ਬਿਹਤਰੀਨ ਸੇਵਾਵਾਂ ਨਿਭਾਉਣ ਬਦਲੇ ਡੀ.ਐਸ.ਪੀ. ਬਰਾੜ ਦੀ “ਹੋਮ ਮਨਿਸਟਰਜ਼ ਮੈਡਲ” ਲਈ ਚੋਣ
Published : Aug 13, 2020, 10:52 am IST
Updated : Aug 13, 2020, 10:52 am IST
SHARE ARTICLE
"Home Ministers Medal"

ਡੀ.ਜੀ.ਪੀ. ਦਿਨਕਰ ਗੁਪਤਾ ਨੇ ਡੀ.ਐਸ.ਪੀ. ਨੂੰ ਵਧਾਈ ਦਿਤੀ, ਸਮੁੱਚੀ 

ਚੰਡੀਗੜ੍ਹ, 12 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਮਿਥਕੇ ਕੀਤੀਆਂ ਹੱਤਿਆਵਾਂ ਸਮੇਤ ਸਾਲ 2015-17 ਦੌਰਾਨ ਸੂਬੇ ਨੂੰ ਹਿਲਾ ਕੇ ਰੱਖ ਦੇਣ ਵਾਲੇ ਕਈ ਸਨਸਨੀਖੇਜ਼ ਮਾਮਲਿਆਂ ਨੂੰ ਸੁਲਝਾਉਣ ਵਿਚ ਬੇਮਿਸਾਲ ਸੇਵਾਵਾਂ ਨਿਭਾਉਣ ਲਈ ਪੰਜਾਬ ਪੁਲਿਸ ਦੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ “ਹੋਮ ਮਨਿਸਟਰਜ਼ ਮੈਡਲ” ਲਈ ਚੋਣ ਕੀਤੀ ਗਈ ਹੈ।

ਇਸ ਸਮੇਂ ਐਸਏਐਸ ਨਗਰ ਵਿੱਚ ਡੀਐਸਪੀ ਡਿਟੈਕਟਿਵ ਅਤੇ ਵਾਧੂ ਚਾਰਜ ਸੰਗਠਿਤ ਅਪਰਾਧ ਰੋਕੂ ਯੂਨਿਟ (ਓਸੀਸੀਯੂ) ਵਜੋਂ ਤਾਇਨਾਤ ਸ੍ਰੀ ਬਰਾੜ ਨੇ ਸਰਹੱਦ ਪਾਰ ਦੇ ਅੱਤਵਾਦੀ ਮਡਿਊਲ ਬਿੱਲਾ ਮੰਡਿਆਲਾ ਦਾ ਪਰਦਾਫਾਸ਼ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਜਿਸ ਵਿੱਚ ਅਤਿ ਆਧੁਨਿਕ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕੀਤੀ ਗਈ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਸ੍ਰੀ ਦਿਨਕਰ ਗੁਪਤਾ ਨੇ ਦਸਿਆ ਕਿ ਇਸ ਪੁਲਿਸ ਅਧਿਕਾਰੀ ਨੇ ਗੈਂਗਸਟਰ ਸੁਖਪ੍ਰੀਤ ਸਿੰਘ ਉਰਫ ਬੁੱਢਾ ਦੀ ਗ੍ਰਿਫਤਾਰੀ ਅਤੇ ਅੰਮ੍ਰਿਤਸਰ ਦੇ ਸਾਬਕਾ ਸਰਪੰਚ ਗੁਰਦੀਪ ਸਿੰਘ ਦੇ ਰਹੱਸਮਈ ਕਤਲ ਨੂੰ ਸੁਲਝਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ।ਡੀ.ਜੀ.ਪੀ. ਨੇ ਅੱਗੇ ਦੱਸਿਆ ਕਿ ਬਰਾੜ ਨੇ ਰਾਜ ਵਿੱਚ ਕੁਝ ਗੰਨ ਹਾਊਸਾਂ ਤੋਂ ਅੱਤਵਾਦੀਆਂ ਅਤੇ ਗੈਂਗਸਟਰਾਂ ਨੂੰ 160 ਹਥਿਆਰਾਂ ਨੂੰ ਗੈਰਕਾਨੂੰਨੀ ਤੌਰ ’ਤੇ ਡਾਇਵਰਟ ਕਰਨ ਦੇ ਇੱਕ ਰੈਕੇਟ ਦਾ ਪਰਦਾਫਾਸ਼ ਵੀ ਕੀਤਾ ਸੀ। ਸ੍ਰੀ ਗੁਪਤਾ ਨੇ ਅੱਗੇ ਕਿਹਾ ਕਿ ਬਰਾੜ ਇੱਕ ਵੱਡੇ ਪੁਲਿਸ ਅਪ੍ਰੇਸ਼ਨ ਦਾ ਮੁੱਖ ਧੁਰਾ ਵੀ ਸੀ

File PhotoFile Photo

ਜਿਸ ਵਿੱਚ ਇਸ ਰੈਕੇਟ ‘ਚ ਸ਼ਾਮਲ 23 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਨਾ ਵਿੱਚ ਦੋ ਗੈਂਗਸਟਰ ਅਤੇ ਗੰਨ ਹਾਊਸ ਦੇ ਮਾਲਕ ਵੀ ਸ਼ਾਮਲ ਸਨ ਅਤੇ ਨਾਜਾਇਜ਼ ਢੰਗ ਨਾਲ ਡਾਇਵਰਟ ਕੀਤੇ ਗਏ 36 ਹਥਿਆਰ ਬਰਾਮਦ ਕੀਤੇ ਗਏ। ਇਸ ਰੈਕੇਟ ਕਾਰਨ ਸਾਲ 2015 ਤੋਂ 2017 ਦਰਮਿਆਨ ਅਪਰਾਧੀਆਂ ਵੱਲੋਂ ਮਿਥਕੇ ਕੀਤੀਆਂ ਹੱਤਿਆਵਾਂ ਵਿੱਚ ਵਰਤੇ ਗਏ ਇਨਾ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕੀਤੀ ਸੀ।

ਡੀਐਸਪੀ ਨੂੰ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੰਦਿਆਂ ਡੀਜੀਪੀ ਸ੍ਰੀ ਦਿਨਕਰ ਗੁਪਤਾ ਨੇ ਉਹਨਾਂ ਦੀ ਪੇਸ਼ੇਵਰ ਮਾਹਰਤਾ, ਸੇਵਾ ਦੀ ਭਾਵਨਾ ਅਤੇ ਸੂਬੇ ਤੇ ਦੇਸ਼ ਪ੍ਰਤੀ ਸੇਵਾ ਵਿੱਚ ਨੈਤਿਕਤਾ ਦੀ ਪੁਸ਼ਟੀ ਕਰਦਿਆਂ ਇਸ ਨੂੰ ਸਾਰੀ ਪੁਲਿਸ ਫੋਰਸ ਲਈ ਸਨਮਾਨ ਦੱਸਿਆ ਹੈ। ਸ੍ਰੀ ਗੁਪਤਾ ਨੇ ਉਮੀਦ ਜਤਾਈ ਕਿ ਇਹ ਸਨਮਾਨ ਸਾਡੇ ਲੋਕਾਂ ਦੀ ਰੱਖਿਆ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਮੇਸ਼ਾਂ ਪ੍ਰੇਰਣਾ ਦਾ ਸਰੋਤ ਰਹੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement