
ਭਾਰਤ 'ਚ ਕੋਰੋਨਾ ਦੇ ਇਕ ਦਿਨ 'ਚ ਆਏ 41,195 ਨਵੇਂ ਮਾਮਲੇ, 490 ਮੌਤਾਂ
ਨਵੀਂ ਦਿੱਲੀ, 12 ਅਗੱਸਤ : ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਦੇ 41,195 ਨਵੇਂ ਮਾਮਲੇ ਦਰਜ ਕੀਤੇ ਗਏ ਹਨ | ਕੋਰੋਨਾ ਮਾਮਲਿਆਂ ਦੀ ਗਿਣਤੀ 3,20,77,706 ਹੋ ਗਈ, ਜਦਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 3,87,987 ਹੋ ਗਈ | ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ 490 ਹੋਰ ਲੋਕਾਂ ਦੀ ਜਾਨ ਗੁਆਉਣ ਨਾਲ ਮਿ੍ਤਕਾਂ ਦੀ ਗਿਣਤੀ ਵੱਧ ਕੇ 4,29,669 ਹੋ ਗਈ ਹੈ | ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਾਇਰਸ ਦੇ ਕੁਲ ਮਾਮਲਿਆਂ ਦਾ 1.21 ਫ਼ੀ ਸਦੀ ਹੈ, ਜਦਕਿ ਕੋਵਿਡ-19 ਨਾਲ ਸਿਹਤਮੰਦ ਹੋਣ ਵਾਲਿਆਂ ਦੀ ਦਰ 97.45 ਫ਼ੀ ਸਦੀ ਹੈ | (ਏਜੰਸੀ)