ਕਪੂਰਥਲਾ ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਕੁੱਟਮਾਰ, ਮਾਮਲਾ ਦਰਜ 
Published : Aug 13, 2023, 2:46 pm IST
Updated : Aug 13, 2023, 9:46 pm IST
SHARE ARTICLE
Kapurthala Central Jail
Kapurthala Central Jail

ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਕਪੂਰਥਲਾ - ਕਪੂਰਥਲਾ ਮਾਡਰਨ ਜੇਲ੍ਹ ਵਿਚ ਦੋ ਕੈਦੀਆਂ ਨੇ ਇੱਕ ਹਵਾਲਾਤੀ ਦੀ ਕੁੱਟਮਾਰ ਕੀਤੀ। ਜ਼ਖਮੀ ਹਵਾਲਾਤੀ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਥਾਣਾ ਕੋਤਵਾਲੀ ਦੀ ਪੁਲਿਸ ਨੇ ਦੋ ਕੈਦੀਆਂ ਖ਼ਿਲਾਫ਼ ਕੁੱਟਮਾਰ ਕਰਨ ਅਤੇ ਜੇਲ੍ਹ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।  

ਮਾਡਰਨ ਜੇਲ੍ਹ ਦੀ ਬੈਰਕ ਨੰਬਰ-3 ਵਿਚ ਬੰਦ ਕੈਦੀ ਬਰਕਤ ਮਸੀਹ ਵਾਸੀ ਈਸਾ ਨਗਰ ਫਿਰੋਜ਼ਪੁਰ ਨੇ ਦੱਸਿਆ ਕਿ ਉਹ ਬੈਰਕ ਵਿਚ ਮੌਜੂਦ ਸੀ। ਅਸ਼ੋਕ ਕੁਮਾਰ ਅਤੇ ਆਕਾਸ਼ ਵੀ ਉਸ ਦੇ ਨਾਲ ਬੈਰਕ ਵਿਚ ਬੰਦ ਹਨ। ਉਸ ਨੇ ਦੱਸਿਆ ਕਿ ਬਿਨਾਂ ਕਿਸੇ ਕਾਰਨ ਅਸ਼ੋਕ ਕੁਮਾਰ ਨੇ ਉਸ ਦੀਆਂ ਦੋਵੇਂ ਬਾਹਾਂ ਨੂੰ ਘੁੱਟ ਕੇ ਫੜ ਲਿਆ ਅਤੇ ਆਕਾਸ਼ ਦੇ ਹੱਥ ਵਿਚ ਪਾਏ ਬਰੇਸਲੇਟ ਨਾਲ ਉਸ ਦੇ ਨੱਕ 'ਤੇ ਵਾਰ ਕਰ ਦਿੱਤਾ। ਇਸ ਕਾਰਨ ਉਸ ਦੇ ਨੱਕ ਤੋਂ ਖੂਨ ਵਹਿਣ ਲੱਗਾ। ਜੇਲ੍ਹ ਮੁਲਾਜ਼ਮਾਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਦਾਖ਼ਲ ਕਰਵਾਇਆ। ਏਐਸਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

SHARE ARTICLE

ਏਜੰਸੀ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement