ਸਿਹਤ ਮੰਤਰੀ ਸਿੱਧੂ ਨੇ 30 ਸਤੰਬਰ ਤਕ ਬਦਲੀਆਂ ਤੇ ਛੁੱਟੀ ’ਤੇ ਲਗਾਈ ਪਾਬੰਦੀ
Published : Aug 13, 2020, 10:11 am IST
Updated : Aug 13, 2020, 10:11 am IST
SHARE ARTICLE
Balbir Singh Sidhu
Balbir Singh Sidhu

ਪੰਜਾਬ ਵਿਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦਿਆਂ ਅੱਜ ਸਿਹਤ ਤੇ ਪਰਵਾਰ ਭਲਾਈ

ਚੰਡੀਗੜ੍ਹ, 12 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਵਿਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦਿਆਂ ਅੱਜ ਸਿਹਤ ਤੇ ਪਰਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 30 ਸਤੰਬਰ, 2020 ਤਕ ਵਿਭਾਗੀ ਬਦਲੀਆਂ ਅਤੇ ਛੁੱਟੀ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ਜੋ ਤੁਰਤ ਪ੍ਰਭਾਵ ਨਾਲ ਲਾਗੂ ਹੋਣਗੇ।

Balbir Singh Sidhu Balbir Singh Sidhu

ਇਸ ਬਾਰੇ ਜਾਣਕਾਰੀ ਦਿੰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਦਸਿਆ ਕਿ ਇਹ ਫ਼ੈਸਲਾ ਕੋਵਿਡ-19 ਦੇ ਮੌਜੂਦਾ ਹਾਲਾਤਾਂ ਨੂੰ ਧਿਆਨ ਵਿਚ ਰਖਦੇ ਹੋਏ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਵੇਖਿਆ ਗਿਆ ਹੈ ਕਿ ਕੋਰੋਨਾ ਵਿਰੁਧ ਵਿੱਢੀ ਗਈ ਮੁਹਿੰਮ ਨੂੰ ਹੋਰ ਵਧੀਆ ਢੰਗ ਨਾਲ ਨਜਿੱਠਣ ਲਈ ਸਾਰੇ ਅਧਿਕਾਰੀਆਂ/ਮੈਡੀਕਲ ਸਟਾਫ਼/ਪੈਰਾ ਮੈਡੀਕਲ ਸਟਾਫ਼ ਦਾ ਅਪਣੇ ਸਟੇਸ਼ਨਾਂ ’ਤੇ ਤੈਨਾਤ ਰਹਿਣਾ ਜ਼ਰੂਰੀ ਹੋ ਗਿਆ ਹੈ।

ਇਸ ਦੌਰਾਨ ਕਿਸੇ ਅਧਿਕਾਰੀ/ ਕਰਮਚਾਰੀ ਨੂੰ ਕਿਸੇ ਵੀ ਤਰ੍ਹਾਂ ਦੀ ਛੁੱਟੀ ਵੀ ਨਹੀਂ ਦਿਤੀ ਜਾਵੇਗੀ ਅਤੇ ਸਿਰਫ ਮੈਟਰਨਿਟੀ ਲੀਵ ਅਤੇ ਅਤੀ ਜ਼ਰੂਰੀ ਕਾਰਨ ਕਰ ਕੇ ਚਾਈਲਡ ਕੇਅਰ ਲੀਵ ਕੇਸਾਂ ਵਿਚ ਹੀ ਛੁੱਟੀ ਸਬੰਧੀ ਛੋਟ ਹੋਵੇਗੀ।ਸ. ਸਿੱਧੂ ਨੇ ਦਸਿਆ ਕਿ ਇਹ ਹੁਕਮ ਸਿਹਤ ਤੇ ਪਰਵਾਰ ਭਲਾਈ ਵਿਭਾਗ ਦੇ ਰੈਗੂਲਰ ਅਫ਼ਸਰਾਂ/ ਮੁਲਾਜ਼ਮਾਂ ਤੋਂ ਇਲਾਵਾ ਵੱਖ-ਵੱਖ ਵਿੰਗਾਂ/ਸੰਸਥਾਵਾਂ ਵਿਚ ਠੇਕੇ/ ਆਊਟਸੋਰਸਿੰਗ ਦੇ ਅਧਾਰ ’ਤੇ ਕੰਮ ਕਰ ਰਹੇ ਸਾਰਿਆਂ ਮੁਲਾਜ਼ਮਾਂ ’ਤੇ ਲਾਗੂ ਹੋਣਗੇ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement