ਹੁਣ ਖ਼ੁਦ ਸਰਕਾਰ ਨੇ ਨਵਜੋਤ ਸਿੱਧੂ, ਤੁਰੰਤ ਪੂਰੇ ਕਰਨ ਕਾਂਗਰਸ ਦੇ ਅਧੂਰੇ ਚੋਣ ਵਾਅਦੇ: ਰਾਘਵ ਚੱਢਾ
Published : Aug 13, 2021, 7:28 pm IST
Updated : Aug 13, 2021, 7:28 pm IST
SHARE ARTICLE
Raghav Chadha
Raghav Chadha

ਰਾਘਵ ਚੱਢਾ ਨੇ ਸਿੱਧੂ ਨੂੰ ਲਿਖੇ ਪੱਤਰ ਨਾਲ ਕਾਂਗਰਸ ਦਾ 2017 ਵਾਲਾ ਚੋਣ ਮਨੋਰਥ ਪੱਤਰ ਵੀ ਭੇਜਿਆ

 

ਚੰਡੀਗੜ੍ਹ: ਆਮ ਆਦਮੀ ਪਾਰਟੀ (AAP) ਪੰਜਾਬ ਮਾਮਲਿਆਂ ਦੇ ਸਹਿ ਪ੍ਰਭਾਰੀ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ (Raghav Chadha) ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਇੱਕ ਪੱਤਰ ਲਿਖ ਕੇ ਕਾਂਗਰਸ ਦੇ 2017 ਦੇ ਅਧੂਰੇ ਪਏ ਸਾਰੇ  ਚੋਣ ਵਾਅਦੇ ਤੁਰੰਤ ਪੂਰੇ ਕਰਨ ਦੀ ਮੰਗ ਕੀਤੀ ਹੈ। ਚਿੱਠੀ ਦੇ ਨਾਲ ਹੀ 2017 ਮੌਕੇ ਕਾਂਗਰਸ ਦਾ 129 ਪੰਨਿਆਂ ਦਾ ਚੋਣ ਮੈਨੀਫੈਸਟੋ (Congress Election Manifesto) ਵੀ ਨੱਥੀ ਕੀਤਾ ਅਤੇ ਦੱਸਿਆ ਕਿ ਪੰਜਾਬ ਪ੍ਰਦੇਸ਼ ਕਾਂਗਰਸ ਨੇ ਆਪਣੀ ਅਧਿਕਾਰਤ ਵੈੱਬਸਾਈਟ ਤੋਂ ਹਟਾ ਦਿੱਤਾ ਹੈ। ਆਪ ਆਗੂ ਨੇ ਨਵਜੋਤ ਸਿੰਘ ਸਿੱਧੂ ਨੂੰ ਮੁਬਾਰਕਬਾਦ ਦੇ ਨਾਲ-ਨਾਲ ਨਸੀਹਤਾਂ ਵੀ ਦਿੱਤੀਆਂ ਹਨ। 

PHOTOPHOTO

ਸ਼ੁੱਕਰਵਾਰ ਨੂੰ ਪਾਰਟੀ ਦਫ਼ਤਰ ਵਿਚ ‘ਆਪ’ ਵਿਧਾਇਕ ਜੈ ਸਿੰਘ ਰੋੜੀ ਅਤੇ ਬੁਲਾਰੇ ਨੀਲ ਗਰਗ ਦੀ ਮੌਜੂਦਗੀ ’ਚ ਰਾਘਵ ਚੱਢਾ ਨੇ ਨਵਜੋਤ ਸਿੱਧੂ ਨੂੰ ਮਖ਼ਾਤਿਵ ਹੁੰਦਿਆਂ ਕਿਹਾ, ‘‘ਕੁਰਸੀ ਅਤੇ ਸੱਤਾ ਲਈ ਲੜੀ ਲੰਬੀ ਲੜਾਈ ਤੋਂ ਬਾਅਦ ਮਿਲੀ ਜਿੱਤ ਦੀਆਂ ਬਹੁਤ- ਬਹੁਤ ਮੁਬਾਰਕਾਂ! ਤੁਹਾਨੂੰ ਕਾਂਗਰਸ ਪਾਰਟੀ ਦੀ ਪ੍ਰਧਾਨਗੀ ਚਾਹੀਦੀ ਸੀ, ਜੋ ਤੁਹਾਨੂੰ ਮਿਲ ਗਈ। ਹਾਈਕਮਾਨ ਦਾ ਸਾਥ ਤੁਹਾਡੇ ਨਾਲ ਹੈ। ਕਾਂਗਰਸ ਦੇ ਸਾਰੇ ਵਿਧਾਇਕਾਂ ਦਾ ਸਮਰਥਨ ਤੁਹਾਡੇ ਨਾਲ ਹੈ। ਕਾਂਗਰਸ ਦੇ ਵਰਕਰਾਂ ਦਾ ਵਿਸ਼ਵਾਸ ਵੀ ਤੁਹਾਡੇ ਨਾਲ ਹੈ। ਹੁਣ ਕਾਂਗਰਸ ਵੀ ਤੁਸੀਂ ਹੋ ਅਤੇ ਪੰਜਾਬ ਸਰਕਾਰ ਵੀ ਤੁਸੀਂ ਹੋ। ਇਸ ਲਈ ਕਾਂਗਰਸ ਦੇ 2017 ਦੇ 129 ਪੰਨਿਆਂ ਦੇ ਅਧੂਰੇ ਪਏ ਸਾਰੇ ਚੋਣ ਵਾਅਦੇ ਪੂਰੇ ਕਰਨ ਦੀ ਜ਼ਿੰਮੇਵਾਰੀ ਵੀ ਸਿੱਧੂ ਸਾਹਿਬ ਤੁਹਾਡੀ ਹੈ।’’

PHOTOPHOTO

ਪੰਜਾਬ ਪ੍ਰਦੇਸ਼ ਦੇ ਨਵਨਿਯੁਕਤ ਪ੍ਰਧਾਨ ਨੂੰ ਨਸੀਹਤ ਦਿੰਦਿਆਂ ਰਾਘਵ ਚੱਢਾ ਨੇ ਅੱਗੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਹੁਣ ਵਿਰੋਧੀ ਧਿਰ ਦੇ ਨੇਤਾ ਵਾਂਗ ਵਿਚਰਨਾ ਬੰਦ ਕਰ ਦੇਣਾ ਚਾਹੀਦਾ ਹੈ, ਕਿਉਂਕਿ ਨਵਜੋਤ ਸਿੱਧੂ ਸੱਤਾਧਾਰੀ ਕਾਂਗਰਸ ਦਾ ਕੇਵਲ ਹਿੱਸਾ ਹੀ ਨਹੀਂ, ਸਗੋਂ ਪ੍ਰਧਾਨ ਵੀ ਹਨ ਅਤੇ ਸਮੁੱਚੀ ਸੂਬਾ ਸਰਕਾਰ ਉਨ੍ਹਾਂ ਦੇ ਅਧੀਨ ਹੈ। ਸੱਤਾਧਾਰੀ ਪਾਰਟੀ ਦਾ ਪ੍ਰਧਾਨ ਹੋਣ ਦੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਸਿੱਧੂ ਨੂੰ ਸਾਰੇ ਵਾਅਦੇ ਆਉਂਦੀਆਂ ਚੋਣਾਂ ਤੋਂ ਪਹਿਲਾਂ-ਪਹਿਲਾਂ ਪੂਰੇ ਕਰਨੇ ਪੈਣਗੇ, ਕਿਉਂਕਿ  ਸਾਢੇ ਚਾਰ ਸਾਲਾਂ ’ਚ ਕਾਂਗਰਸ ਆਪਣੇ ਚੋਣ ਮੈਨੀਫੈਸਟੋ ਦਾ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ।

PHOTOPHOTO

ਰਾਘਵ ਚੱਢਾ ਨੇ ਨਵਜੋਤ ਸਿੰਘ ਸਿੱਧੂ ਨੂੰ ਵਰਜਦਿਆਂ ਕਿਹਾ ਕਿ ਉਹ ਇਹ ਕਹਿਕੇ ਲੋਕਾਂ ਨੂੰ ਦੁਬਾਰਾ ਗੁੰਮਰਾਹ ਕਰਨ ਦੀ ਕੋਸ਼ਿਸ਼ ਨਾ ਕਰਨ ਕਿ ਅਗਲੀ ਸਰਕਾਰ ਕਾਂਗਰਸ ਦੀ ਬਣਾਓ, ਸਾਰੇ ਵਾਅਦੇ ਪੂਰੇ ਹੋਣਗੇ। ਚੱਢਾ ਨੇ ਤੰਜ਼ ਕਸਦਿਆਂ ਕਿਹਾ, ‘‘ਸਿੱਧੂ ਸਾਹਬ ਮੌਜੂਦਾ ਸਰਕਾਰ ਤੁਹਾਡੀ ਕਾਂਗਰਸ ਦੀ ਸਰਕਾਰ ਹੈ ਅਤੇ ਤੁਹਾਡੇ ਕੋਲ ਵਾਅਦੇ ਪੂਰੇ ਕਰਨ ਲਈ ਸਿਰਫ਼ 6 ਮਹੀਨੇ ਬਚੇ ਹਨ।

ਚੱਢਾ ਨੇ ਨਵਜੋਤ ਸਿੱਧੂ ਨੂੰ ਯਾਦ ਕਰਾਉਂਦਿਆਂ ਕਿਹਾ ਕਿ 2017 ਦੀਆਂ ਚੋਣਾਂ ਵੇਲੇ ਕਾਂਗਰਸ ਪਾਰਟੀ ਦੇ ਆਗੂਆਂ ਨੇ ਹੱਥ ’ਚ ਸ੍ਰੀ ਗੁਟਕਾ ਸਾਹਿਬ ਫੜ ਕੇ ਵੱਡੇ- ਵੱਡੇ ਵਾਅਦੇ ਕੀਤੇ ਸਨ। ਉਸੇ ਕਾਂਗਰਸ ਪਾਰਟੀ ਦੇ ਸਿੱਧੂ ਸਟਾਰ ਪ੍ਰਚਾਰਕ ਸਨ ਅਤੇ ਉਨ੍ਹਾਂ ਨੇ ਹੀ ਕਾਂਗਰਸ ਪਾਰਟੀ ਦੇ ਵਾਅਦਿਆਂ ਨੂੰ ਘਰ- ਘਰ ਲੋਕਾਂ ਤੱਕ ਪਹੁੰਚਾਉਣ ਦਾ ਕਾਰਜ ਕੀਤਾ ਸੀ। ਸਗੋਂ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਉਹ ਕੈਬਨਿਟ ਮੰਤਰੀ ਵੀ ਰਹੇ, ਪਰ ਅਫ਼ਸੋਸ ਕਾਂਗਰਸ ਸਰਕਾਰ ਨੇ ਇੱਕ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ।

PHOTOPHOTO

ਰਾਘਵ ਚੱਢਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਾਢੇ ਚਾਰ ਸਾਲਾਂ ਦੌਰਾਨ ਨਾ ਨਸ਼ੇ ਦੇ ਮਗਰਮੱਛ ਜੇਲ੍ਹ ਗਏ, ਨਾ ਬੇਅਦਬੀ ਦਾ ਇਨਸਾਫ਼ ਮਿਲਿਆ, ਨਾ ਮਾਫ਼ੀਆ ਰਾਜ ਖ਼ਤਮ ਹੋਇਆ ਅਤੇ ਨਾ ਹੀ ਮੁਲਾਜ਼ਮਾਂ ਦੇ ਮਸਲੇ ਹੱਲ ਹੋਏ ਅਤੇ ਇਹ ਗੱਲਾਂ ਨਵਜੋਤ ਸਿੱਧੂ ਵੀ ਆਖਦੇ ਹਨ। ਉਨ੍ਹਾਂ ਨਵਜੋਤ ਸਿੱਧੂ ਨੂੰ ਨਸੀਹਤ ਦਿੰਦਿਆਂ ਕਿਹਾ ਘੋਸ਼ਣਾ ਪੱਤਰ ’ਚ ਲਿਖੇ 9 ਨੁਕਤਿਆਂ ਅਤੇ ਕਾਂਗਰਸ ਹਾਈਕਮਾਨ ਵੱਲੋਂ ਦਿੱਤੇ 18 ਨੁਕਤਿਆਂ ਦੀ ਖੇਡ ਖੇਲ੍ਹ ਕੇ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਦੀ ਅਸਫਲ ਕੋਸ਼ਿਸ਼ ਨਾ ਕਰੋ। ਚੱਢਾ ਨੇ ਕਿਹਾ ਕਿ ਨਵਜੋਤ ਸਿੱਧੂ ਜੇਕਰ ਚੋਣ ਵਾਅਦੇ ਪੂਰੇ ਨਹੀਂ ਕਰਦੇ ਤਾਂ ਪੰਜਾਬ ਦੇ ਲੋਕ ਸਿੱਧੇ ਤੌਰ ’ਤੇ ਮੰਨਣਗੇ ਕਿ ਸਿੱਧੂ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਲੜਾਈ ਕੇਵਲ ਕੁਰਸੀ ਦੀ ਲੜਾਈ ਸੀ, ਨਾ ਕਿ ਪੰਜਾਬ ਦੇ ਖ਼ੁਸ਼ਹਾਲੀ ਅਤੇ ਮੁੱਦਿਆਂ ਦੀ।

Location: India, Chandigarh

SHARE ARTICLE

ਏਜੰਸੀ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement