ਮਸ਼ੀਨ ਖਰੀਦਣ ਵਾਲੇ ਉੱਦਮੀ ਕਿਸਾਨ ਨੂੰ 5.60 ਲੱਖ ਰੁਪਏ ਦੀ ਸਹਾਇਤਾ ਮਿਲੇਗੀ
Published : Aug 13, 2020, 4:18 pm IST
Updated : Aug 13, 2020, 4:18 pm IST
SHARE ARTICLE
 file photo
file photo

ਪੰਜਾਬ ਸਰਕਾਰ ਵਲੋਂ ਡੇਅਰੀ ਦੇ ਧੰਦੇ ਨੂੰ ਹੋਰ ਵਿਕਸਤ ਅਤੇ ਲਾਹੇਵੰਦ ਬਣਾਉਣ ਲਈ ਪੰਜਾਬ ਡੇਅਰੀ ਵਿਕਾਸ ਬੋਰਡ ਰਾਹੀਂ......

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਡੇਅਰੀ ਦੇ ਧੰਦੇ ਨੂੰ ਹੋਰ ਵਿਕਸਤ ਅਤੇ ਲਾਹੇਵੰਦ ਬਣਾਉਣ ਲਈ ਪੰਜਾਬ ਡੇਅਰੀ ਵਿਕਾਸ ਬੋਰਡ ਰਾਹੀਂ ਹਰੇ ਚਾਰੇ ਤੋਂ ਆਚਾਰ ਦੀਆਂ ਗੱਠਾਂ ਬਣਾਉਣ ਵਾਲੀ ਮਸੀਨ ਦੀ ਲਾਗਤ ਉੱਤੇ 40% ਦੀ ਦਰ ਨਾਲ ਸਬਸਿਡੀ ਕਿਸਾਨਾਂ ਨੂੰ ਦਿੱਤੀ ਜਾਵੇਗੀ।

photophoto

ਅੱਜ ਇੱਥੋਂ ਜਾਰੀ ਬਿਆਨ ਵਿਚ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਮੰਤਰੀ, ਪੰਜਾਬ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਨੇ ਦੱਸਿਆ ਕਿ ਹਰੇ ਚਾਰੇ ਦੀ ਪੈਦਾਵਾਰ ਅਤੇ ਸਾਂਭ ਸੰਭਾਲ ਦਾ ਮਸੀਨੀਕਰਨ ਕਰਨ ਲਈ ਸਰਕਾਰ ਵਲੋਂ ਨਿਰੰਤਰ ਯਤਨ ਕੀਤੇ ਜਾ ਰਹੇ ਹਨ।

 file photofile photo

ਉਨ੍ਹਾਂ ਦੱਸਿਆ ਕਿ ਹਰੇ ਚਾਰੇ ਹੇਠ ਰਕਬਾ ਵਧਾ ਕੇ ਨਾ ਸਿਰਫ ਦੁੱਧ ਦੀ ਪੈਦਾਵਾਰ ਵਿੱਚ ਵਾਧਾ ਹੋਵੇਗਾ ਬਲਕਿ ਕਣਕ, ਝੋਨੇ ਹੇਠ ਰਕਬਾ ਵੀ ਘਟੇਗਾ, ਜਿਸ ਨਾਲ ਨਾ ਸਿਰਫ ਧਰਤੀ ਹੇਠਲੇ ਪਾਣੀ ਦੀ ਬਚਤ ਹੋਵੇਗੀ ਸਗੋਂ ਰਵਾਇਤੀ ਫਸਲਾਂ ਦੇ ਮੰਡੀਕਰਨ ਦੀ ਸਮੱਸਿਆ ਨਾਲ ਵੀ ਨਜਿੱਠਿਆ ਜਾ ਸਕੇਗਾ।

photophoto

ਉਨ੍ਹਾਂ ਦੱਸਿਆ ਕਿ ਇਸ ਸਕੀਮ ਦੇ ਲਾਗੂ ਹੋਣ ਨਾਲ ਮਸੀਨ ਖਰੀਦਣ ਵਾਲੇ ਉੱਦਮੀ ਕਿਸਾਨ ਨੂੰ 5.60 ਲੱਖ ਰੁਪਏ ਤੱਕ ਦੀ ਵਿੱਤੀ ਸਹਾਇਤਾ ਸਰਕਾਰ ਵਲੋਂ ਮਿਲੇਗੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਡੇਅਰੀ ਧੰਦੇ ਲਈ ਸਾਰਾ ਸਾਲ ਹਰੇ ਚਾਰੇ ਦੀ ਉਪਲੱਬਧਤਾ ਬਹੁਤ ਜਰੂਰੀ ਹੈ।

ਪਰ ਇਹ ਆਮ ਦੇਖਿਆ ਗਿਆ ਹੈ ਕਿ ਪੰਜਾਬ ਵਿੱਚ ਕਈ ਮਹੀਨਿਆਂ ਵਿੱਚ ਹਰਾ ਚਾਰਾ ਵਾਧੂ ਹੋ ਜਾਂਦਾ ਹੈ ਅਤੇ ਕਈ ਮਹੀਨਿਆਂ ਵਿੱਚ ਤੋਟ ਆ ਜਾਂਦੀ ਹੈ। ਵਾਧੂ ਹਰੇ ਚਾਰੇ ਤੋਂ ਸਾਈਲੇਜ਼ ਜਾਂ ਆਚਾਰ ਬਣਾਇਆ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਹਰ ਅਗਾਂਹਵਧੂ ਡੇਅਰੀ ਫਾਰਮਰ ਆਪਣੀ ਲੋੜ ਮੁਤਾਬਕ ਚਾਰੇ ਵਾਲੀ ਮੱਕੀ ਅਤੇ ਜਵੀ ਦਾ ਆਚਾਰ ਬਣਾ ਰਿਹਾ ਹੈ।

ਪਰ ਟੋਏ ਜਾਂ ਬੰਕਰ ਵਿੱਚ ਬਣੇ ਇਸ ਆਚਾਰ ਨੂੰ ਇੱਕ ਤੋਂ ਦੂਜੀ ਥਾਂ ਲਿਜਾਣਾ ਸੰਭਵ ਨਹੀਂ ਹੁੰਦਾ ਕਿਉਂਕਿ ਇਸ ਵਿੱਚ ਨਮੀ ਦੀ ਮਾਤਰਾ ਵੱਧ ਹੋਣ ਕਰਕੇ ਆਚਾਰ ਖਰਾਬ ਹੋਣ ਦਾ ਖਤਰਾ ਰਹਿੰਦਾ ਹੈ। ਸ੍ਰੀ ਬਾਜਵਾ ਨੇ ਦੱਸਿਆ ਕਿ ਅਗਾਂਹਵਧੂ ਮੁਲਕਾਂ ਵਾਂਗ ਹੁਣ ਪੰਜਾਬ ਵਿੱਚ ਵੀ ਇਸ ਮੁਸਕਲ ਦੇ ਹੱਲ ਕੱਢ ਲਿਆ ਗਿਆ ਹੈ।

ਹੁਣ ਨਵੀਨਤਮ ਮਸ਼ੀਨਾਂ ਰਾਹੀਂ ਤਿਆਰ ਕੀਤੇ ਸਾਈਲੇਜ਼ ਨੁੂੰ ਬੈਗਾਂ, ਟਿਊਬਾਂ ਅਤੇ ਗੱਠਾਂ ਵਿੱਚ ਤਿਆਰ ਕਰਕੇ ਛੋਟੇ, ਬੇਜਮੀਨੇ ਕਿਸਾਨਾਂ, ਸਹਿਰੀ ਡੇਅਰੀਆਂ ਅਤੇ ਹਰੇ ਚਾਰੇ ਦੀ ਘਾਟ ਵਾਲੇ ਸੂਬਿਆਂ ਨੂੰ ਭੇਜਿਆ ਜਾ ਸਕੇਗਾ। ਇਸ ਨਾਲ ਛੋਟੇ ਅਤੇ ਸਹਿਰੀ ਡੇਅਰੀ ਫਾਰਮਰਾਂ ਨੂੰ ਵਾਜਬ ਕੀਮਤ ਉੱਤੇ ਸਾਰਾ ਸਾਲ ਸੰਤੁਲਿਤ ਆਹਾਰ ਉਪਲਬਧ ਹੋਵੇਗਾ ਨਾਲ ਦੀ ਨਾਲ ਬੇਰੁਜਗਾਰ ਨੌਜਵਾਨ ਜੋ ਮੱਕੀ ਦੇ ਆਚਾਰ ਦੀਆਂ ਗੱਠਾਂ ਬਣਾਉਣ ਦਾ ਕੰਮ ਸ਼ੁਰੂ ਕਰਨਗੇ, ਨੂੰ ਰੁਜਗਾਰ ਹਾਸਲ ਹੋਵੇਗਾ।

ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਸਾਈਲੇਜ ਬੇਲਰ ਮਸ਼ੀਨਾਂ ਲਈ ਅਖਬਾਰਾਂ ਵਿੱਚ ਐਕਸਪਰੈਸਨ ਆਫ ਇੰਟਰਸਟ ਦੇਣ ਉਪਰੰਤ ਕਾਰਨੈਸਟ ਐਗਰੀ ਪ੍ਰੋਡਕਟ ਪ੍ਰਾਈਵੇਟ ਲਿਮਿਟਡ (ਹੈਦਰਾਬਾਦ), ਨਵ ਭਾਰਤ ਫਾਰਮਰਜ ਪ੍ਰੋਡਿਊਸਰ ਕੰਪਨੀ ਲਿਮਿਟਡ (ਆਂਧਰਾ ਪ੍ਰਦੇਸ), ਮੈਸ. ਬਖਸੀਸ ਇੰਡਸਟਰੀਜ (ਬੱਸੀ ਪਠਾਣਾ), ਡਾਇਨਾਮਿਕ ਮਸੀਨਰੀ ਐਂਡ ਇਕਯੁਪਮੈਂਟ ਕੰਪਨੀ (ਲੁਧਿਆਣਾ), ਉਜਵਲਾ ਹਾਰਵੈਸਟਰ ਕਾਰਪੋਰੇਸਨ (ਆਂਧਰਾਪ੍ਰਦੇਸ) ਵਲੋਂ ਇਨਪੈਨਲਮੈਂਟ ਲਈ ਰੁੂਚੀ ਪ੍ਰਗਟ ਕੀਤੀ ਗਈ  ਸੀ।

ਉਨ੍ਹਾਂ ਦੱਸਿਆ ਕਿ ਗਠਿਤ ਮਾਹਿਰਾਂ ਦੀ ਐਕਸਪਰਟ ਕਮੇਟੀ ਵਲੋਂ ਕੰਪਨੀਆਂ ਦੀ ਆਫਰਾਂ ਦਾ ਮੁਲਾਂਕਣ ਕੀਤਾ ਗਿਆ ਅਤੇ ਇਨ੍ਹਾਂ ਮਸੀਨਾਂ ਦਾ ਫੀਲਡ ਟਰਾਇਲ ਲਿਆ ਗਿਆ ਸੀ। ਜਿਸ ਉਪਰੰਤ ਤਿੰਨ ਹੀ ਕੰਪਨੀਆਂ ਮੈਸ. ਉਜਵਲਾ ਹਾਰਵੈਸਟਰ ਕਾਰਪੋਰੇਸਨ, ਡਾਇਨਾਮਿਕ ਮਸੀਨਰੀ ਅਤੇ ਇਕਯੁਪਮੈਂਟ ਅਤੇ ਮੈਸ. ਬਖਸੀਸ ਇੰਡਸਟਰੀਜ ਨੂੰ ਮਿਆਰਾਂ ਅਨੁਸਾਰ ਪਾਇਆ ਗਿਆ, ਜੋ ਕਿ 100 ਕਿਲੋ ਅਤੇ 500 ਕਿਲੋ ਦੀਆਂ ਗੱਠਾਂ ਬਣਾਉਂਦੀਆਂ ਹਨ।

ਉਨ੍ਹਾਂ ਸਮੂਹ ਦੁੱਧ ਉਤਪਾਦਕਾਂ, ਉੱਦਮੀਆਂ ਨੂੰ ਬੇਨਤੀ ਕੀਤੀ ਕਿ ਇਸ ਸਕੀਮ ਦਾ ਭਰਪੂਰ ਲਾਹਾ ਲੈਣ ਲਈ ਉਨ੍ਹਾਂ ਦੇ ਜਿਲ੍ਹਾ ਪੱਧਰੀ ਜਾਂ ਰਾਜ ਪੱਧਰੀ ਦਫਤਰ ਨਾਲ ਸੰਪਰਕ ਰੱਖਿਆ ਜਾਵੇ।ਇਸ ਸਬੰਧੀ ਵਧੇਰੇ ਜਾਣਕਾਰੀ ਲਈ ਵਿਭਾਗ ਦੀ ਹੈਲਪਲਾਈਨ 0172-5027285 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement