5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦਾ ਲਾਈਨਮੈਨ ਕਾਬੂ
Published : Aug 13, 2023, 8:40 pm IST
Updated : Aug 13, 2023, 8:40 pm IST
SHARE ARTICLE
Dilbagh Singh
Dilbagh Singh

ਤਰਨ ਤਾਰਨ ਜ਼ਿਲ੍ਹੇ ਦੀ ਸਬ ਡਿਵੀਜ਼ਨ ਅਮਰਕੋਟ ਵਿਖੇ ਤਾਇਨਾਤ ਸੀ ਦਿਲਬਾਗ ਸਿੰਘ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਤਰਨ ਤਾਰਨ ਜ਼ਿਲ੍ਹੇ ਦੀ ਸਬ ਡਿਵੀਜ਼ਨ ਅਮਰਕੋਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਦਿਲਬਾਗ ਸਿੰਘ ਨੂੰ 5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਹਿਸੀਲ ਪੱਟੀ (ਤਰਨ ਤਾਰਨ) ਦੇ ਪਿੰਡ ਵਲਟੋਹਾ ਦੇ ਰਹਿਣ ਵਾਲੇ ਕਰਮਜੀਤ ਸਿੰਘ ਨੇ 14-07-2023 ਨੂੰ ਐਂਟੀ ਕੁਰੱਪਸ਼ਨ ਪੋਰਟਲ 'ਤੇ ਸ਼ਿਕਾਇਤ ਦਰਜ ਕਰਵਾਈ ਸੀ

ਕਿ ਉਸ ਦੇ ਪਿੰਡ ਦੇ ਰਹਿਣ ਵਾਲੇ ਗੁਰਨਾਮ ਸਿੰਘ ਨੇ ਸਿੰਗਲ ਫੇਜ਼ ਟਰਾਂਸਫਾਰਮਰ ਤਬਦੀਲ ਕਰਵਾਉਣ ਲਈ ਲਾਈਨਮੈਨ ਦਿਲਬਾਗ ਸਿੰਘ ਨਾਲ ਸੰਪਰਕ ਕੀਤਾ ਸੀ ਅਤੇ ਲਾਈਨਮੈਨ ਨੇ ਇਸ ਕੰਮ ਬਦਲੇ ਉਸ ਤੋਂ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਮੁਲਜ਼ਮ ਦੀ ਆਡੀਓ ਰਿਕਾਰਡਿੰਗ ਵੀ ਸੌਂਪੀ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਉਪਰੰਤ ਅੱਜ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਐਫ.ਆਈ.ਆਰ. ਨੰਬਰ 27 ਦਰਜ ਕਰਨ ਉਪਰੰਤ
ਵਿਜੀਲੈਂਸ ਬਿਊਰੋ ਦੀ ਟੀਮ ਨੇ ਲਾਈਨਮੈਨ ਦਿਲਬਾਗ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM
Advertisement