'ਬਿਜਲੀ ਸਮਝੌਤਿਆਂ ਬਾਰੇ ਲੋਕਾਂ ਦੀਆਂ ਅੱਖਾਂ 'ਚ ਘੱਟਾ ਪਾਉਣ ਤੋਂ ਬਾਜ ਆਉਣ ਕੈਪਟਨ ਅਤੇ ਸਿੱਧੂ'
Published : Aug 13, 2021, 4:11 pm IST
Updated : Aug 13, 2021, 4:11 pm IST
SHARE ARTICLE
u
u

-ਅਗਲੇ ਹਫ਼ਤੇ ਤੱਥਾਂ ਅਤੇ ਦਸਤਾਵੇਜ਼ੀ ਸਬੂਤਾਂ ਨਾਲ ਸਰਕਾਰ ਅਤੇ ਸਿੱਧੂ ਦਾ ਪਰਦਾਫ਼ਾਸ਼ ਕਰਨ ਦਾ ਕੀਤਾ ਐਲਾਨ

ਚੰਡੀਗੜ: 'ਬਿਜਲੀ ਸਮਝੌਤਿਆਂ ਨੂੰ ਰੱਦ ਕਰਨ ਦੇ ਮੁੱਦੇ 'ਤੇ ਸਰਕਾਰ ਅਤੇ ਸੱਤਾਧਾਰੀ ਕਾਂਗਰਸ ਨੇ ਜਨਤਾ ਨੂੰ ਗੁੰਮਰਾਹ ਕਰਨ ਦੇ ਨਵੇਂ ਪੈਂਤਰੇ ਖੇਡਣੇ ਸ਼ੁਰੂ ਕਰ ਦਿੱਤੇ ਹਨ।' ਆਮ ਆਦਮੀ ਪਾਰਟੀ ਸੱਤਾਧਾਰੀ ਕਾਂਗਰਸੀਆਂ ਦੇ ਇਸ ਢੌਂਗ ਦਾ ਅਗਲੇ ਹਫ਼ਤੇ ਤੱਥਾਂ ਅਤੇ ਦਸਤਾਵੇਜ਼ੀ ਸਬੂਤਾਂ ਨਾਲ ਪਰਦਾਫ਼ਾਸ਼ ਕਰੇਗੀ। ਜਿਸ ਦਾ ਜਵਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ- ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਪੰਜਾਬ ਦੀ ਜਨਤਾ ਨੂੰ ਇਮਾਨਦਾਰੀ ਨਾਲ ਦੇਣਾ ਪਵੇਗਾ। ਸੱਤਾਧਾਰੀ ਕਾਂਗਰਸ 'ਤੇ ਇਹ ਦੋਸ਼ ਲਾਉਂਦੇ ਹੋਏ ਇਹ ਚਣੌਤੀ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦਿੱਤੀ ਹੈ।

 

 

CM PunjabCM Punjab

 

ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਮਾਰੂ ਬਿਜਲੀ ਸਮਝੌਤਿਆਂ (ਪੀ.ਪੀ.ਏਜ਼)  ਬਾਰੇ ਆਮ ਆਦਮੀ ਪਾਰਟੀ ਵੱਲੋਂ ਪਿੱਛਲੇ ਕਈ ਸਾਲਾਂ ਤੋਂ ਕਈ ਪੜਾਵਾਂ ਤਹਿਤ ਪਿੰਡਾਂ ਅਤੇ ਸ਼ਹਿਰਾਂ 'ਚ ਵਿੱਡੀ ਯੋਜਨਾਬੱਧ ਮੁਹਿੰਮ ਨੇ ਪੰਜਾਬ ਦੇ ਹਰ ਵਰਗ ਨੂੰ ਜਾਗਰੂਕ ਕਰਨ 'ਚ ਵੱਡੀ ਭੂਮਿਕਾ ਨਿਭਾਈ। ਮਹਿੰਗੀ ਬਿਜਲੀ ਅਤੇ ਲੋਟੂ ਸਮਝੌਤੇ ਵੱਡੇ ਮੁੱਦੇ ਵਜੋਂ ਉਭਰੇ।

 

Harpal Cheema Harpal Cheema

 

