ਹੁਣ ਨਹੀਂ ਚੜ੍ਹਾ ਸਕੋਗੇ ਗੁਰਦੁਆਰਿਆਂ 'ਚ ਖਿਡੌਣੇ ਦੇ ਜਹਾਜ਼, ਜਥੇਦਾਰ ਨੇ SGPC ਨੂੰ ਦਿੱਤੇ ਨਿਰਦੇਸ਼! 
Published : Aug 13, 2023, 2:54 pm IST
Updated : Aug 13, 2023, 2:54 pm IST
SHARE ARTICLE
File Photo
File Photo

ਹਵਾਈ ਜਹਾਜ਼ ਵਰਗੇ ਖਿਡੌਣੇ ਚੜ੍ਹਾਉਣ ਦੀ ਪ੍ਰਥਾ ਨੂੰ ਰੋਕਣ ਲਈ ਸੇਵਾਦਾਰਾਂ ਨੂੰ ਦਿੱਤੀਆਂ ਹਦਾਇਤਾਂ

ਜਲੰਧਰ  - ਗੁਰਦੁਆਰਾ ਸਾਹਿਬ ਵਿਚ ਹੁਣ ਜਹਾਜ਼ ਵਾਲੇ ਖਿਡੌਣੇ ਨਹੀਂ ਚੜ੍ਹਾਉਣ ਦਿੱਤੇ ਜਾਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਹਦਾਇਤਾਂ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਦੇਸ਼ ਜਾਣ ਲਈ ਗੁਰਦੁਆਰਿਆਂ 'ਚ ਖਿਡੌਣੇ ਦੇ ਜਹਾਜ਼ ਚੜ੍ਹਾਉਣ ਦੀ ਪ੍ਰਥਾ 'ਤੇ ਰੋਕ ਲਗਾਏਗੀ। ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਿਆਂ ਵਿਚ ਹਵਾਈ ਜਹਾਜ਼ ਵਰਗੇ ਖਿਡੌਣੇ ਚੜ੍ਹਾਉਣ ਦੀ ਪ੍ਰਥਾ ਨੂੰ ਰੋਕਣ ਲਈ ਸੇਵਾਦਾਰਾਂ ਨੂੰ ਹਦਾਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਦੀ ਹਦਾਇਤ ਵੀ ਦਿੱਤੀ ਗਈ ਹੈ।    

ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਦੇਸ਼ ਵਿਚ ਹੋ ਰਹੇ ਫਿਰਕੂ ਦੰਗਿਆਂ ਬਾਰੇ ਚਰਚਾ ਕੀਤੀ ਗਈ। ਪਰ ਇਸ ਦੌਰਾਨ ਪੰਜਾਬ ਤੋਂ ਬਾਹਰ ਜਾ ਰਹੇ ਨੌਜਵਾਨਾਂ ਬਾਰੇ ਵੀ ਵਿਚਾਰ ਕੀਤਾ ਗਿਆ।

ਜਲੰਧਰ ਦੇ ਇੱਕ ਗੁਰਦੁਆਰੇ ਵਿਚ ਲੋਕ ਵਿਦੇਸ਼ ਦਾ ਵੀਜ਼ਾ ਆਉਣ 'ਤੇ ਖਿਡੌਣੇ ਦਾ ਜਹਾਜ਼ ਚੜ੍ਹਾਉਂਦੇ ਹਨ। ਇਹ ਰੁਝਾਨ ਇੰਨਾ ਵੱਧ ਗਿਆ ਹੈ ਕਿ ਲੋਕ ਇਸ ਗੁਰਦੁਆਰੇ ਨੂੰ ਜਹਾਜ਼ ਵਾਲਾ ਗੁਰਦੁਆਰਾ ਕਹਿਣ ਲੱਗ ਪਏ ਹਨ। ਇਹ ਪ੍ਰਥਾ ਹੁਣ ਹਰਿਮੰਦਰ ਸਾਹਿਬ ਵਿਚ ਵੀ ਸ਼ੁਰੂ ਹੋ ਗਈ ਹੈ। ਹਾਲ ਹੀ 'ਚ ਹਰਿਮੰਦਰ ਸਾਹਿਬ ਦੀ ਇਕ ਤਸਵੀਰ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ।

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਦਾਇਤਾਂ ਮਿਲਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਨੇ ਮੁਲਾਜ਼ਮਾਂ ਤੇ ਸੇਵਾਦਾਰਾਂ ਨੂੰ ਅਜਿਹੀ ਪ੍ਰਥਾ ਨੂੰ ਰੋਕਣ ਲਈ ਸਖ਼ਤ ਹਦਾਇਤ ਕੀਤੀ ਹੈ। ਇਸ ਦੇ ਨਾਲ ਹੀ ਜਲਦੀ ਹੀ ਐਸਜੀਪੀਸੀ ਵੀ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਯੋਜਨਾ ਤਿਆਰ ਕਰੇਗੀ।    


 

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement