ਕੈਪਟਨ ਅਮਰਿੰਦਰ ਵਲੋਂ 92 ਕਰੋੜ ਰੁਪਏ ਦੀ ਲਾਗਤ ਵਾਲੀ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦਾ ਸ਼ੁਭ ਆਰੰਭ
Published : Aug 13, 2020, 8:38 am IST
Updated : Aug 13, 2020, 8:38 am IST
SHARE ARTICLE
Capt Amrinder Singh
Capt Amrinder Singh

ਸੂਬਾ ਪੱਧਰ 'ਤੇ ਜ਼ਿਲ੍ਹਿਆਂ ਵਿਚ ਸਰਕਾਰੀ ਸਕੂਲਾਂ ਦੇ 20-20 ਵਿਦਿਆਰਥੀਆਂ ਨੂੰ ਵੰਡੇ ਫ਼ੋਨ

ਚੰਡੀਗੜ੍ਹ, 12 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਦੋਂ ਸੂਬਾ ਪੱਧਰ 'ਤੇ 92 ਕਰੋੜ ਦੀ ਲਾਗਤ ਵਾਲੀ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦਾ ਆਗਾਜ਼ ਕੀਤਾ ਤਾਂ ਪੰਜਾਬ ਨੇ ਡਿਜੀਟਲ ਖੇਤਰ ਵਿੱਚ ਇਕ ਹੋਰ ਵੱਡੀ ਪੁਲਾਂਘ ਪੁੱਟੀ। ਮੁੱਖ ਮੰਤਰੀ ਨੇ ਸੰਕੇਤਕ ਰੂਪ ਵਿੱਚ ਬਾਰ੍ਹਵੀਂ ਜਮਾਤ ਦੇ ਛੇ ਵਿਦਿਆਥੀਆਂ ਨੂੰ ਨਿੱਜੀ ਤੌਰ 'ਤੇ ਸਮਾਰਟ ਫ਼ੋਨ ਸੌਂਪੇ।

ਇਸ ਨਾਲ ਹੀ ਸੂਬਾ ਭਰ ਵਿਚ 26 ਵੱਖ-ਵੱਖ ਥਾਵਾਂ 'ਤੇ ਮੰਤਰੀਆਂ, ਵਿਧਾਇਕਾਂ ਅਤੇ ਹੋਰਾਂ ਨੇ ਸਕੀਮ ਦੀ ਸ਼ੁਰੂਆਤ ਕਰਦਿਆਂ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ। ਇਸ ਸਕੀਮ ਦੇ ਆਰੰਭ ਵਜੋਂ ਵੱਖ-ਵੱਖ ਜ਼ਿਲ੍ਹਿਆਂ ਵਿਚ ਹਰੇਕ ਮੰਤਰੀ ਨੇ ਅੱਜ ਵਿਦਿਆਰਥੀਆਂ ਨੂੰ 20-20 ਫ਼ੋਨ ਨਿਜੀ ਤੌਰ 'ਤੇ ਵੰਡੇ ਜਿਸ ਨਾਲ ਸੂਬੇ ਵਿਚ ਕਾਂਗਰਸ ਸਰਕਾਰ ਨੇ ਅਪਣੇ ਇਕ ਹੋਰ ਵੱਡੇ ਚੋਣ ਵਾਅਦੇ ਨੂੰ ਪੂਰਾ ਕਰ ਦਿਤਾ ਹੈ।

ਇਸ ਸਕੀਮ ਤਹਿਤ ਸਾਲ 2017-18 ਦੇ ਸੂਬਾਈ ਬਜਟ ਵਿਚ 100 ਕਰੋੜ ਰੁਪਏ ਰੱਖੇ ਗਏ ਸਨ ਅਤੇ ਇਸ ਦੇ ਪਹਿਲੇ ਪੜਾਅ ਜੋ ਨਵੰਬਰ, 2020 ਤਕ ਮੁਕੰਮਲ ਹੋਵੇਗਾ, ਵਿਚ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ 1,74,015 ਵਿਦਿਆਰਥੀਆਂ ਨੂੰ ਵੱਡੀ ਸਹੂਲਤ ਹਾਸਲ ਹੋਵੇਗੀ। ਅੱਜ ਦੁਪਹਿਰ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵੀਡੀਓ ਕਾਨਫਰੰਸਿੰਗ ਰਾਹੀਂ ਜਨਮ ਅਸ਼ਟਮੀ ਦੇ ਪਾਵਨ ਦਿਹਾੜੇ ਅਤੇ ਕੌਮਾਂਤਰੀ ਯੁਵਕ ਦਿਵਸ ਮੌਕੇ ਸਕੀਮ ਦੀ ਸ਼ੁਰੂਆਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੋਣ ਮਨੋਰਥ ਪੱਤਰ ਵਿੱਚ ਕੀਤੇ ਵਾਅਦਿਆਂ 'ਤੇ ਲੋਕ ਵਿਸ਼ਵਾਸ ਕਰਦੇ ਹਨ ਜਿਸ ਕਰਕੇ ਇਕ-ਇਕ ਵਾਅਦੇ ਨੂੰ ਪੂਰਾ ਕੀਤੇ ਜਾਣ ਨੂੰ ਯਕੀਨੀ ਬਣਾਉਣਾ ਉਨ੍ਹਾਂ ਦਾ ਫਰਜ਼ ਬਣਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਪੰਜਾਬ ਦੇ ਵਿਦਿਆਰਥੀ ਆਧੁਨਿਕ ਤਕਨਾਲੋਜੀ ਨਾਲ ਲਬਰੇਜ਼ ਹੋਣ ਜਿਸ ਨੂੰ ਉਹ ਆਪਣੀ ਸਿੱਖਿਆ ਲਈ ਅਸਰਦਾਇਕ ਢੰਗ ਨਾਲ ਵਰਤ ਸਕਣ ਜੋ ਅੱਜ ਤਕਨਾਲੋਜੀ ਦਾ ਵੱਡੇ ਪੱਧਰ 'ਤੇ ਲਾਭ ਉਠਾਉਂਦੇ ਹਨ। ਉਨ੍ਹਾਂ ਕਿਹਾ ਕਿ ਉਹ ਦਿਨ ਬੀਤ ਗਏ ਜਦੋਂ ਚਾਕ ਅਤੇ ਬੋਰਡ ਦੀ ਵਰਤੋਂ ਹੁੰਦੀ ਸੀ ਅਤੇ ਪਿਛਲੇ ਕੁਝ ਸਾਲਾਂ ਵਿਚ ਸਰਕਾਰੀ ਸਕੂਲਾਂ ਵਿੱਚ ਬਹੁਤ ਵੱਡੀ ਤਬਦੀਲੀ ਦੇਖਣ ਨੂੰ ਮਿਲੀ ਹੈ ਅਤੇ ਸੂਬਾ ਸਰਕਾਰ ਵੱਲੋਂ ਇਨ੍ਹਾਂ ਸਕੂਲਾਂ ਨੂੰ ਤਕਨਾਲੋਜੀ ਦੇ ਲਿਹਾਜ਼ ਨਾਲ ਨਵੀਆਂ ਪਹਿਲਕਦਮੀਆਂ ਰਾਹੀਂ ਸਹਾਇਤਾ ਕਰਨ ਦੀ ਲੋੜ ਹੈ।

ਪੰਜਾਬ ਸਮਾਰਟ ਕੁਨੈਕਟ ਸਕੀਮ ਨੂੰ ਮੁੱਖ ਮੰਤਰੀ ਦੀ ਸੋਚ ਦਸਦਿਆਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਇਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਪਣੀ ਬੋਰਡ ਪ੍ਰੀਖਿਆ ਦੀ ਤਿਆਰੀ ਲਈ ਕੋਰਸ ਸਮੱਗਰੀ, ਪੁਰਾਣੇ ਪੇਪਰ ਆਦਿ ਡਾਊਨਲੋਡ ਕਰਨ ਵਿੱਚ ਮੱਦਦ ਮਿਲੇਗੀ।

ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੇ ਵਿਭਾਗ ਨੂੰ ਇਹ ਫ਼ੋਨ ਖਰੀਦਣ ਦਾ ਜ਼ਿੰਮਾ ਸੌਂਪਿਆ ਗਿਆ ਸੀ ਅਤੇ ਵਿਭਾਗ ਨੇ ਮਾਰਕੀਟ ਵਿਚੋਂ ਇਕ ਵਧੀਆ ਸਮਾਰਟ ਫ਼ੋਨ ਖਰੀਦਿਆ ਹੈ। ਇਹ ਸਕੀਮ ਲੋੜਵੰਦ ਵਿਦਿਆਰਥੀਆਂ ਖਾਸ ਕਰਕੇ ਸਰਕਾਰੀ ਸਕੂਲਾਂ ਦੇ ਉਨ੍ਹਾਂ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋਵੇਗੀ ਜਿਨ੍ਹਾਂ ਨੂੰ ਕੋਵਿਡ ਮਹਾਂਮਾਰੀ ਦੌਰਾਨ ਲੋੜ ਬਣੀ ਆਨਲਾਈਨ ਸਿਖਿਆ ਹਾਸਲ ਕਰਨ ਲਈ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਮੁਕਾਬਲੇ ਤਕਨਾਲੋਜੀ ਕਰ ਕੇ ਔਖਿਆਈ ਹੋ ਰਹੀ ਸੀ।

File Photo File Photo

ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਸਫਲਤਾਪੂਰਵਕ ਤਰੀਕੇ ਨਾਲ ਲਾਗੂ ਕਰੇਗੀ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਸਕੀਮ ਗਰੀਬੀ ਦੇ ਪਾੜੇ ਨੂੰ ਖਤਮ ਕਰੇਗੀ ਕਿਉਂਕਿ ਇਸ ਨਾਲ ਐਸ.ਸੀ./ਐਸ.ਟੀ. ਤੇ ਓ.ਬੀ.ਸੀ ਵਿਦਿਆਰਥੀ ਵੀ ਆਨਲਾਈਨ ਸਿੱਖਿਆ ਹਾਸਲ ਕਰ ਸਕਣਗੇ।

ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਕਿਹਾ ਕਿ ਸੂਬੇ ਦੇ ਵਿੱਤੀ ਸੰਕਟਾਂ ਵਿੱਚ ਘਿਰੇ ਹੋਣ ਦੇ ਬਾਵਜੂਦ ਇਹ ਵਾਅਦਾ ਪੂਰਾ ਕਰ ਕੇ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫੇਰ ਸਿੱਧ ਕੀਤਾ ਹੈ ਕਿ ਉਹ ਜੋ ਕਹਿੰਦੇ ਹਨ, ਉਸ ਨੂੰ ਹਰ ਹੀਲੇ ਪੂਰਾ ਕਰਦੇ ਹਨ ਅਤੇ ਇਹੋ ਵਿਸ਼ੇਸ਼ਤਾ ਉਨ੍ਹਾਂ ਨੂੰ ਦੂਜੇ ਰਾਜਸੀ ਆਗੂਆਂ ਤੋਂ ਵੱਖ ਕਰਦੀ ਹੈ।

ਇਸ ਤੋਂ ਅੱਗੇ ਵਧਦਿਆਂ ਉਦਯੋਗ ਵਿਭਾਗ ਇਨਫੋਟੈਕ ਰਾਹੀਂ ਹੋਰ ਫੋਨ ਖਰੀਦਣ ਜਾ ਰਿਹਾ ਹੈ ਅਤੇ ਇਸ ਦੀ ਵੰਡ ਮੈਸਰਜ਼ ਲਾਵਾ ਦੁਆਰਾ ਕੀਤੀ ਜਾਵੇਗੀ ਜਿਸ ਨੂੰ ਸੂਬੇ ਵਿੱਚ ਨੌਜਵਾਨਾਂ ਨੂੰ ਸਮਾਰਟ ਫੋਨ ਵੰਡਣ ਲਈ ਭਾਈਵਾਲ ਵਜੋਂ ਚੁਣਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement