
ਸਮਾਜਿਕ ਦੂਰੀ ਵੀ ਯਕੀਨੀ ਬਣਾਉਣ ਦੀ ਹਦਾਇਤ
ਮੁਹਾਲੀ : ਪੰਜਾਬ ਵਿਚ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਵਲੋਂ ਹੁਣ ਸੂਬੇ ਵਿਚ ਮਾਸਕ ਪਾਉਣਾ ਲਾਜ਼ਮੀ ਕਰ ਦਿਤਾ ਗਿਆ ਹੈ।
guidelines
ਨਵੀਆਂ ਗਾਈਡਲਾਈਨਜ਼ ਅਨੁਸਾਰ ਹੁਣ ਸਕੂਲਾਂ, ਕਾਲਜ ਸਮੇਤ ਸਾਰੀਆਂ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਲਾਜ਼ਮੀ ਹੋਵੇਗਾ। ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਤਹਿਤ ਸਮਾਜਿਕ ਦੂਰੀ ਨੂੰ ਯਕੀਨੀ ਬਣਾਉਣ ਦੀ ਹਦਾਇਤ ਦਿਤੀ ਗਈ ਹੈ ਅਤੇ ਇਸ ਦੇ ਨਾਲ ਹੀ ਜਨਤਕ ਥਾਵਾਂ 'ਤੇ ਨਾ ਥੁੱਕਣ ਦੀ ਅਪੀਲ ਵੀ ਕੀਤੀ ਗਈ ਹੈ।
coronavirus
ਇਸ ਤੋਂ ਇਲਾਵਾ ਕੋਰੋਨਾ ਟੈਸਟ ਕਰਨ ਵਾਲੇ ਹਸਪਤਾਲਾਂ ਅਤੇ ਲੈਬਾਂ ਆਦਿ ਨੂੰ ਵੀ ਕਿਹਾ ਗਿਆ ਹੈ ਕਿ ਟੈਸਟ ਰਿਪੋਰਟ ਨੂੰ ਆਨਲਾਈਨ ਕੀਤਾ ਜਾਵੇ। ਇਹ ਫ਼ੈਸਲਾ ਸਰਕਾਰ ਨੇ ਸੂਬੇ ਵਿਚ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਲਿਆ ਹੈ ਤਾਂ ਜੋ ਪੰਜਾਬੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।