ਬਿਜਲੀ ਮਾਫੀਆ ਦੀ ਅੰਨੀ ਲੁੱਟ ਤੋਂ ਤ੍ਰਾਹ- ਤ੍ਰਾਹ ਕਰਦੀ ਜਨਤਾ ਅਤੇ ਵਿਰੋਧੀ ਧਿਰ ਦੇ ਦਬਾਅ ਨੇ ਸਰਕਾਰ ਨੂੰ ਝੰਜੋੜਿਆਂ, ਤਾਂ ਜਾ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੀ.ਪੀ.ਏਜ਼ ਰੱਦ ਕਰਨ ਲਈ ਪੀਐਸਪੀਸੀਐਲ ਨੂੰ ਚਿੱਠੀਆਂ ਲਿਖਣ ਲਈ ਮਜ਼ਬੂਰ ਹੋਏ ਅਤੇ ਪੀਪੀਸੀਸੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵਿਧਾਨ ਸਭਾ ਦੇ ਆਉਂਦੇ ਇਜਲਾਸ 'ਚ ਸਮਝੌਤੇ  ਰੱਦ ਕਰਨ ਦਾ ਢੰਡੋਰਾ ਪਿੱਟਣਾ ਸ਼ੁਰੂ ਕੀਤਾ ਹੈ, ਪਰ ਅਸਲੀਅਤ 'ਚ ਇਹ ਸਭ ਵੀ ਢੌਂਗ ਹੈ ਅਤੇ ਲੋਕਾਂ ਦੀਆਂ ਅੱਖਾਂ 'ਚ ਘੱਟਾ ਪਾਉਣ ਦੀ ਕੋਝੀ ਚਾਲ ਹੈ, ਕਿਉਂਕਿ 2022 ਦੀਆਂ ਆਮ ਚੋਣਾ 'ਚ ਪੰਜਾਬ ਦੀ ਜਨਤਾ ਬਾਕੀ ਭਖਵੇਂ ਮੁੱਦਿਆਂ ਦੇ ਨਾਲ- ਨਾਲ ਮਹਿੰਗੀ ਬਿਜਲੀ ਦੇ ਮੁੱਦੇ 'ਤੇ ਵੀ ਕਾਂਗਰਸ ਦਾ ਬੋਰੀਆ ਬਿਸਤਰਾ ਗੋਲ ਕਰਨ ਦਾ ਪੱਕਾ ਮਨ ਬਣਾ ਚੁੱਕੀ ਹੈ।

 

Harpal Cheema Harpal Cheema

 

ਚੀਮਾ ਨੇ ਕਿਹਾ ਕਿ ਇਸੇ ਚਾਲ ਦੇ ਤਹਿਤ ਨੈਸ਼ਨਲ ਪਾਵਰ ਥਰਮਲ ਕਾਰਪੋਰੇਸ਼ਨ (ਐਨਟੀਪੀਸੀ) ਦੀ ਸਰਪ੍ਰਸਤੀ ਵਾਲੇ ਅੰਤਾ, ਔਰਯਾ ਅਤੇ ਦਾਦਰੀ ਪਾਵਰ ਸਟੇਸ਼ਨਾਂ ਨਾਲ ਤਿੰਨ ਬਿਜਲੀ ਸਮਝੌਤੇ ਰੱਦ ਕਰਕੇ ਇਹ ਪ੍ਰਚਾਰ ਅਤੇ ਪ੍ਰਭਾਵ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਵੇਂ ਸਰਕਾਰ ਨੇ ਚਰਚਿਤ ਤਿੰਨ ਲੋਟੂ ਥਰਮਲ ਪਲਾਂਟਾਂ (ਰਾਜਪੁਰਾ, ਗੋਇੰਦਵਾਲ ਸਾਹਿਬ, ਤਲਵੰਡੀ ਸਾਬੋ) ਨਾਲ ਹੋਏ ਸਮਝੌਤੇ ਰੱਦ ਕੀਤੇ ਹੋਣ।

 

Navjot SidhuNavjot Sidhu

 

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਾਰੇ ਮਹਿੰਗੇ ਬਿਜਲੀ ਸਮਝੌਤੇ ਰੱਦ ਜਾਂ ਰਿਵਿਊ ਕਰਾਉਣ ਲਈ ਸੜਕ ਤੋਂ ਲੈ ਕੇ ਵਿਧਾਨ ਸਭਾ ਤੱਕ ਸਾਲਾਂ ਤੋਂ ਜੱਦੋਜ਼ਹਿਦ ਕਰਦੀ ਆ ਰਹੀ ਹੈ। ਪਾਰਟੀ ਇਸ ਗੱਲ ਲਈ ਜਨਤਾ ਦਾ ਧੰਨਵਾਦ ਕਰਦੀ ਹੈ ਕਿ ਲੋਕਾਂ ਨੇ 'ਆਪ' ਵੱਲੋਂ ਗੰਭੀਰਤਾ ਨਾਲ ਉਠਾਏ ਮਹਿੰਗੀ ਬਿਜਲੀ ਦੇ ਮੁੱਦੇ ਨੂੰ ਸਮਝਿਆ ਅਤੇ ਸਰਕਾਰੀ ਸਰਪ੍ਰਸਤੀ ਹੇਠ ਚਲਦੇ ਬਿਜਲੀ ਮਾਫ਼ੀਆ ਨੂੰ ਨੱਥ ਪਾਉਣ ਲਈ ਸੂਬਾ ਸਰਕਾਰ ਅਤੇ ਕਾਂਗਰਸੀਆਂ ਸਮੇਤ ਬਾਦਲ ਐਂਡ ਕੰਪਨੀ ਨੂੰ ਕਟਹਿਰੇ 'ਚ ਖੜਾ ਕੀਤਾ। ਚੀਮਾ ਨੇ ਕਿਹਾ ਕਿ ਦਬਾਅ ਦੀ ਬਦੌਲਤ ਅੱਜ ਸਾਢੇ ਚਾਰ ਸਾਲਾਂ ਬਾਅਦ ਬੇਸ਼ੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਨਵੇਂ- ਨਵੇਂ ਕਾਂਗਰਸ ਪ੍ਰਧਾਨ ਬਣੇ ਨਵਜੋਤ ਸਿੰਘ ਸਿੱਧੂ ਮੰਨੇ ਹਨ ਕਿ ਨਿੱਜੀ ਕੰਪਨੀਆਂ ਨਾਲ ਕੀਤੇ ਇੱਕਪਾਸੜ ਸਮਝੌਤੇ ਪੰਜਾਬ ਅਤੇ ਲੋਕਾਂ ਨੂੰ ਵਿੱਤੀ ਤੌਰ 'ਤੇ ਲੁੱਟ ਰਹੇ ਹਨ।

Navjot Sidhu, Captain Amarinder Singh Navjot Sidhu, Captain Amarinder Singh

 

ਇਸ ਦੇ ਬਾਵਜੂਦ ਨਾ ਕੈਪਟਨ ਅਮਰਿੰਦਰ ਸਿੰਘ ਅਤੇ ਨਾ ਹੀ ਨਵਜੋਤ ਸਿੰਘ ਸਿੱਧੂ ਦੀ ਵੇਦਾਤਾਂ, ਜੀਬੀਟੀ ਅਤੇ ਐਲ.ਐਡ.ਟੀ ਸਮੇਤ ਬਿਕਰਮ ਸਿੰਘ ਮਜੀਠੀਆਂ ਅਤੇ ਹੋਰ ਸਿਆਸੀ ਰਸੂਖ਼ਦਾਰਾਂ ਨਾਲ ਕੀਤੇ ਹੋਏ ਬੇਹੱਦ ਮਹਿੰਗੇ ਬਿਜਲੀ ਸਮਝੌਤਿਆਂ ਬਾਰੇ ਸਾਫ਼ ਸਪੱਸ਼ਟ ਨੀਅਤ ਅਤੇ ਨੀਤੀ ਨਹੀਂ ਰੱਖਦੇ।
ਚੀਮਾ ਨੇ ਦੁਹਰਾਇਆ ਕਿ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਕੀਤੇ ਸਮਝੌਤਿਆਂ ਬਾਰੇ ਆਮ ਆਦਮੀ ਪਾਰਟੀ ਅਗਲੇ ਹਫ਼ਤੇ ਤੱਥਾਂ ਅਤੇ ਸਬੂਤਾਂ ਨਾਲ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ ਅਤੇ ਬਾਦਲ- ਮਜੀਠੀਏ ਦਾ ਲੋਕਾਂ ਸਾਹਮਣੇ ਪਰਦਾਫ਼ਾਸ ਕਰੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement