ਆਂਗਨਵਾੜੀ ਵਰਕਰਾਂ ਦੀਆਂ ਛੇ ਹਜ਼ਾਰ ਆਸਾਮੀਆਂ ਭਰਨ ਦਾ ਐਲਾਨ
Published : Aug 13, 2022, 6:26 am IST
Updated : Aug 13, 2022, 6:26 am IST
SHARE ARTICLE
image
image

ਆਂਗਨਵਾੜੀ ਵਰਕਰਾਂ ਦੀਆਂ ਛੇ ਹਜ਼ਾਰ ਆਸਾਮੀਆਂ ਭਰਨ ਦਾ ਐਲਾਨ

 

ਭਰਤੀ ਪ੍ਰਕਿਰਿਆ 45 ਦਿਨਾਂ ਵਿਚ ਮੁਕੰਮਲ ਕਰਨ ਦੀ ਕੀਤੀ ਤਿਆਰੀ

ਰਈਆ / ਟਾਂਗਰਾ, 12 ਅੱਗਸਤ ( ਰਣਜੀਤ ਸਿੰਘ ਸੰਧੂ/ ਸੁਰਜੀਤ ਸਿੰਘ ਖਾਲਸਾ ) : ਸੂਬੇ ਦੀਆਂ ਲੜਕੀਆਂ ਲਈ ਰਖੜੀ ਦੇ ਤੋਹਫ਼ੇ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁਕਰਵਾਰ ਨੂੰ ਆਂਗਨਵਾੜੀ ਵਰਕਰਾਂ ਦੀਆਂ ਛੇ ਹਜ਼ਾਰ ਆਸਾਮੀਆਂ ਭਰਨ ਦਾ ਐਲਾਨ ਕੀਤਾ, ਜੋ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਪਾਰਦਰਸ਼ੀ ਢੰਗ ਨਾਲ ਭਰੀਆਂ ਜਾਣਗੀਆਂ। ਇਥੇ ਰੱਖੜ ਪੁੰਨਿਆ ਮੌਕੇ ਕਰਵਾਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਭਰਤੀ ਪ੍ਰਕਿਰਿਆ ਨੂੰ 45 ਦਿਨਾਂ ਵਿਚ ਮੁਕੰਮਲ ਕਰਨ ਦੀ ਤਿਆਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਮੈਰਿਟ ਦੇ ਆਧਾਰ ਉਤੇ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ, ਜਿਸ ਲਈ ਕਾਰਜਪ੍ਰਣਾਲੀ ਘੜੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਤੋਂ ਇਲਾਵਾ ਪੰਜਾਬ ਪੁਲਿਸ ਵਿਚ ਹਾਲ ਹੀ ਵਿਚ 4300 ਆਸਾਮੀਆਂ ਭਰੀਆਂ ਗਈਆਂ ਹਨ ਅਤੇ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਅਗਲੇ ਦਿਨਾਂ ਵਿਚ ਦਿਤੇ ਜਾਣਗੇ।
ਮੁੱਖ ਮੰਤਰੀ ਨੇ ਦਿ੍ਰੜ੍ਹਤਾ ਨਾਲ ਆਖਿਆ ਕਿ ਸੂਬਾ ਸਰਕਾਰ ਪੜ੍ਹੇ-ਲਿਖੇ ਨੌਜਵਾਨਾਂ ਦੇ ਵਿਦੇਸ਼ਾਂ ਨੂੰ ਜਾਣ ਦੇ ਰੁਝਾਨ ਨੂੰ ਰੋਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਸਰਕਾਰੀ ਤੇ ਪ੍ਰਾਈਵੇਟ ਖੇਤਰ ਵਿਚ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਮੰਤਵ ਦੀ ਪੂਰਤੀ ਲਈ ਦਿਨ-ਰਾਤ ਕੰਮ ਕਰ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਉਤੇ ਨਿਸ਼ਾਨਾ ਸੇਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਪੰਜਾਬ ਵਿਰੋਧੀ ਸਟੈਂਡ ਕਾਰਨ ਸੂਬੇ ਦੇ ਲੋਕਾਂ ਨੇ ਇਨ੍ਹਾਂ ਪਾਰਟੀਆਂ ਤੋਂ ਮੂੰਹ ਮੋੜਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਸੂਬੇ ਦੇ ਅਸਾਸਿਆਂ ਨੂੰ ਬੇਰਹਿਮੀ ਨਾਲ ਲੁੱਟਿਆ, ਜਿਸ ਕਾਰਨ ਲੋਕ ਉਨ੍ਹਾਂ ਤੋਂ ਖ਼ਫ਼ਾ ਹਨ।
ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਵਲੋਂ ਰੱਦ ਕੀਤੇ ਇਨ੍ਹਾਂ ਆਗੂਆਂ ਨੂੰ ਹੁਣ ਲੋਕਾਂ ਵਿਚ ਜਾਣ ਦੀ ਹਿੰਮਤ ਨਹੀਂ ਕਰਨੀ ਚਾਹੀਦੀ। ਇਥੋਂ ਤਕ ਕਿ ਉਨ੍ਹਾਂ ਨੂੰ ਹੁਣ ਇਥੇ ਕਾਨਫਰੰਸਾਂ ਵੀ ਨਹੀਂ ਕਰਨੀਆਂ ਚਾਹੀਦੀਆਂ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਅਪਣੇ ਮਹਿਲਾਂ ਦੀਆਂ ਉੱਚੀਆਂ ਕੰਧਾਂ ਦੇ ਅੰਦਰ ਰਹੇ ਅਤੇ ਕਦੇ ਵੀ ਆਮ ਆਦਮੀ ਦੀ ਪਰਵਾਹ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਸੱਤਾ ਦੇ ਲੋਭੀ ਇਨ੍ਹਾਂ ਆਗੂਆਂ ਨੇ ਸਿਰਫ਼ ‘ਹਵਾਈ ਕਿਲੇ’ ਹੀ ਉਸਾਰੇ ਅਤੇ ਜਨਤਾ ਦੇ ਪੈਸੇ ਦੀ ਬੇਰਹਿਮੀ ਨਾਲ ਲੁੱਟ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਨਤੀਜੇ ਵਜੋਂ ਲੋਕਾਂ ਨੇ ਇਨ੍ਹਾਂ ਆਗੂਆਂ ਨੂੰ ਸਿਆਸੀ ਗੁਮਨਾਮੀ ਵਿਚ ਧੱਕ ਦਿਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਕੋਲ ਫਾਈਲਾਂ ਆਉਂਦੀਆਂ ਹਨ ਤਾਂ ਇਨ੍ਹਾਂ ਫਾਈਲਾਂ ਰਾਹੀਂ ਇਨ੍ਹਾਂ ਨੇਤਾਵਾਂ ਦੇ ਕਾਰਜਕਾਲ ਦੌਰਾਨ ਸੂਬੇ ਦੀ ਹੋਈ ਤਰਸਯੋਗ ਸਥਿਤੀ ਨੂੰ ਵੇਖ ਕੇ ਉਨ੍ਹਾਂ ਦਾ ਮਨ ਬਹੁਤ ਉਦਾਸ ਤੇ ਦੁਖੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੋਕਾਂ ਦੀ ਭਲਾਈ ਵਲ ਧਿਆਨ ਦੇਣ ਦੀ ਬਜਾਏ ਸਿਰਫ਼ ਗ਼ੈਰ-ਕਾਨੂੰਨੀ ਢੰਗ ਨਾਲ ਸਰਮਾਇਆ ਇਕੱਠਾ ਕਰਨ ’ਤੇ ਜ਼ੋਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਜਿਹੇ ਗੁਨਾਹਾਂ ਲਈ ਦੋਸੀ ਆਗੂਆਂ ਵਿਰੁੱਧ ਸ਼ਿਕੰਜਾ ਕਸਣ ਲਈ ਬਾਰੀਕੀ ਨਾਲ ਘੋਖ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਪਣੀ ਐਸ਼ਪ੍ਰਸਤੀ ਲਈ ਕੇਂਦਰ ਤੋਂ ਮਿਲੇ ਫ਼ੰਡਾਂ ਦੀ ਦੁਰਵਰਤੋਂ ਕੀਤੀ, ਜਿਸ ਕਾਰਨ ਕੇਂਦਰ ਸਰਕਾਰ ਸੂਬੇ ਦੇ ਬਣਦੇ ਹੱਕ ਦੇ ਬਾਵਜੂਦ ਫ਼ੰਡ ਜਾਰੀ ਨਹੀਂ ਕਰ ਰਹੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨਾਲ ਇਸ ਮੁੱਦੇ ਨੂੰ ਵਿਚਾਰਿਆ, ਜਿਸ ਤੋਂ ਬਾਅਦ ਸੂਬੇ ਲਈ 1760 ਕਰੋੜ ਰੁਪਏ ਜਾਰੀ ਕੀਤੇ ਗਏ, ਜੋ ਸਿਰਫ਼ ਲੋਕਾਂ ਦੀ ਭਲਾਈ ’ਤੇ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕਾਂਗਰਸੀ ਅਤੇ ਅਕਾਲੀ ਆਗੂ ਆਪਣੀ ਆਲ੍ਹਾ ਕਮਾਨ ਜਾਂ ਕਾਰੋਬਾਰੀ ਮਿੱਤਰ ਜੁੰਡਲੀ ਨੂੰ ਮਿਲਣ ਲਈ ਕੌਮੀ ਰਾਜਧਾਨੀ ਵਿੱਚ ਜਾਂਦੇ ਸਨ, ਜਦਕਿ ਅਸੀਂ ਉਥੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਜਾਂਦੇ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਖੇਤਰ ਦੇ ਵਿਕਾਸ ’ਤੇ ਜੋਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਲਈ ਪਹਿਲਾਂ ਹੀ ਇਕ ਖੇਤੀਬਾੜੀ ਕਾਲਜ ਮਨਜੂਰ ਹੋ ਚੁੱਕਾ ਹੈ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਸਥਾਨਕ ਸਿਵਲ ਹਸਪਤਾਲ ਦੇ ਨਾਲ-ਨਾਲ ਬਾਬਾ ਬਕਾਲਾ ਵਿਖੇ ਆਈ.ਟੀ.ਆਈ. ਦਾ ਪੱਧਰ ਵੀ ਉੱਚਾ ਚੁੱਕਿਆ ਜਾਵੇਗਾ।  ਇਸ ਤੋਂ ਪਹਿਲਾਂ ਸਥਾਨਕ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਮੁੱਖ ਮੰਤਰੀ ਤੇ ਹੋਰ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ।

SHARE ARTICLE

ਏਜੰਸੀ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement