ਵੈਟਰਨਰੀ ਇੰਸਪੈਕਟਰ ਦੀ ਭਰਤੀ ਸਬੰਧੀ ਲਿਖਤੀ ਪ੍ਰੀਖਿਆ ਹੁਣ 21 ਅਗਸਤ ਨੂੰ ਲਈ ਜਾਵੇਗੀ
Published : Aug 13, 2021, 4:10 pm IST
Updated : Aug 13, 2021, 4:10 pm IST
SHARE ARTICLE
Exam
Exam

 ਬਹਿਲ ਨੇ ਅੱਗੇ ਦੱਸਿਆ ਕਿ ਜਿਹਨਾਂ ਆਸਾਮੀਆਂ ਲਈ ਲਿਖਤੀ ਪ੍ਰੀਖਿਆਵਾਂ ਪਹਿਲਾਂ ਹੀ ਲਈਆਂ ਜਾ ਚੁੱਕੀਆਂ ਹਨ

ਚੰਡੀਗੜ੍ਹ:  ਵੈਟਰਨਰੀ ਇੰਸਪੈਕਟਰ ਦੀਆਂ 866 ਖਾਲੀ ਆਸਾਮੀਆਂ ਨੂੰ ਸਿੱਧੀ ਭਰਤੀ ਰਾਹੀਂ ਭਰਨ ਲਈ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਲਈ ਜਾਣ ਵਾਲੀ ਪ੍ਰੀਖਿਆ ਮਿਤੀ 22.08.2021 ਦੀ ਬਜਾਏ ਹੁਣ ਮਿਤੀ 21.08.2021 ਨੂੰ ਹੋਵੇਗੀ।  

 

ExamExam

 

ਇਸ ਸਬੰਧੀ ਬੋਰਡ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਦੱਸਿਆ ਗਿਆ ਹੈ ਕਿ ਇਸਤਿਹਾਰ ਨੰ: 14 ਆਫ 2021 ਰਾਹੀਂ ਵੈਟਰਨਰੀ ਇੰਸਪੈਕਟਰ ਦੀਆਂ 866 ਆਸਾਮੀਆਂ ਭਰਨ ਲਈ ਮਿਤੀ 22.08.2021 ਨੂੰ ਲਿਖਤੀ ਪ੍ਰੀਖਿਆ ਲਈ ਜਾਣੀ ਸੀ, ਪ੍ਰੰਤੂ ਕੁੱਝ ਤਕਨੀਕੀ/ਪ੍ਰਬੰਧਕੀ ਕਾਰਨਾਂ ਕਰਕੇ ਇਹ ਪ੍ਰੀਖਿਆ ਨੂੰ ਹੁਣ ਮਿਤੀ 21.08.2021 ਨੂੰ ਹੋਵੇਗੀ। ਇਸ ਭਰਤੀ ਸਬੰਧੀ ਸਮੁੱਚੀ ਜਾਣਕਾਰੀ/ਨੋਟਿਸ ਅਤੇ ਸੰਪਰਕ ਲਈ ਫੋਨ ਨੰ:/ਈਮੇਲ ਆਦਿ ਅਧੀਨ ਸੇਵਾਵਾਂ ਚੋਣ ਬੋਰਡ ਦੀ ਵੈੱਬਸਾਈਟ ਤੇ ਉਪਲੱਬਧ ਹਨ। 

 

ExamExam

 

 ਬਹਿਲ ਨੇ ਅੱਗੇ ਦੱਸਿਆ ਕਿ ਜਿਹਨਾਂ ਆਸਾਮੀਆਂ ਲਈ ਲਿਖਤੀ ਪ੍ਰੀਖਿਆਵਾਂ ਪਹਿਲਾਂ ਹੀ ਲਈਆਂ ਜਾ ਚੁੱਕੀਆਂ ਹਨ, ਜਿਵੇਂ ਕਿ ਮੱਛੀ ਪਾਲਣ ਅਫਸਰ, ਕਲਰਕ ਲੀਗਲ ਦੇ ਉਮੀਦਵਾਰਾਂ ਦੀ ਬੋਰਡ ਵੱਲੋਂ ਕੌਂਸਲਿੰਗ ਕੀਤੀ ਜਾ ਚੁੱਕੀ ਹੈ ਅਤੇ ਅਤੇ ਸਕੂਲ ਲਾਇਬਰੇਰੀਅਨ ਦੇ ਉਮੀਦਵਾਰਾਂ ਦੀ ਕੌਂਸਲਿੰਗ ਮਿਤੀ 11 ਅਗਸਤ ਤੋਂ 18 ਅਗਸਤ ਤੱਕ ਕੀਤੀ ਜਾ ਰਹੀਂ ਹੈ। ਕੌਂਸਲਿੰਗ ਦੌਰਾਨ ਵਿਦਿਅਕ/ਤਕਨੀਕੀ ਯੋਗਤਾ ਰੱਖਣ ਵਾਲੇ ਯੋਗ ਉਮੀਦਵਾਰਾਂ ਦੇ ਨਾਵਾਂ ਦੀਆਂ ਸਿਫਾਰਸ਼ਾਂ ਸਬੰਧਤ ਵਿਭਾਗਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਲਈ ਜਲਦੀ ਹੀ ਭੇਜ ਦਿੱਤੀਆ ਜਾਣਗੀਆਂ।

 

Raman BehlRaman Behl

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement