ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫ਼ੋਨ
Published : Aug 13, 2020, 7:55 am IST
Updated : Aug 13, 2020, 7:55 am IST
SHARE ARTICLE
Under Punjab Smart Connect Scheme, Sadhu Singh Dharamsot distributed smart phones to the students of Patiala district
Under Punjab Smart Connect Scheme, Sadhu Singh Dharamsot distributed smart phones to the students of Patiala district

ਕਿਹਾ, ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਮਿਲਣ ਨਾਲ ਸਿਖਿਆ ਦੇ ਖੇਤਰ 'ਚ ਨਵੀਂ ਕ੍ਰਾਂਤੀ ਆਵੇਗੀ

ਪਟਿਆਲਾ/ਖੰਨਾ/ਨਾਭਾ  (ਤੇਜਿੰਦਰ ਫ਼ਤਿਹਪੁਰ/ਅਦਰਸ਼ਜੀਤ ਸਿੰਘ ਖੰਨਾ/ਬਲਵੰਤ ਹਿਆਣਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਚੰਡੀਗੜ੍ਹ ਤੋਂ ਇਕੋ ਸਮੇਂ ਵੀਡੀਉ ਕਾਨਫ਼ਰੰਸਿੰਗ ਰਾਹੀਂ ਪੰਜਾਬ ਦੇ ਸਮੂਹ ਜ਼ਿਲ੍ਹਾ ਹੈਡ ਕੁਆਰਟਰਾਂ 'ਤੇ ਅਰੰਭ ਕੀਤੀ ਗਈ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦੇ ਪਹਿਲੇ ਪੜਾਅ ਤਹਿਤ ਪਟਿਆਲਾ ਜ਼ਿਲ੍ਹੇ ਦੇ 12ਵੀਂ ਜਮਾਤ ਦੇ 13962 ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡਣ ਦੀ ਸ਼ੁਰੂਆਤ ਪੰਜਾਬ ਦੇ ਜੰਗਲਾਤ, ਸਮਾਜਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਰਵਾਈ।

 Punjab Smart Connect SchemePunjab Smart Connect Scheme

ਇਸ ਮੌਕੇ ਸ. ਧਰਮਸੋਤ ਨੇ ਜ਼ਿਲ੍ਹੇ ਦੇ ਵਿਧਾਇਕਾਂ ਅਤੇ ਹੋਰ ਸ਼ਖ਼ਸੀਅਤਾਂ ਦੀ ਹਾਜ਼ਰੀ 'ਚ ਜ਼ਿਲ੍ਹੇ ਦੇ 15 ਵਿਦਿਆਰਥੀਆਂ ਨੂੰ ਰਸਮੀ ਤੌਰ 'ਤੇ ਸਮਾਰਟ ਫ਼ੋਨ ਸੌਂਪੇ।
ਇਸ ਮੌਕੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਵੀਡੀਉ ਕਾਨਫ਼ਰੰਸਿੰਗ ਰਾਹੀਂ ਅਪਣਾ ਸੁਨੇਹਾ ਦਿੰਦਿਆਂ ਨੌਜਵਾਨਾਂ ਨੂੰ ਫ਼ੋਨ ਦਿਤੇ ਜਾਣ ਦੀ ਵਧਾਈ ਦਿਤੀ ਅਤੇ ਇਸ ਸਕੀਮ ਨੂੰ ਰਾਜ ਦੇ ਨੌਜਵਾਨਾਂ ਦੇ ਡਿਜ਼ੀਟਲ ਸਸ਼ਕਤੀਕਰਨ ਵਲ ਮੀਲ ਪੱਥਰ ਕਰਾਰ ਦਿਤਾ।

 Punjab Smart Connect SchemePunjab Smart Connect Scheme

ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਵਿਡ ਦੇ ਸੰਕਟ ਸਮੇਂ ਵੰਡੇ ਗਏ ਸਮਾਰਟ ਫ਼ੋਨ ਵਿਦਿਆਰਥੀਆਂ ਨੂੰ ਅਕਾਦਮਿਕ ਖੇਤਰ 'ਚ ਅੱਗੇ ਲਿਜਾਣ ਲਈ ਸਹਾਈ ਹੋਣਗੇ ਜਿਸ ਨਾਲ ਪੰਜਾਬ ਅਤੇ ਦੇਸ਼ ਦਾ ਭਵਿੱਖ ਸੰਵਰੇਗਾ। ਮੁੱਖ ਮੰਤਰੀ ਵਲੋਂ ਜਨਮ ਅਸ਼ਟਮੀ ਅਤੇ ਕੌਮਾਂਤਰੀ ਯੁਵਕ ਦਿਵਸ ਮੌਕੇ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦੀ ਸ਼ੁਰੂਆਤ ਕਰਨ ਦੀ ਵਧਾਈ ਦਿੰਦਿਆਂ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਅਪਣੇ ਸਾਰੇ ਚੋਣ ਵਾਅਦੇ ਪੂਰੇ ਕਰ ਕੇ ਕੈਪਟਨ ਅਮਰਿੰਦਰ ਸਿੰਘ ਨੇ ਜੋ ਕਿਹਾ ਉਹ ਕਰ ਵਿਖਾਇਆ ਹੈ। ਕੋਵਿਡ ਸਮੇਂ ਜਦੋਂ ਰਾਜ ਦਾ ਮਾਲੀਆ ਘਟਣ ਕਾਰਨ ਖ਼ਰਚੇ ਵਧੇ,

 Punjab Smart Connect SchemePunjab Smart Connect Scheme

ਉਸ ਸਮੇਂ ਸੂਬੇ ਦੇ 1.74 ਲੱਖ ਵਿਦਿਆਰਥੀਆਂ ਨੂੰ ਕਰੀਬ 92 ਕਰੋੜ ਰੁਪਏ ਦੀ ਲਾਗਤ ਨਾਲ ਸਮਾਰਟ ਫ਼ੋਨ ਦੇਣ ਦੀ ਸਕੀਮ ਨੂੰ ਮੁੱਖ ਮੰਤਰੀ ਵਲੋਂ ਦਲੇਰੀ ਨਾਲ ਲਿਆ ਫ਼ੈਸਲਾ ਕਰਾਰ ਦਿੰਦਿਆਂ ਸ. ਧਰਮਸੋਤ ਨੇ ਕਿਹਾ ਕਿ ਇਸ ਸਕੀਮ ਨਾਲ ਰਾਜ ਦੀ ਸਿਖਿਆ ਪ੍ਰਣਾਲੀ 'ਚ ਇਕ ਨਵੀਂ ਕ੍ਰਾਂਤੀ ਆਵੇਗੀ, ਜਿਸ ਨਾਲ ਨਵਾਂ ਇਤਿਹਾਸ ਲਿਖਿਆ ਗਿਆ ਹੈ।

 Punjab Smart Connect SchemePunjab Smart Connect Scheme

ਸਮਾਰੋਹ ਦੌਰਾਨ ਹਲਕਾ ਰਾਜਪੁਰਾ ਦੇ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ, ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ, ਸ਼ੁਤਰਾਣਾ ਦੇ ਵਿਧਾਇਕ ਸ. ਨਿਰਮਲ ਸਿੰਘ, ਸਮਾਣਾ ਦੇ ਵਿਧਾਇਕ ਸ. ਰਜਿੰਦਰ ਸਿੰਘ, ਸਨੌਰ ਦੇ ਇੰਚਾਰਜ ਸ. ਹਰਿੰਦਰਪਾਲ ਸਿੰਘ ਹੈਰੀਮਾਨ, ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਦਿਹਾਤੀ ਕਾਂਗਰਸ ਪ੍ਰਧਾਨ ਸ. ਗੁਰਦੀਪ ਸਿੰਘ ਊਂਟਸਰ,

Captain Amrinder Singh Captain Amrinder Singh

ਮਹਿਲਾ ਕਾਂਗਰਸ ਪ੍ਰਧਾਨ ਸ੍ਰੀਮਤੀ ਕਿਰਨ ਢਿੱਲੋਂ, ਯੂਥ ਕਾਂਗਰਸ ਪ੍ਰਧਾਨ ਸ੍ਰੀ ਅਨੁਜ ਖੋਸਲਾ ਸ਼ਾਮਲ ਸਨ। ਇਸ ਮੌਕੇ ਮੰਡਲ ਕਮਿਸ਼ਨਰ ਸ੍ਰੀ ਚੰਦਰ ਗੈਂਦ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ, ਨਿਗਮ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ, ਏ.ਡੀ.ਸੀ. ਸ੍ਰੀਮਤੀ ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਹਰਿੰਦਰ ਕੌਰ ਸਮੇਤ ਸਕੂਲਾਂ ਦੇ ਪ੍ਰਿੰਸੀਪਲ ਤੇ ਵਿਦਿਆਰਥੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement