
ਜ਼ੀਰਾ ਦੀ ਰਹਿਣ ਵਾਲੀ ਸੀ ਮ੍ਰਿਤਕ ਲੜਕੀ
ਫਿਰੋਜ਼ਪੁਰ: ਜ਼ੀਰਾ ਸ਼ਹਿਰ ਦੇ ਸ਼ਾਹ ਵਾਲਾ ਰੋਡ ਉੱਤੇ ਧੱਕਾ ਬਸਤੀ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੋਂ ਦੀ ਰਹਿਣ ਵਾਲੀ ਇੱਕ ਨੌਜਵਾਨ ਲੜਕੀ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਗਈ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲੜਕੀ ਘਰ ਵਿਚ ਸੁੱਤੀ ਪਈ ਸੀ ਤਾਂ ਉਸਨੂੰ ਸੱਪ ਨੇ ਡੰਗ ਲਿਆ ਸੀ।
Death
ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰਇਸ ਘਟਨਾ ਦਾ ਪਤਾ ਨਹੀਂ ਚੱਲਿਆ। ਜਾਣਕਾਰੀ ਮੁਤਾਬਕ ਕੁੜੀ ਅਤੇ ਪਰਿਵਾਰਕ ਮੈਂਬਰਾਂ ਨੇ ਇਹ ਸਮਝਿਆ ਕਿ ਕਿਸੇ ਹੋਰ ਚੀਜ਼ ਨੇ ਹੈ। ਇਸ ਨੂੰ ਲੈ ਕੇ ਉਹ ਸਵੇਰ ਤੱਕ ਦੀ ਉਡੀਕ ਕਰਦੇ ਹੋਏ ਸੌਂ ਗਏ।
PHOTO
ਜਦੋਂ ਉਨ੍ਹਾਂ ਸਵੇਰੇ ਦੇਖਿਆ ਤਾਂ ਲੜਕੀ ਦੇ ਮੂੰਹ ਵਿੱਚੋਂ ਝੱਗ ਨਿੱਕਲ ਰਹੀ ਤਾਂ ਪਰਿਵਾਰ ਨੇ ਉਸਨੂੰ ਪਹਿਲਾਂ ਕਿਸੇ ਜੋਗੀ ਕੋਲ ਲਿਜਾਇਆ ਅਤੇ ਉਸ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ਉੱਤੇ 174 ਦੀ ਕਾਰਵਾਈ ਕੀਤੀ ਗਈ ਹੈ।