨ। ਇਸੇ ਦੌਰਾਨ ਲੱਖਾਂ ਦੀ ਗਿਣਤੀ ਵਿਚ ਸੂਬੇ ਵਿਚ ਕੰਮ ਕਰ ਰਹੇ ਕੱਚੇ ਕਾਮੇ ਜਿਨ੍ਹਾਂ ਵਿਚ 

ਕੰਟਰੈਕਟ ਵਾਲੇ, ਆਊਟ ਸੋਰਸਿੰਗ ਤੇ ਦਿਹਾੜੀਦਾਰ ਕਾਮੇ ਆਦਿ ਸ਼ਾਮਲ ਹਨ ਦੇ ਕਈ ਸਾਲਾਂ ਤੋਂ ਲਟਕ ਰਹੇ ਮਾਮਲੇ ਨੂੰ ਹੱਲ ਕਰਨ ਲਈ ਵੀ ਸਰਕਾਰ ਗੰਭੀਰ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ 13 ਅਗੱਸਤ ਨੂੰ ਇਸ ਸਬੰਧੀ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਵੀ ਹੋ ਰਹੀ ਹੈ। ਇਸ ਵਿਚ ਪਿਛਲੀ ਸਰਕਾਰ ਵਲੋਂ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਲਈ ਪਾਸ ਐਕਟ ਵਿਚ ਸੋਧ ਕਰ ਕੇ ਇਯ ਨੂੰ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿਚ ਨਵੇਂ ਐਕਟ ਦੇ ਰੂਪ ਵਿਚ ਲਿਆਂਦਾ ਜਾ ਸਕਦਾ ਹੈ।

SHARE ARTICLE

ਏਜੰਸੀ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement