
ਲੋਕਤੰਤਰ ਦਾ ਗਲਾ ਘੁੱਟਣ ਵਿਚ ਭਾਜਪਾ ਸਰਕਾਰ ਦਾ ਸਾਥ ਦੇ ਰਿਹੈ ਟਵਿਟਰ- ਪਿ੍ਰਯੰਕਾ ਗਾਂਧੀ
ਨਵੀਂ ਦਿੱਲੀ, 12 ਅਗੱਸਤ : ਕਾਂਗਰਸ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਵਾਡਰਾ ਨੇ ਪਾਰਟੀ ਅਤੇ ਇਸ ਦੇ ਕਈ ਮੁੱਖ ਆਗੂਆਂ ਦੇ ਟਵਿਟਰ ਅਕਾਊਂਟ ਬੰਦ ਕੀਤੇ ਜਾਣ ਨੂੰ ਲੈ ਕੇ ਮਾਈਕ੍ਰੋ ਬਲਾਗਿੰਗ ਸਾਈਟ ਅਤੇ ਭਾਜਪਾ ਨੂੰ ਨਿਸ਼ਾਨੇ ’ਤੇ ਲਿਆ ਹੈ। ਪਿ੍ਰਯੰਕਾ ਗਾਂਧੀ ਨੇ ਕਿਹਾ ਕਿ ਟਵਿਟਰ ਭਾਰਤ ਵਿਚ ਭਾਜਪਾ ਵੱਲੋਂ ਲੋਕਤੰਤਰ ਦਾ ਗਲਾ ਘੁੱਟਣ ਵਿਚ ਉਨ੍ਹਾਂ ਦਾ ਸਾਥ ਦੇ ਰਿਹਾ ਹੈ।