ਪੰਜਾਬ ਸਰਕਾਰ ਵਲੋਂ ਔਰਤਾਂ ਦੇ ਸ਼ਕਤੀਕਰਨ ਲਈ ਕੀਤੇ ਗਏ ਵਿਸ਼ੇਸ਼ ਉਪਰਾਲੇ: ਅਰੁਨਾ ਚੌਧਰੀ
Published : Aug 13, 2021, 8:43 pm IST
Updated : Aug 13, 2021, 8:43 pm IST
SHARE ARTICLE
Punjab Government undertook specialized efforts aimed at women empowerment: Aruna Chaudhary
Punjab Government undertook specialized efforts aimed at women empowerment: Aruna Chaudhary

ਦੀਨਾਨਗਰ ਵਿਖੇ ਰਾਜ ਪੱਧਰੀ ਮੇਲਾ ‘ਤੀਆਂ ਤੀਜ ਦੀਆਂ’ ਮਨਾਇਆ ਗਿਆ

ਚੰਡੀਗੜ੍ਹ - ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਅਰੁਨਾ ਚੌਧਰੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਔਰਤਾਂ ਦੇ ਸ਼ਕਤੀਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਅਤੇ ਔਰਤਾਂ ਨੂੰ ਸਮਾਜ ਵਿੱਚ ਅੱਗੇ ਵਧਣ ਦੇ ਵਧੇਰੇ ਮੌਕੇ ਮੁਹੱਈਆ ਕਰਵਾਏ ਗਏ ਹਨ। ਉਹ ਅੱਜ ਦੀਨਾਨਗਰ ਵਿਖੇ ਮਨਾਏ ਗਏ ਰਾਜ ਪੱਧਰੀ ਮੇਲਾ-ਤੀਆਂ ਤੀਜ ਦੀਆਂ’ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਨ। ਇਸ ਮੌਕੇ ਕੈਬਨਿਟ ਮੰਤਰੀ ਚੌਧਰੀ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਖੁਸ਼ੀਆਂ ਤੇ ਚਾਵਾਂ ਵਾਲਾ ਤਿਉਹਾਰ ਹੈ ਅਤੇ ਇਹ ਦਿਨ ਔਰਤਾਂ ਦੀ ਜ਼ਿੰਦਗੀ ਵਿੱਚ ਬਹੁਤ ਮਹੱਤਵ ਰੱਖਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਸ਼ਕਤੀਕਰਨ ਲਈ ਠੋਸ ਉਪਰਾਲੇ ਕੀਤੇ ਗਏ ਹਨ ਅਤੇ ਇਸ ਤੋਂ ਪਹਿਲਾਂ ਧੀਆਂ ਦੀ ਲੋਹੜੀ ਵੀ ਮਨਾਈ ਗਈ ਸੀ ਅਤੇ ਮੁੱਖ ਮੰਤਰੀ ਪੰਜਾਬ ਦੇ ਹਸਤਾਖਰਾਂ ਵਾਲੇ ਸਰਟੀਫਿਕੇਟ ਨਵਜੰਮੀਆਂ ਧੀਆਂ ਨੂੰ ਦਿੱਤੇ ਗਏ ਸਨ।

Punjab Government undertook specialized efforts aimed at women empowerment: Aruna ChaudharyPunjab Government undertook specialized efforts aimed at women empowerment: Aruna Chaudhary

ਉਨ੍ਹਾਂ ਅੱਗੇ ਕਿਹਾ ਕਿ ਰਾਜ ਸਰਕਾਰ ਨੇ ਸਰਕਾਰੀ ਨੌਕਰੀਆਂ ਵਿੱਚ ਔਰਤਾਂ ਲਈ 33 ਫੀਸਦ ਰਾਖਵਾਂਕਰਨ, ਸਥਾਨਕ ਅਤੇ ਪੰਚਾਇਤੀ ਚੋਣਾਂ ਵਿੱਚ 50 ਫੀਸਦ ਰਾਖਵਾਂਕਰਨ, ਔਰਤਾਂ ਲਈ ਮੁਫਤ ਬੱਸ ਸਹੂਲਤ, ਮਾਤਾ ਤ੍ਰਿਪਤਾ ਮਹਿਲਾ ਯੋਜਨਾ ਤਹਿਤ ਔਰਤਾਂ ਨੂੰ ਮੁਫ਼ਤ ਸੈਨੇਟਰੀ ਪੈਡ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਨੂੰ ਵਿੱਤੀ ਮਦਦ, ਬੁਢਾਪਾ, ਵਿਧਵਾ ਪੈਨਸ਼ਨ ਦੁੱਗਣੀ ਕੀਤੀ ਗਈ ਅਤੇ ਆਸ਼ਰਿਤ ਵਿੱਤੀ ਸਹਾਇਤਾ ਵਿਚ ਵਾਧਾ ਕੀਤਾ ਗਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ 1 ਜੁਲਾਈ ਤੋਂ 750 ਰੁਪਏ ਤੋਂ ਵਧਾ ਕੇ 1500 ਰੁਪਏ ਕੀਤੀ ਗਈ ਸਮਾਜਿਕ ਸੁਰੱਖਿਆ ਪੈਨਸ਼ਨ ਦੀ ਅਦਾਇਗੀ ਅਗਸਤ ਮਹੀਨੇ ਤੋਂ ਕਰਨ ਲਈ ਵੰਡ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

Punjab Government undertook specialized efforts aimed at women empowerment: Aruna Chaudhary

Punjab Government undertook specialized efforts aimed at women empowerment: Aruna Chaudhary

ਉਨ੍ਹਾਂ ਦੱਸਿਆ ਕਿ ਸੂਬੇ ਦੇ ਯੋਗ ਪਾਏ ਗਏ 26 ਲੱਖ 21 ਹਜ਼ਾਰ 201 ਲਾਭਪਾਤਰੀਆਂ ਨੂੰ ਪੈਨਸ਼ਨਾਂ ਦੀ ਵੰਡ ਕਰਨ ਲਈ ਸੂਬਾ ਸਰਕਾਰ ਨੇ ਇਸ ਵਿੱਤੀ ਵਰ੍ਹੇ ਦੌਰਾਨ 4000 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਾਜਿਕ ਸੁਰੱਖਿਆ ਮਾਸਿਕ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਦੀ ਮਨਜ਼ੂਰੀ ਪਿੱਛੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦਿਆਂ 1 ਜੁਲਾਈ ਤੋਂ ਇਹ ਵਾਧਾ ਲਾਗੂ ਕਰ ਦਿੱਤਾ ਗਿਆ ਸੀ, ਜਿਸ ਦੀ ਅਦਾਇਗੀ ਸਬੰਧੀ ਪ੍ਰਕਿਰਿਆ ਅਗਸਤ ਮਹੀਨੇ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ।

Punjab Government undertook specialized efforts aimed at women empowerment: Aruna ChaudharyPunjab Government undertook specialized efforts aimed at women empowerment: Aruna Chaudhary

ਜ਼ਿਕਰਯੋਗ ਹੈ ਕਿ ਮਾਸਿਕ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 ਰੁਪਏ (ਦੁੱਗਣੀ) ਕਰਨ ਦੇ ਮੱਦੇਨਜ਼ਰ 2021-22 ਦੌਰਾਨ 4,000 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ, ਜੋ ਸਾਲ 2020-21 ਦੇ 2,320 ਕਰੋੜ ਰੁਪਏ ਦੇ ਬਜਟਰੀ ਖਰਚਿਆਂ ਦੇ ਮੁਕਾਬਲੇ 72 ਫੀਸਦੀ ਵੱਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ 17,64,909 ਬਜ਼ੁਰਗਾਂ, 4,90,539 ਵਿਧਵਾਵਾਂ ਅਤੇ ਬੇਸਹਾਰਾ ਔਰਤਾਂ, 2,09,110 ਦਿਵਿਆਂਗ ਵਿਅਕਤੀਆਂ ਅਤੇ 1,56,643 ਆਸ਼ਰਿਤ ਬੱਚਿਆਂ ਨੂੰ ਦੁੱਗਣੀ ਪੈਨਸ਼ਨ ਦਾ ਲਾਭ ਮਿਲੇਗਾ।

Punjab Government undertook specialized efforts aimed at women empowerment: Aruna ChaudharyPunjab Government undertook specialized efforts aimed at women empowerment: Aruna Chaudhary

ਇਸ ਮੌਕੇ ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿਪੁਲ ਉਜਵਲ ਨੇ ਕਿਹਾ ਕਿ ਕੈਬਨਿਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦੀ ਅਗਵਾਈ ਹੇਠ ਵਿਭਾਗ ਜ਼ਿਕਰਯੋਗ ਉਪਰਾਲੇ ਕੀਤੇ ਗਏ ਹਨ, ਜਿਸ ਨਾਲ ਔਰਤਾਂ ਦੇ ਮਾਣ-ਸਨਮਾਨ ਵਿਚ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀਨਾਨਗਰ ਵਿਖੇ ਕਰਵਾਏ ਗਏ ‘ਰਾਜ ਪੱਧਰੀ ਮੇਲਾ-ਤੀਆਂ ਤੀਜ ਦੀਆਂ’ ਤਹਿਤ ਸੂਬਾ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਕੀਮਾਂ ਸਬੰਧੀ ਔਰਤਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਲੜੀਵਾਰ ਸਮਾਗਮ ਕਰਵਾਏ ਜਾਣਗੇ, ਜਿਸ ਦੀ ਅੱਜ ਦੀਨਾਨਗਰ ਤੋਂ ਸ਼ੁਰੂਆਤ ਕੀਤੀ ਗਈ ਹੈ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦਾ ਸਮਾਗਮ ਵਿੱਚ ਪਹੁੰਚਣ ਉਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਵੱਖ-ਵੱਖ ਸਟਾਲਾਂ ਵਿੱਚ ਜਾ ਕੇ ਘਰੇਲੂ ਖਾਣੇ ਦਾ ਆਨੰਦ ਵੀ ਮਾਣਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ ਤੇ ਸਮਾਗਮ ਦੀ ਸਮਾਪਤੀ ਗਿੱਧੇ ਨਾਲ ਹੋਈ, ਜਿਸ ਵਿੱਚ ਸਾਰਿਆਂ ਨੇ ਹਿੱਸਾ ਲਿਆ।

Punjab Government undertook specialized efforts aimed at women empowerment: Aruna ChaudharyPunjab Government undertook specialized efforts aimed at women empowerment: Aruna Chaudhary

ਇਸ ਮੌਕੇ ਸੀਨੀਅਰ ਕਾਂਗਰਸੀ ਨੇਤਾ ਅਸ਼ੋਕ ਚੌਧਰੀ, ਜੁਆਇੰਟ ਡਾਇਰੈਕਟਰ ਗੁਰਜਿੰਦਰ ਸਿੰਘ ਮੌੜ, ਸ੍ਰੀਮਤੀ ਸਰਬਜੀਤ ਕੌਰ ਪਾਹੜਾ ਧਰਮ ਪਤਨੀ ਹਲਕਾ ਵਿਧਾਇਕ ਗੁਰਦਾਸਪੁਰ, ਸ੍ਰੀਮਤੀ ਸ਼ਾਹਲਾ ਕਾਦਰੀ ਧਰਮ ਪਤਨੀ ਡਿਪਟੀ ਕਮਿਸ਼ਨਰ ਗੁਰਦਾਸਪੁਰ, ਡਾ. ਹਰਨੀਤ ਕੌਰ ਭਾਟੀਆ ਧਰਮ ਪਤਨੀ ਐਸ.ਐਸ.ਪੀ ਗੁਰਦਾਸਪੁਰ, ਸ੍ਰੀਮਤੀ ਇਨਾਇਤ ਐਸ.ਡੀ.ਐਮ. ਦੀਨਾਨਗਰ, ਅੰਮ੍ਰਿਤਬੀਰ ਕੌਰ ਵਾਲੀਆ ਵਾਈਸ ਚੇਅਰਪਰਸਨ ਮਹਿਲਾ ਕਮਿਸ਼ਨ, ਸ੍ਰੀਮਤੀ ਸਤਿੰਦਰ ਕੌਰ ਧਰਮ ਪਤਨੀ ਪ੍ਰਧਾਨ ਨਗਰ ਕੌਂਸਲ ਗੁਰਦਾਸਪੁਰ, ਅਭਿਨਵ ਚੌਧਰੀ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਜਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਅੰਮ੍ਰਿਤਸਰ ਮਨਜਿੰਦਰ ਸਿੰਘ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM

Khan Saab brother crying after the death of Khan Saab father : ਖਾਨ ਸਾਬ੍ਹ ਦੇ ਭਰਾ ਦੇ ਨਹੀਂ ਰੁਕੇ ਹੰਝੂਆਂ

14 Oct 2025 2:59 PM

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM

Kisan Andolan ਨੂੰ ਲੈ ਕੇ Charanjit Channi ਦਾ ਵੱਡਾ ਦਾਅਵਾ,BJP ਨੇ ਕਿਸਾਨਾ ਉੱਤੇ ਗੋਲੀ ਚਲਾਉਣ ਦੇ ਦਿਤੇ ਸੀ ਹੁਕਮ

12 Oct 2025 3:02 PM

Rajvir Jawanda Last Ride In Village | Rajvir Jawanda Antim Sanskar in Jagraon | Rajvir Jawanda News

09 Oct 2025 3:24 PM
Advertisement