ਕੈਪਟਨ ਵਲੋਂ ਮੋਗਾ ਜ਼ਿਲ੍ਹੇ ’ਚ ‘ਸਿਵੀਆ ਰਜਬਾਹੇ’ ਦੇ ਨਵੀਨੀਕਰਨ ਲਈ 13 ਕਰੋੜ ਰੁਪਏ ਦੀ ਪ੍ਰਵਾਨਗੀ
Published : Aug 13, 2021, 12:32 am IST
Updated : Aug 13, 2021, 12:32 am IST
SHARE ARTICLE
image
image

ਕੈਪਟਨ ਵਲੋਂ ਮੋਗਾ ਜ਼ਿਲ੍ਹੇ ’ਚ ‘ਸਿਵੀਆ ਰਜਬਾਹੇ’ ਦੇ ਨਵੀਨੀਕਰਨ ਲਈ 13 ਕਰੋੜ ਰੁਪਏ ਦੀ ਪ੍ਰਵਾਨਗੀ

ਚੰਡੀਗੜ੍ਹ, 12 ਅਗੱਸਤ (ਭੁੱਲਰ): ਬਾਘਾ ਪੁਰਾਣਾ ਵਿਧਾਨ ਸਭਾ ਹਲਕੇ ਦੇ 17 ਪਿੰਡਾਂ ਦੇ ਸਥਾਨਕ ਕਿਸਾਨਾਂ ਦੀ ਚਿਰੋਕਣੀ ਮੰਗ ਨੂੰ ਮੰਨਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੋਗਾ ਜ਼ਿਲ੍ਹੇ ਵਿਚ ‘ਸਿਵੀਆ ਰਜਬਾਹਾ’ ਦੇ ਨਵੀਨੀਕਰਨ ਅਤੇ ਰੀਲਾਈਨਿੰਗ ਲਈ 13 ਕਰੋੜ ਰੁਪਏ ਦੀ ਪ੍ਰਵਾਨਗੀ ਦੇ ਦਿਤੀ ਹੈ। ਬਾਘਾਪੁਰਾਣਾ ਬਲਾਕ ਸੰਮਤੀ ਦੇ ਚੇਅਰਮੈਨ ਗੁਰਚਰਨ ਸਿੰਘ ਚੀਦਾ ਦੀ ਅਗਵਾਈ ਵਿਚ ਇਕ ਵਫ਼ਦ ਨੇ ਅੱਜ ਦੁਪਹਿਰ ਵੇਲੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵਿਖੇ ਓ.ਐਸ.ਡੀ. ਸੰਦੀਪ ਸਿੰਘ ਬਰਾੜ ਦੀ ਹਾਜ਼ਰੀ ਵਿਚ ਮੁਲਾਕਾਤ ਕੀਤੀ। ਵਫ਼ਦ ਨੇ ਇਸ ਨੇਕ ਕਾਰਜ ਲਈ ਉਨ੍ਹਾਂ ਦਾ ਧਨਵਾਦ ਕੀਤਾ। ਇਸ ਮਾਮਲੇ ਦਾ ਤੁਰਤ ਨੋਟਿਸ ਲੈਂਦਿਆਂ, ਮੁੱਖ ਮੰਤਰੀ ਨੇ ਜਲ ਸਰੋਤ ਵਿਭਾਗ ਨੂੰ ਨਿਰਦੇਸ਼ ਦਿਤਾ ਕਿ ਉਹ ਨਵੀਨੀਕਰਨ ਅਤੇ ਰੀਲਾਇਨਿੰਗ ਦਾ ਕੰਮ ਛੇਤੀ ਤੋਂ ਛੇਤੀ ਕਰਨ ਤਾਂ ਜੋ ਸਥਾਨਕ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਲਈ ਲੋੜੀਂਦਾ ਪਾਣੀ ਮਿਲ ਸਕੇ।
ਸਿਵੀਆ ਰਜਬਾਹੇ ਦੀ ਖਸਤਾ ਹਾਲਤ ਦਾ ਮੁੱਦਾ ਉਠਾਉਂਦਿਆਂ, ਵਫ਼ਦ ਨੇ ਇਸ ਨੂੰ ਤੁਰਤ ਮਜ਼ਬੂਤ ਕਰਨ ਦੀ ਮੰਗ ਕੀਤੀ ਤਾਂ ਜੋ ਇਸ ਦੀ ਪਾਣੀ ਲਿਜਾਣ ਦੀ ਸਮਰੱਥਾ 30 ਤੋਂ 75 ਕਿਊਸਿਕ ਤਕ ਵਧਾਈ ਜਾ ਸਕੇ। ਵਫ਼ਦ ਨੇ ਕਿਹਾ ਕਿ ਇਸ ਦੀ ਨਾਜ਼ੁਕ ਸਥਿਤੀ ਕਾਰਨ ਮੌਜੂਦਾ ਪਾਣੀ ਦੀ ਸਮਰੱਥਾ ਬਹੁਤ ਘੱਟ ਸੀ ਅਤੇ ਇਸ ਕਾਰਨ ਲਗਾਤਾਰ ਪਾੜ ਪੈਣ ਕਰ ਕੇ ਫ਼ਸਲਾਂ ਦਾ ਨੁਕਸਾਨ ਅਤੇ ਖੇਤਾਂ ਨੂੰ ਪਾਣੀ ਦੀ ਸਪਲਾਈ ’ਤੇ ਮਾੜਾ ਅਸਰ ਪਿਆ।

ਫ਼ੋਟੋ ਵੀ ਹੈ

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement