
ਮੌਕੇ 'ਤੇ ਪਹੁੰਚੀ ਪੁਲਿਸ
ਅੰਮ੍ਰਿਤਸਰ: ਅੰਮ੍ਰਿਤਸਰ ਸ਼ੁੱਕਰਵਾਰ ਸਵੇਰੇ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਇਲਾਕੇ ਵਿਚੋਂ ਹੈਂਡ ਗ੍ਰਨੇਡ ਬਰਾਮਦ ਕੀਤਾ ਗਿਆ। ਹੈਂਡ ਗ੍ਰਨੇਡ ਦੀ ਖਬਰ ਮਿਲਣ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਫੈਲ ਗਈ। ਸੂਚਨਾ ਮਿਲਣ ਤੇ ਪੁਲਿਸ ਮੌਕੇ 'ਤੇ ਪਹੁੰਚ ਗਈ।
Hand grenade found once again in Amritsar
ਬੰਬ ਰੋਕੂ ਦਸਤੇ ਵੀ ਪਹੁੰਚ ਗਏ ਜੋ ਹੈਂਡ ਗ੍ਰਨੇਡ ਦੀ ਜਾਂਚ ਕਰ ਰਹੀ ਹੈ। ਇਹ ਅਜੇ ਸਪੱਸ਼ਟ ਨਹੀਂ ਹੈ ਕਿ ਇਹ ਕਿਸੇ ਦੀ ਸ਼ਰਾਰਤ ਹੈ ਜਾਂ ਇਸਦੇ ਪਿੱਛੇ ਅੱਤਵਾਦੀਆਂ ਦਾ ਹੱਥ ਹੈ। ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੁਲਿਸ ਵਾਧੂ ਸਾਵਧਾਨੀਆਂ ਵਰਤ ਰਹੀ ਹੈ।
Hand grenade found once again in Amritsar
ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਹੀ ਸਰਹੱਦੀ ਪਿੰਡ ਬੱਚੀਵਿੰਡ ’ਚ ਡਰੋਨ ਦੇ ਰਸਤੇ ਪਾਕਿ ਵਲੋਂ ਸੁੱਟੇ ਗਏ ਟਿਫਿਨ ਬੰਬ ਅਤੇ ਹੈਂਡ ਗ੍ਰਨੇਡ ਬਰਾਮਦ ਹੋਏ ਸਨ। ਜਿਸ ਤੋਂ ਬਾਅਦ ਪੰਜਾਬ ’ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ।
Hand grenade found once again in Amritsar